
ਕਰਮਜੀਤ ਅਨਮੋਲ (Karamjit Anmol) ਦਾ ਅੱਜ ਜਨਮ ਦਿਨ (Birthday) ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੇ ਪ੍ਰਸ਼ੰਸਕ ਅਦਾਕਾਰ ਦਾ ਜਨਮ ਦਿਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰਮਜੀਤ ਅਨਮੋਲ ਦੇ ਫੈਨਸ ਅਤੇ ਚਾਹੁਣ ਵਾਲੇ ਉਨ੍ਹਾਂ ਦੀ ਤਸਵੀਰ ਵਾਲਾ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਇੰਡਸਟਰੀ ਦੇ ਮਸ਼ਹੂਰ ਗੀਤਕਾਰ ਸਵਰਨ ਸੀਵੀਆ ਦਾ ਦਿਹਾਂਤ
ਇਸ ਤੋਂ ਇਲਾਵਾ ਗਿੱਪੀ ਗਰੇਵਾਲ,ਰਾਜ ਧਾਲੀਵਾਲ,ਨਿਸ਼ਾ ਬਾਨੋ ਸਣੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
![Karamjit Anmol, Binnu Dhillon, Sonam Bajwa and others enjoy 'Mehfil Yaaran Di' [Watch Video]](https://wp.ptcpunjabi.co.in/wp-content/uploads/2022/09/Karamjit-Anmol-Binnu-Dhillon-Sonam-Bajwa-and-others-enjoy-Mehfil-Yaaran-Di-Watch-Video-3.jpg)
ਹੋਰ ਪੜ੍ਹੋ : ਨਵੇਂ ਸਾਲ ਦੇ ਮੌਕੇ ‘ਤੇ ਕਪਿਲ ਸ਼ਰਮਾ ਪਰਿਵਾਰ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਜਸਬੀਰ ਜੱਸੀ ਵੀ ਆਏ ਨਜ਼ਰ
ਪੰਜਾਬੀ ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਉਨ੍ਹਾਂ ਨੇ ਲੰਮਾ ਸੰਘਰਸ਼ ਕੀਤਾ ਅਤੇ ਅਦਾਕਾਰੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਬਤੌਰ ਗਾਇਕ ਇੰਡਸਟਰੀ ‘ਚ ਸਰਗਰਮ ਸਨ । ਜਿਸ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਵੀ ਉਨ੍ਹਾਂ ਨੇ ਕੰਮ ਕਰਨਾ ਸ਼ੁਰੂ ਕੀਤਾ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸ਼ੋਅਸ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਦੇ ਖੇਤਰ ‘ਚ ਵੀ ਕੰਮ ਕਰਨਾ ਸ਼ੁਰੂ ਕੀਤਾ ਅਤੇ ਇਸ ‘ਚ ਉਹ ਕਾਮਯਾਬ ਵੀ ਹੋਏ ।

ਅੱਜ ਉਨ੍ਹਾਂ ਦਾ ਨਾਮ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ । ਅੱਜ ਕਰਮਜੀਤ ਅਨਮੋਲ ਹਰ ਦੂਜੀ ਫ਼ਿਲਮ ‘ਚ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਕਾਮਿਕ ਹੋਣ, ਸੰਜੀਦਾ ਜਾਂ ਫਿਰ ਰੋਮਾਂਟਿਕ । ਹਰ ਕਿਰਦਾਰ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ ।
View this post on Instagram