ਅੱਜ ਹੈ ਰਣਜੀਤ ਬਾਵਾ ਦਾ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਸ ਦੀ ਪ੍ਰੇਰਣਾ ਨੇ ਪਹੁੰਚਾਇਆ ਗਾਇਕੀ ਦੀਆਂ ਸਿਖਰਾਂ ‘ਤੇ

Written by  Shaminder   |  March 14th 2020 10:25 AM  |  Updated: March 14th 2020 10:25 AM

ਅੱਜ ਹੈ ਰਣਜੀਤ ਬਾਵਾ ਦਾ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਸ ਦੀ ਪ੍ਰੇਰਣਾ ਨੇ ਪਹੁੰਚਾਇਆ ਗਾਇਕੀ ਦੀਆਂ ਸਿਖਰਾਂ ‘ਤੇ

ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਨੇ ਆਪਣੇ ਜਨਮ ਦਿਨ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ ।ਇਸ ਦੇ ਨਾਲ ਹੀ ਉਹ ਤਸਵੀਰ ‘ਚ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਰਣਜੀਤ ਬਾਵਾ ਦੇ ਜਨਮ ਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਕੁਝ ਗੱਲਾਂ ਦੱਸਾਂਗੇ ਅਤੇ ਇਹ ਵੀ ਦੱਸਾਂਗੇ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਆਪਣੀ ਅਣਥੱਕ ਮਿਹਨਤ ਸਦਕਾ ਇੰਡਸਟਰੀ ‘ਚ ਆਪਣੀ ਪਛਾਣ ਬਣਾਈ ।

ਹੋਰ ਵੇਖੋ:ਰਣਜੀਤ ਬਾਵਾ ਨੇ ਦੱਸਿਆ ਉਨ੍ਹਾਂ ਦੀ ਕਾਮਯਾਬੀ ਦੇ ਪਿੱਛੇ ਕਿਸ ਦਾ ਹੈ ਹੱਥ, ਤਸਵੀਰ ਕੀਤੀ ਸਾਂਝੀ

https://www.instagram.com/p/B9rzFFunFXp/

ਰਣਜੀਤ ਬਾਵਾ ਦੀ ਜ਼ਿੰਦਗੀ ਬਹੁਤ ਹੀ ਸੰਘਰਸ਼ ਭਰੀ ਰਹੀ ਹੈ ।  15 ਸਾਲ ਤੱਕ ਲੰਬਾ ਸੰਘਰਸ਼ ਕਰਦੇ ਰਹੇ ਕਈ ਔਕੜਾਂ ਤਕਲੀਫ਼ਾਂ ਦਾ ਸਾਹਮਣਾ ਵੀ ਉਨ੍ਹਾਂ ਨੂੰ ਕਰਨਾ ਪਿਆ ਪਰ ਜ਼ਿੰਦਗੀ 'ਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਦਿਲ 'ਚ ਅਜਿਹਾ ਸੀ ਕਿ ਉਨ੍ਹਾਂ ਦੇ ਜ਼ਿੰਦਗੀ 'ਚ ਆਉਣ ਵਾਲੇ ਹਰ ਔਕੜ ਨੂੰ ਬਹੁਤ ਹੀ ਆਸਾਨੀ ਨਾਲ ਪਾਰ ਕਰ ਲਿਆ ਸੀ । ਉਨ੍ਹਾਂ ਦੇ ਸੰਘਰਸ਼ ਦਾ ਸਫ਼ਰ 1999 'ਚ ਸ਼ੁਰੂ ਹੋਇਆ ਸੀ ਅਤੇ ਇਸ ਸੰਘਰਸ਼ 'ਚ ਉਨ੍ਹਾਂ ਦਾ ਸਾਥ ਦਿੱਤਾ ਸੀ ਮਾਸਟਰ ਮੰਗਲ ਸਿੰਘ ਨੇ । ਰਣਜੀਤ ਸਿੰਘ ਬਾਜਵਾ ਨੂੰ ਰਣਜੀਤ ਬਾਵਾ ਬਨਾਉਣ 'ਚ ਉਨ੍ਹਾਂ ਦਾ ਵੱਡਾ ਰੋਲ ਰਿਹਾ ਹੈ ।

https://www.instagram.com/p/B9lwnKWFgEU/

ਮਾਸਟਰ ਮੰਗਲ ਸਿੰਘ ਰਣਜੀਤ ਬਾਵਾ ਦੇ ਪ੍ਰਿੰਸੀਪਲ ਰਹੇ ਹਨ ।ਪੜ੍ਹਨ ਦੌਰਾਨ ਹੀ ਰਣਜੀਤ ਬਾਵਾ  ਨੂੰ ਗਾਉਣ ਦਾ ਸੌਂਕ ਜਾਗਿਆ ਅਤੇ ਰਣਜੀਤ ਬਾਵਾ ਵਿਚਲੇ ਕਲਾਕਾਰ ਨੂੰ ਪਛਾਨਣ ਵਾਲੇ ਮਾਸਟਰ ਮੰਗਲ ਸਿੰਘ ਹੀ ਸਨ । ਇਸ ਦਾ ਖੁਲਾਸਾ ਰਣਜੀਤ ਬਾਵਾ ਨੇ ਪੀਟੀਸੀ ਨੂੰ ਦਿੱਤੇ ਇੱਕ ਇੰਟਰਵਿਊ ਦੌਰਾਨ ਕੀਤਾ ਹੈ ।

https://www.instagram.com/p/B83KKLal-qJ/

ਪਰ ਰਣਜੀਤ ਬਾਵਾ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰਦਿਆਂ ਦੱਸਿਆ ਕਿ ਮਾਸਟਰ ਮੰਗਲ ਸਿੰਘ ਉਨ੍ਹਾਂ ਨੂੰ ਸਕੂਲ 'ਚ ਬਿਠਾ ਕੇ 4-4ਘੰਟੇ ਰਿਆਜ਼ ਕਰਵਾਉਂਦੇ ਸਨ ਅਤੇ ਉਨ੍ਹਾਂ ਵਿਚਲੀਆਂ ਕਮੀਆਂ ਨੂੰ ਦੱਸਦੇ ਸਨ । ਹਾਲਾਂਕਿ ਮਾਸਟਰ ਮੰਗਲ ਸਿੰਘ ਦਾ ਗਾਇਕੀ ਨਾਲ ਦੂਰ-ਦੂਰ ਤੱਕ ਵਾਸਤਾ ਨਹੀਂ ਸੀ । ਗਾਇਕੀ 'ਚ ਜਦੋਂ ਥੋੜੀ ਨਿਪੁੰਨਤਾ ਬਾਵਾ ਨੇ ਹਾਸਲ ਕਰ ਲਈ ਸੀ ਪਰ ਬਾਵਾ ਦੇ ਇਸ ਹੁਨਰ ਦੀ ਕਦੇ ਵੀ ਉਨ੍ਹਾਂ ਦੇ ਉਸਤਾਦ ਨੇ ਤਾਰੀਫ਼ ਨਹੀਂ ਸੀ ਕੀਤੀ ।

https://www.instagram.com/p/B8tgNGLlwz4/

ਕਿਉਂਕਿ ਉਨ੍ਹਾਂ ਦਾ ਖ਼ਿਆਲ ਇਹ ਸੀ ਕਿ ਉਹ ਆਪਣੀ ਤਾਰੀਫ਼ ਸੁਣ ਕੇ ਮਿਹਨਤ ਕਰਨਾ ਛੱਡ ਦੇਣਗੇ ।ਰਣਜੀਤ ਬਾਵਾ ਦਾ ਪਹਿਲਾ ਗੀਤ 'ਜੱਟ ਦੀ ਅਕਲ' 2013 'ਚ ਆਇਆ ਸੀ,ਪਰ ਉਸ ਤੋਂ ਪਹਿਲਾਂ ਹੀ 2012'ਚ ਮਾਸਟਰ ਮੰਗਲ ਸਿੰਘ ਜੀ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ ।

https://www.instagram.com/p/B8QF287lAkP/

ਰਣਜੀਤ ਬਾਵਾ ਨੂੰ ਇਸ ਗੱਲ ਦਾ ਬਹੁਤ ਹੀ ਅਫ਼ਸੋਸ ਹੈ ਕਿ ਜਦੋਂ ਉਹ ਕਾਮਯਾਬ ਹੋ ਗਏ ਪਰ ਮਾਸਟਰ ਮੰਗਲ ਸਿੰਘ ਉਨ੍ਹਾਂ ਦੀ ਇਸ ਕਾਮਯਾਬੀ ਨੂੰ ਵੇਖਣ ਲਈ ਇਸ ਦੁਨੀਆ 'ਚ ਨਹੀਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network