ਅੱਜ ਹੈ ਮਿਸ ਪੂਜਾ ਦਾ ਜਨਮ ਦਿਨ, ਗਾਇਕਾ ਬਣਨ ਤੋਂ ਪਹਿਲਾਂ ਕਰਦੇ ਰਹੇ ਹਨ ਇਹ ਕੰਮ, ਜਨਮ ਦਿਨ ’ਤੇ ਜਾਣੋਂ ਪੂਰੀ ਕਹਾਣੀ

written by Rupinder Kaler | December 04, 2019

ਮਿਸ ਪੂਜਾ ਦਾ ਅੱਜ ਜਨਮ ਦਿਨ ਹੈ ।ਉਹਨਾਂ ਦਾ ਜਨਮ 4 ਦਸੰਬਰ 1980 ਨੂੰ ਪੰਜਾਬ ਦੇ ਰਾਜਪੁਰਾ ਸ਼ਹਿਰ ਵਿੱਚ ਹੋਇਆ । ਉਹਨਾਂ ਦਾ ਅਸਲੀ ਨਾਂ ਗੁਰਿੰਦਰ ਕੌਰ ਕੈਂਥ ਹੈ ਜਿਹੜਾ ਕਿ ਉਹਨਾਂ ਦੇ ਮਾਤਾ ਪਿਤਾ ਨੇ ਹੀ ਰੱਖਿਆ ਸੀ । ਗਾਉਣ ਦਾ ਸ਼ੌਂਕ ਮਿਸ ਪੂਜਾ ਨੂੰ ਬਚਪਨ ਤੋਂ ਹੀ ਸੀ ਜਿਸ ਕਰਕੇ ਉਹਨਾਂ ਦੇ ਪਿਤਾ ਨੇ ਬਚਪਨ ਤੋਂ ਹੀ ਉਹਨਾਂ ਨੂੰ ਗਾਉਣ ਵਜਾਉਣ ਦੀ ਟ੍ਰੇਨਿੰਗ ਦਿਵਾਉਣੀ ਸ਼ੁਰੂ ਕਰ ਦਿੱਤੀ ਸੀ । ਮਿਸ ਪੂਜਾ ਜਦੋਂ ਚਾਰ ਪੰਜ ਸਾਲ ਦੇ ਸੀ ਤਾਂ ਉਹਨਾਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ ।

https://www.instagram.com/p/B5o2icngbD0/

ਇਹੀ ਵਜ੍ਹਾ ਹੈ ਕਿ ਉਹਨਾਂ ਦੀ ਸਟੇਜ਼ ਪ੍ਰਫੋਰਮੈਂਸ ਸਭ ਤੋਂ ਵਧੀਆ ਹੈ । ਮਿਸ ਪੂਜਾ ਨੇ ਮਿਊਜ਼ਿਕ ਵਿੱਚ ਹੀ ਬੈਚਲਰ ਡਿਗਰੀ ਕੀਤੀ ਹੈ । ਇਸ ਤੋਂ ਇਲਾਵਾ ਉਹਨਾਂ ਨੇ ਮਾਸਟਰ ਡਿਗਰੀ ਵੀ ਮਿਊਜ਼ਿਕ ਵਿੱਚ ਕੀਤੀ ਹੈ ਇੱਥੋਂ ਤੱਕ ਕਿ ਉਹਨਾਂ ਨੇ ਬੀ-ਐੱਡ ਦੀ ਪੜਾਈ ਵੀ ਮਿਊਜ਼ਿਕ ਵਿੱਚ ਕੀਤੀ ਹੈ ।ਸੰਗੀਤ ਜਗਤ ਵਿੱਚ ਪੂਜਾ ਨੂੰ ਲਿਆਉਣ ਵਾਲੇ ਉਹਨਾਂ ਦੇ ਪਿਤਾ ਹਨ ਇਸ ਲਈ ਉਹ ਹਮੇਸ਼ਾ ਕਹਿੰਦੇ ਹਨ ਕਿ ਅੱਜ ਜਿਸ ਮੁਕਾਮ ‘ਤੇ ਉਹ ਹੈ ਉਸ ਦਾ ਸਾਰਾ ਸੇਹਰਾ ਉਸ ਦੇ ਪਿਤਾ ਦੇ ਸਿਰ ਬੱਝਦਾ ਹੈ ।

ਮਿਸ ਪੂਜਾ ਨੇ ਰਾਜਪੁਰਾ ਦੇ ਇੱਕ ਸਕੂਲ ਵਿੱਚ ਅਧਿਆਪਕ ਦੀ ਨੌਕਰੀ ਵੀ ਕੀਤੀ। ਪਰ ਉਹਨਾਂ ਦਾ ਸੁਫਨਾ ਹਮੇਸ਼ਾ ਸਿੰਗਰ ਬਣਨ ਦਾ ਸੀ । ਮਿਸ ਪੂਜਾ ਨੇ ਸਭ ਤੋਂ ਪਹਿਲਾ ਗਾਣਾ ਪੰਜਾਬੀ ਗਾਣਿਆਂ ਦੇ ਮਸ਼ਹੂਰ ਡਾਇਰੈਕਟਰ ਲਾਲ ਕਮਲ ਨਾਲ ਕੀਤਾ ਸੀ ,ਗਾਣੇ ਦੇ ਬੋਲ ਸਨ ‘ਭੰਨ ਚੂੜੀਆਂ ਪਿਆਰ ਤੇਰਾ ਵੇਖਦੀ’ ਸੀ ।ਪੂਜਾ ਦੀ ਪਹਿਲੀ ਟੇਪ ਜੈਲੀ ਮਨਜੀਤ ਪੁਰੀਏ ਨਾਲ ਆਈ ਸੀ ਜਿਸ ਨੂੰ ਸਰੋਤਿਆਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ ।

https://www.instagram.com/p/B5XmXfhA7xD/

ਹੁਣ ਤੱਕ ਮਿਸ ਪੂਜਾ ਦੇ ਚਾਰ ਹਜ਼ਾਰ ਤੋਂ ਵੱਧ ਗਾਣੇ ਰਿਕਾਰਡ ਹੋ ਚੁੱਕੇ ਹਨ । 300 ਤੋਂ ਵੱਧ ਐਲਬਮ ਵਿੱਚ ਉਹ ਕੰਮ ਕਰ ਚੁੱਕੇ ਹਨ । ਇਸ ਤੋਂ ਇਲਾਵਾ ਉਹ 100 ਤੋਂ ਵੀ ਵੱਧ ਮੇਲ ਸਿੰਗਰ ਨਾਲ ਗਾਣਾ ਗਾ ਚੁੱਕੇ ਹਨ । ਇਸ ਤੋਂ ਇਲਾਵਾ ਉਹਨਾਂ ਦੀਆਂ 5 ਫਿਲਮਾਂ ਵੀ ਆ ਚੁੱਕੀਆਂ ਹਨ । ਸੋ ਪੂਜਾ ਦੇ ਇਸ ਸੰਘਰਸ਼ ਤੋਂ ਸਾਫ ਹੋ ਜਾਂਦਾ ਹੈ ਕਿ ਜੇਕਰ ਕੋਈ ਇਨਸਾਨ ਮਿਹਨਤ ਤੇ ਲਗਨ ਨਾਲ ਕੰਮ ਕਰੇ ਤਾਂ ਉਸ ਦੀ ਮਿਹਨਤ ਨੂੰ ਬੂਰ ਜ਼ਰੂਰ ਪੈਂਦਾ ਹੈ ।

You may also like