ਅੱਜ ਹੈ ਗਾਇਕ ਸਿੱਧੂ ਮੂਸੇਵਾਲ ਦਾ ਜਨਮਦਿਨ, ਗਾਇਕਾ ਜਸਵਿੰਦਰ ਬਰਾੜ ਨੇ ਪੋਸਟ ਪਾ ਕੇ ਭਤੀਜੇ ਸਿੱਧੂ ਮੂਸੇਵਾਲਾ ਨੂੰ ਦਿੱਤੀਆਂ ਆਪਣੀਆਂ ਸ਼ੁਭਕਾਮਨਾਵਾਂ

written by Lajwinder kaur | June 11, 2021

ਆਪਣੇ ਗੀਤਾਂ ਕਰਕੇ ਚਰਚਾ ‘ਚ ਬਣੇ ਰਹਿਣ ਵਾਲਾ ਗਾਇਕ ਸਿੱਧੂ ਮੂਸੇਵਾਲਾ ਅੱਜ ਆਪਣਾ 28ਵਾਂ ਜਨਮਦਿਨ ਮਨਾ ਰਹੇ ਨੇ। ਜਿਸ ਕਰਕੇ ਉਨ੍ਹਾਂ ਦੇ ਪ੍ਰਸ਼ੰਸਕ ਤੇ ਕਲਾਕਾਰ ਵੀ ਪੋਸਟ ਪਾ ਕੇ ਸਿੱਧੂ ਮੂਸੇਵਾਲਾ ਨੂੰ ਬਰਥਡੇਅ ਵਿਸ਼ ਕਰ ਰਹੇ ਨੇ ।

feature image of sidhu moose wala new song Bitch I'm Back Image Source: instagram
ਹੋਰ ਪੜ੍ਹੋ : ਗਾਇਕ ਕਮਲ ਖ਼ਾਨ ਦਾ ਨਵਾਂ ਗੀਤ ‘ਸੁਫ਼ਨਾ’ ਹੋਇਆ ਰਿਲੀਜ਼, ਪਿਆਰ ਦੇ ਰੰਗਾਂ ਨਾਲ ਭਰਿਆ ਗੀਤ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
happy birthday sidhu moose wala Image Source: instagram
ਗਾਇਕ ਜਸਵਿੰਦਰ ਬਰਾੜ ਨੇ ਵੀ ਭਤੀਜੇ ਸਿੱਧੂ ਮੂਸੇਵਾਲਾ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਇਹ ਚਿਹਰਾ ਹਮੇਸ਼ਾ ਇਸ ਤਰ੍ਹਾਂ ਹੱਸਦਾ ਰਹੇ..ਪਰਮਾਤਮਾ ਤੰਦਰੁਸਤੀਆਂ ਬਖਸ਼ੇ । Happy Birthday Bhateej, God Bless U’ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਸਿੰਗਰ ਸਿੱਧੂ ਮੂਸੇਵਾਲਾ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ।
feature image of jaswinder brar with sidhu moose wala Image Source: instagram
ਜੇ ਗੱਲ ਕਰੀਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਵਰਕ ਫਰੰਟ ਦੀ ਤਾਂ ਉਹ ਆਪਣੇ ਨਵੀਂ ਮਿਊਜ਼ਿਕ ਐਲਬਮ ‘Moose Tape’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜਿਸ ਦੇ ਇੱਕ ਤੋਂ ਬਾਅਦ ਇੱਕ ਗੀਤ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ। ਇਨ੍ਹਾਂ ਗੀਤਾਂ ਨੂੰ ਵੀ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਉਹ ਬਹੁਤ ਜਲਦ ਪੰਜਾਬੀ ਫ਼ਿਲਮਾਂ ਚ ਵੀ ਐਕਟਿੰਗ ਕਰਦੇ ਹੋਏ ਨਜ਼ਰ ਆਉਣਗੇ।
jaswinder brar with sidhu moose wala family Image Source: instagram
 

0 Comments
0

You may also like