ਕੈਟਰੀਨਾ ਕੈਫ ਨੇ ਆਪਣੇ ਲਾਡਲੇ ਦਿਓਰ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਸਾਂਝੀ ਕੀਤੀ ਇਹ ਅਣਦੇਖੀ ਤਸਵੀਰ
ਕੈਟਰੀਨਾ ਕੈਫ ਨੇ ਆਪਣੇ ਲਾਡਲੇ ਦਿਓਰ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਸਾਂਝੀ ਕੀਤੀ ਇਹ ਅਣਦੇਖੀ ਤਸਵੀਰ
Katrina Kaif Wished Brother-In-Law Sunny Kaushal : ਬਾਲੀਵੁੱਡ ਦੀ ਖ਼ੂਬਸਰਤ ਅਦਾਕਾਰਾ ਕੈਟਰੀਨਾ ਕੈਫ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਲਾਡਲੇ ਦਿਓਰ ਯਾਨੀਕਿ ਐਕਟਰ ਸੰਨੀ ਕੌਸ਼ਲ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦੇ ਹੋਏ ਪਿਆਰੀ ਜਿਹੀ ਪੋਸਟ ਪਾਈ ਹੈ।
image source: instagram
ਕੈਟਰੀਨਾ ਕੈਫ ਨੇ ਆਪਣੇ ਦਿਓਰ ਸੰਨੀ ਕੌਸ਼ਲ ਨੂੰ ਉਸਦੇ 33ਵੇਂ ਜਨਮਦਿਨ 'ਤੇ ਸ਼ੁਭਕਾਮਨਾਵਾਂ ਦੇਣ ਲਈ ਇੱਕ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਵਿੱਕੀ ਅਤੇ ਕੈਟਰੀਨਾ ਦੇ ਵਿਆਹ ਸਮੇਂ ਦੀ ਹੈ। ਤਸਵੀਰ 'ਚ ਸੰਨੀ ਆਪਣੀ ਭਾਬੀ ਤੇ ਭਰਾ ਦੇ ਪੈਰੀਂ ਹੱਥ ਲਗਾਉਂਦੇ ਹੋਏ ਨਜ਼ਰ ਆ ਰਿਹਾ ਹੈ। ਅਦਾਕਾਰਾ ਨੇ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- "ਜੀਤੇ ਰਹੋ, ਖੁਸ਼ ਰਹੋ।"। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ। ਕੁਝ ਹੀ ਸਮੇਂ 'ਚ ਇਸ ਪੋਸਟ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ।
image source: instagram
ਦੱਸ ਦਈਏ ਕੈਟਰੀਨਾ ਕੈਫ ਨੇ ਵਿੱਕੀ ਕੌਸ਼ਲ ਨੂੰ ਦੋ ਸਾਲ ਡੇਟ ਕਰਨ ਤੋਂ ਬਾਅਦ ਪਿਛਲੇ ਸਾਲ ਦਸੰਬਰ 'ਚ ਦੋਵਾਂ ਨੇ ਵਿਆਹ ਕਰਵਾ ਲਿਆ ਸੀ। ਉਨ੍ਹਾਂ ਨੇ ਰਾਜਸਥਾਨ ਦੇ ਸਵਾਈ ਮਾਧੋਪੁਰ ਵਿੱਚ ਸ਼ਾਨਦਾਰ ਅੰਦਾਜ਼ ਦੇ ਨਾਲ ਵਿਆਹ ਕਰਵਾਇਆ ਸੀ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਅਤੇ ਫਿਲਮ ਇੰਡਸਟਰੀ ਦੇ ਬਹੁਤ ਘੱਟ ਦੋਸਤਾਂ ਦੀ ਮੌਜੂਦਗੀ ਵਿੱਚ ਇੱਕ ਨਿੱਜੀ ਵਿਆਹ ਦੀ ਮੇਜ਼ਬਾਨੀ ਕੀਤੀ ਗਈ ਸੀ।
image source: instagram
ਇਸ ਦੌਰਾਨ ਵਿੱਕੀ ਕੌਸ਼ਲ ਨੇ ਵੀ ਪੋਸਟ ਪਾ ਕੇ ਆਪਣੇ ਛੋਟੇ ਭਰਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ- "ਸਭ ਤੋਂ ਵੱਧ ਸਰਵ ਗੁਣ ਸੰਪੰਨ ਕੌਸ਼ਲ ਨੂੰ ਜਨਮਦਿਨ ਮੁਬਾਰਕ! ਤੁਹਾਨੂੰ ਪਿਆਰ ਕਰਦਾ ਹਾਂ।" ਦੱਸ ਦਈਏ ਸੰਨੀ ਕੌਸ਼ਲ ਵੀ ਬਾਲੀਵੁੱਡ ‘ਚ ਐਂਟਰੀ ਕਰ ਚੁੱਕਿਆ ਹੈ। ਉਸ ਨੇ ਸ਼ਿਦਤ ਫ਼ਿਲਮ ਦੇ ਨਾਲ ਡੈਬਿਊ ਕੀਤਾ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
