ਸੁਨੰਦਾ ਸ਼ਰਮਾ ਨੇ ਆਪਣੇ ਜਨਮਦਿਨ ‘ਤੇ ਸਹੇਲੀਆਂ ਦੇ ਨਾਲ ਖੂਬ ਮਸਤੀ ਕਰਦੇ ਹੋਏ ਪਾਇਆ ਗਿੱਧਾ, ਦੇਖੋ ਵੀਡੀਓ

written by Lajwinder kaur | January 30, 2022

ਪੰਜਾਬੀ ਮਿਊਜ਼ਿਕ ਜਗਤ ਦੀ ਚੁਲਬੁਲੇ ਤੇ ਹੱਸਮੁੱਖ ਸੁਭਾਅ ਵਾਲੀ ਗਾਇਕਾ ਸੁਨੰਦਾ ਸ਼ਰਮਾ  ਅੱਜ ਆਪਣੇ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦੇ ਫੈਨਜ਼ ਤੇ ਸਾਥੀ ਕਲਾਕਾਰ ਪੋਸਟਾਂ ਪਾ ਕੇ ਸੁਨੰਦਾ ਨੂੰ ਬਰਥਡੇਅ ਵਿਸ਼ ਕਰ ਰਹੇ ਹਨ (Happy Birthday Sunanda Sharma)। ਅਜਿਹੇ 'ਚ ਸੁਨੰਦਾ ਸ਼ਰਮਾ ਦਾ ਇੱਕ ਤਾਜ਼ਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਆਪਣੀ ਦੋ ਖ਼ਾਸ ਸਹੇਲੀਆਂ ਦੇ ਨਾਲ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਬੱਚਿਆਂ ਦੀ ਤਰ੍ਹਾਂ ਬਗੀਚੇ ‘ਚੋਂ ਫ਼ਲ ਤੋੜਦੀ ਆਈ ਨਜ਼ਰ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

sunanda-sharma image from instagram

ਵੀਡੀਓ 'ਚ ਦੇਖ ਸਕਦੇ ਹੋ ਕਿ ਸੁਨੰਦਾ ਰਮਣੀਕ ਤੇ ਸਿਮਰਿਤਾ ਦੇ ਨਾਲ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ। ਇਸ ਖ਼ਾਸ ਮੌਕੇ ਉੱਤੇ ਦੋਵਾਂ ਸਹੇਲੀਆਂ ਨੇ ਸੁਨੰਦਾ ਦੇ ਨਾਂਅ ਦੀ ਬੋਲੀ ਵੀ ਪਾਈ ਅਤੇ ਤਿੰਨੋ ਜਣੀਆਂ ਗਿੱਧਾ ਪਾਉਂਦੀਆਂ ਹੋਈਆਂ ਨਜ਼ਰ ਆਈਆਂ।ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਰਮਣੀਕ ਤੇ ਸਿਮਰਿਤਾ ਨੇ ਲਿਖਿਆ ਹੈ- ‘ਬਾਰੀ ਬਰਸੀ ਖੱਟਣ ਗਿਆ ਸੀ...ਖੱਟ ਕੇ ਲਿਆਂਦਾ ਰੰਦਾ....ਹੈਪੀ ਬਰਡੇ - Happy birthday ਜਨਮਦਿਨ ਦੀਆਂ ਬਹੁਤ - ਬਹੁਤ ਮੁਬਾਰਕਾਂ ਸੁਨੰਦਾ’ ਤੇ ਨਾਲ ਹੀ ਉਨ੍ਹਾਂ ਸੁਨੰਦਾ ਨੂੰ ਟੈਗ ਕੀਤਾ ਹੈ। ਗਾਇਕਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸੁਨੰਦਾ ਨੂੰ ਬਰਥਡੇਅ ਵਿਸ਼ ਕਰ ਰਹੇ ਹਨ।

ਹੋਰ ਪੜ੍ਹੋ : ਪਿਆਰ ਦੇ ਹਸੀਨ ਸਫਰ ‘ਤੇ ਲੈ ਜਾ ਰਹੇ ਨੇ ਗਾਇਕ ਪ੍ਰਭ ਗਿੱਲ ਆਪਣੇ ਨਵੇਂ ਗੀਤ ‘ਸ਼ੁਕਰਗੁਜ਼ਾਰ’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

Sunanda Sharma happy new year

ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਮਿਊਜ਼ਿਕ ਕਰੀਅਰ ਤਾਂ ਬਹੁਤ ਹੀ ਛੋਟੀ ਉਮਰ ‘ਚ ਉਨ੍ਹਾਂ ਨੇ ਗਾਉਣਾ ਸ਼ੁਰੂ ਕਰ ਦਿੱਤਾ ਸੀ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਨ੍ਹਾਂ ਨੂੰ ਸ਼ਾਇਰੀ ਤੇ ਡਾਂਸ ਦਾ ਵੀ ਕਾਫੀ ਜ਼ਿਆਦਾ ਸ਼ੌਕ ਹੈ। ਉਹ ਬਾਲੀਵੁੱਡ ਕਲਾਕਾਰਾਂ ਦੇ ਨਾਲ ਵੀ ਕੰਮ ਕਰ ਚੁੱਕੀ ਹੈ।  ਦਿਲਜੀਤ ਦੋਸਾਂਝ ਦੇ ਨਾਲ ਉਹ ਫ਼ਿਲਮ ‘ਸੱਜਣ ਸਿੰਘ ਰੰਗਰੂਟ’ ‘ਚ ਦਿਖਾਈ ਦਿੱਤੀ ਸੀ । ਦੱਸ ਦਈਏ ਉਹ ਅਜਿਹੀ ਗਾਇਕਾ ਹੈ ਜਿਸ ਨੇ ਬਾਲੀਵੁੱਡ ਦੇ ਨਾਮੀ ਕਲਾਕਾਰਾਂ ਦੇ ਨਾਲ ਕੰਮ ਕੀਤਾ ਹੈ,ਉਹ ਸੋਨੂੰ ਸੂਦ, ਨਵਾਜ਼ੁਦੀਨ ਸਿੱਦੀਕੀ ਦੇ ਨਾਲ ਮਿਊਜ਼ਿਕ ਵੀਡੀਓ ਚ ਅਦਾਕਾਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਇਸ ਤੋਂ ਇਲਾਵਾ ਉਹ ਅਕਸਰ ਹੀ ਲੋੜਵੰਦ ਲੋਕਾਂ ਦੀ ਮਦਦ ਕਰਦੀ ਹੋਈ ਨਜ਼ਰ ਆਉਂਦੀ ਰਹਿੰਦੀ ਹੈ।

 

You may also like