
Happy Birthday Simi Chahal: ਪੰਜਾਬੀ ਇੰਡਸਟਰੀ ਦੀ ਖੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਸਿੰਮੀ ਚਾਹਲ ਜੋ ਕਿ ਅੱਜ ਆਪਣਾ 30ਵਾਂ ਜਨਮਦਿਨ ਮਨਾ ਰਹੀ ਹੈ। ਸਿੰਮੀ ਚਾਹਲ ਦਾ ਜਨਮ 9 ਮਈ 1992 ਨੂੰ ਅੰਬਾਲਾ ਕੈਂਟ, ਹਰਿਆਣਾ ਵਿਖੇ ਹੋਇਆ ਸੀ। ਅੱਜ ਉਹ ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਹੈ। ਸੋਸ਼ਲ ਮੀਡੀਆ ਉੱਤੇ ਸਿੰਮੀ ਚਾਹਲ ਦੀ ਚੰਗੀ ਫੈਨ ਫਾਲਵਿੰਗ ਹੈ। ਪ੍ਰਸ਼ੰਸਕ ਪੋਸਟਾਂ ਪਾ ਕੇ ਸਿੰਮੀ ਚਾਹਲ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਆਪਣੇ ਮਨਮੌਜ਼ੀ ਅੰਦਾਜ਼ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਨਾਲ ਹੀ ਮਿਲਾਇਆ ਆਪਣੇ ਨਵੇਂ ਸਾਥੀ ਦੇ ਨਾਲ
ਦੱਸ ਦਈਏ ਸਿੰਮੀ ਚਾਹਲ ਜਿੰਨ੍ਹਾਂ ਦਾ ਪੂਰਾ ਨਾਂਅ ਸਿਮਰਪ੍ਰੀਤ ਕੌਰ ਹੈ । ਉਨ੍ਹਾਂ ਨੇ ਚੰਡੀਗੜ੍ਹ ਵਿਖੇ ਆਪਣੀ ਕਾਲਜ ਦੀ ਪੜ੍ਹਾਈ ਪੂਰੀ ਕੀਤੀ ਹੈ। ਜਿੱਥੋਂ ਉਹਨਾਂ ਨੇ ਆਪਣੇ ਐਕਟਿੰਗ ਦੀ ਸ਼ੁਰੂਆਤ ਕੀਤੀ ਸੀ।
ਚੰਡੀਗੜ੍ਹ ਪੜ੍ਹਦਿਆਂ ਮਨੋਰੰਜਨ ਦੀ ਦੁਨੀਆ ਵੱਲ ਉਸਨੇ ਆਪਣਾ ਪਹਿਲਾ ਕਦਮ ਮਾਡਲਿੰਗ ਨਾਲ ਵਧਾਇਆ ਸੀ। ਉਸਨੇ ਆਪਣੀ ਸ਼ੁਰੂਆਤ ਮਿਊਜ਼ਿਕ ਵੀਡੀਓਜ਼ ਤੋਂ ਕੀਤੀ ਸੀ।

ਹੀਰੋਇਨ ਬਣਨ ਦਾ ਸੁਫ਼ਨਾ ਪੂਰਾ ਹੋਇਆ ਫ਼ਿਲਮ ‘ਬੰਬੂਕਾਟ’ ਦੇ ਨਾਲ । ਪੰਜਾਬੀ ਫ਼ਿਲਮ ‘ਬੰਬੂਕਾਟ’ ਨਾਲ ਦਰਸ਼ਕਾਂ ‘ਚ ਆਪਣੀ ਪਹਿਚਾਣ ਦਰਜ ਕਰਵਾਉਣ ਵਾਲੀ ਸਿੰਮੀ ਚਾਹਲ ਇਸ ਵੇਲੇ ਦੀ ਚਰਚਿਤ ਅਦਾਕਾਰਾ ਹੈ।
ਸਿੰਮੀ ਚਾਹਲ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਪੋਸਟਾਂ ਪਾ ਕੇ ਜਨਮਦਿਨ ਵਿਸ਼ ਕਰ ਰਹੇ ਨੇ। ਜੇ ਗੱਲ ਕਰੀਏ ਉਨ੍ਹਾਂ ਦੇ ਵਰਕ ਫਰੰਟ ਦੀ ਤਾਂ ਉਹ ਸਰਵਣ, ਰੱਬ ਦਾ ਰੇਡੀਓ, ‘ਗੋਲਕ, ਬੁਗਨੀ ਬੈਂਕ ‘ਤੇ ਬਟੂਆ’, ‘ਦਾਣਾ-ਪਾਣੀ’, ‘ਭੱਜੋ ਵੀਰੋ ਵੇ’, ‘ਮੰਜੇ ਬਿਸਤਰੇ 2’, ‘ਚੱਲ ਮੇਰਾ ਪੁੱਤ’, ‘ਚੱਲ ਮੇਰਾ ਪੁੱਤ-2’ ਵਰਗੀ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ।

ਦੱਸ ਦਈਏ ਅਖੀਰਲੀ ਵਾਰ ਉਹ ਚੱਲ ਮੇਰਾ ਪੁੱਤ-3 'ਚ ਨਜ਼ਰ ਆਈ ਸੀ। ਇਹ ਫ਼ਿਲਮ ਪਿਛਲੇ ਸਾਲ ਦਰਸ਼ਕਾਂ ਦੇ ਰੂਬਰੂ ਹੋਈ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਬਹੁਤ ਜਲਦ ਉਹ ਗੋਲਕ, ਬੁਗਨੀ ਬੈਂਕ ‘ਤੇ ਬਟੂਆ-2 ਅਤੇ ਚੱਲ ਮੇਰਾ ਪੁੱਤ-4 ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਵੇਗੀ।
ਹੋਰ ਪੜ੍ਹੋ : ਸੋਨਮ ਕਪੂਰ ਨੇ ਅੱਜ ਦੇ ਦਿਨ ਆਨੰਦ ਆਹੂਜਾ ਨਾਲ ਲਈਆਂ ਸੀ ਲਾਵਾਂ, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ