ਅੱਜ ਹੈ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਰਥਡੇਅ, ਪਤੀ ਰਾਜ ਕੁੰਦਰਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ, ਦੇਖੋ ਵੀਡੀਓ

Written by  Lajwinder kaur   |  June 08th 2021 12:16 PM  |  Updated: June 08th 2021 12:16 PM

ਅੱਜ ਹੈ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਰਥਡੇਅ, ਪਤੀ ਰਾਜ ਕੁੰਦਰਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ, ਦੇਖੋ ਵੀਡੀਓ

ਬਾਲੀਵੁੱਡ ਜਗਤ ਦੇ ਕਿਊਟ ਤੇ ਲਵਲੀ ਕਪਲ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ, ਦੋਵੇਂ ਜਣੇ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਅੱਜ ਸ਼ਿਲਪਾ ਸ਼ੈੱਟੀ ਆਪਣਾ 46ਵਾਂ ਬਰਥਡੇਅ ਸੈਲੀਬ੍ਰੇਟ ਕਰ ਰਹੀ ਹੈ। ਉਨ੍ਹਾਂ ਦੇ ਕਲਾਕਾਰ ਸਾਥੀ ਤੇ ਫੈਨਜ਼ ਸੋਸ਼ਲ ਮੀਡੀਆ ਉੱਤੇ ਪੋਸਟਾਂ ਪਾ ਕੇ ਬਰਥਡੇਅ ਵਿਸ਼ ਕਰ ਰਹੇ ਨੇ। ਅਜਿਹੇ ‘ਚ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਪਿਆਰੀ ਜਿਹੀ ਵੀਡੀਓ ਪੋਸਟ ਕਰਕੇ ਸ਼ਿਲਪਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

shilpa shetty kundra shared with her family Image Source: instagram

ਹੋਰ ਪੜ੍ਹੋ : ਐਕਟਰੈੱਸ ਸੰਨੀ ਲਿਓਨ ਨੇ ਸਾਂਝਾ ਕੀਤਾ ਆਪਣਾ ਅਣਦੇਖਿਆ ਵੀਡੀਓ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਕਿਊਟ ਵੀਡੀਓ

inside image of raj kundra wished his wife shilpa shetty happy birthday Image Source: instagram

ਰਾਜ ਕੁੰਦਰਾ ਨੇ ਅਣਦੇਖੀਆਂ ਤਸਵੀਰਾਂ ਦੇ ਨਾਲ ਇੱਕ ਪਿਆਰੀ ਜਿਹੀ ਵੀਡੀਓ ਬਣਾਈ ਹੈ ਜਿਸ ਉੱਤੇ ਉਨ੍ਹਾਂ ਨੇ ਹਿੰਦੀ ਗੀਤ ‘ਤੁਮ ਹੀ ਹੋ’ ਲਗਾਇਆ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਰਾਜ ਕੁੰਦਰਾ ਨੇ ਲਿਖਿਆ ਹੈ- ਇਹ ਗੀਤ, ਬੋਲ, ਇਹ ਵੀਡੀਓ ਸਭ ਕੁਝ ਕਹਿ ਰਹੀ ਹੈ... ਤੁਹਾਡੇ ਬਿਨਾਂ ਮੈਂ ਕੁਝ ਵੀ ਨਹੀਂ.....ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ... Happy Birthday my Dream come true @theshilpashetty ??? #happybirthday #gratitude #love #wife’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਸ਼ਿਲਪਾ ਸ਼ੈੱਟੀ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ।

shilpa shetty kundra wished her sister in law reena kundra very happy birthday image source-instagram

ਰਾਜ ਕੁਦੰਰਾ ਤੇ ਸ਼ਿਲਪਾ ਸ਼ੈੱਟੀ ਜੋ ਕਿ ਪਿਛਲੇ ਸਾਲ ਸਰੋਗੈਸੀ ਦੇ ਨਾਲ ਦੂਜੀ ਵਾਰ ਮਾਪੇ ਬਣੇ ਸੀ। ਦੋਵਾਂ ਨੇ ਆਪਣੀ ਬੇਟੀ ਦਾ ਨਾਂਅ ਸਮੀਸ਼ਾ ਰੱਖਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਇੱਕ ਬੇਟਾ ਹੈ ਵਿਆਨ। ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਅਕਸਰ ਹੀ ਆਪਣੀ ਮਜ਼ੇਦਾਰ ਵੀਡੀਓਜ਼ ਦੇ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਨੇ। ਸ਼ਿਲਪਾ ਸ਼ੈੱਟੀ ਜੋ ਕਿ ਬਹੁਤ ਜਲਦ ਵੱਡੇ ਪਰਦੇ ਉੱਤੇ ਫ਼ਿਲਮ ‘ਹੰਗਾਮਾ 2’ ਦੇ ਨਾਲ ਵਾਪਸੀ ਕਰਨ ਜਾ ਰਹੀ ਹੈ। ਇਸ ਫ਼ਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਕੋਰੋਨਾ ਕਾਲ ਹੋਣ ਕਰਕੇ ਸਿਨੇਮਾ ਘਰ ਬੰਦ ਨੇ, ਜਿਸ ਕਰਕੇ ਫ਼ਿਲਮਾਂ ਦੀ ਰਿਲੀਜ਼ਿੰਗ ਉੱਤੇ ਰੋਕ ਲੱਗੀ ਹੋਈ ਹੈ।

shilpa shetty and raj kundra made funny video for fans entertainment image source-instagram

 

 

View this post on Instagram

 

A post shared by Raj Kundra (@rajkundra9)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network