39 ਸਾਲਾਂ ਦੀ ਹੋਈ ਬਾਲੀਵੁੱਡ ਅਦਾਕਾਰਾ ਸੰਨੀ ਲਿਓਨ, ਵੀਡੀਓ ਸ਼ੇਅਰ ਕਰਕੇ ਫੈਨਜ਼ ਦਾ ਕੀਤਾ ਧੰਨਵਾਦ, ਦੇਖੋ ਵੀਡੀਓ

Written by  Lajwinder kaur   |  May 13th 2020 02:33 PM  |  Updated: May 13th 2020 02:33 PM

39 ਸਾਲਾਂ ਦੀ ਹੋਈ ਬਾਲੀਵੁੱਡ ਅਦਾਕਾਰਾ ਸੰਨੀ ਲਿਓਨ, ਵੀਡੀਓ ਸ਼ੇਅਰ ਕਰਕੇ ਫੈਨਜ਼ ਦਾ ਕੀਤਾ ਧੰਨਵਾਦ, ਦੇਖੋ ਵੀਡੀਓ

ਬਾਲੀਵੁੱਡ ਦੀ ਖ਼ੂਬਸੂਰਤ ਤੇ ਬੋਲਡ ਅਦਾਕਾਰਾ ਸੰਨੀ ਲਿਓਨ ਅੱਜ ਆਪਣਾ 39ਵਾਂ ਜਨਮਦਿਨ ਮਨਾ ਰਹੀ ਹੈ । ਸੰਨੀ ਲਿਓਨ ਦਾ ਅਸਲੀ ਨਾਂਅ 'ਕਿਰਨਜੀਤ ਕੌਰ ਵੋਹਰਾ ਹੈ । ਉਹ ਭਾਰਤੀ-ਕੈਨੇਡੀਅਨ ਮਾਡਲ ਨੇ ਜਿਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਨੇ ਆਪਣੀ ਛੋਟੀ ਜਿਹੀ ਜ਼ਿੰਦਗੀ ‘ਚ ਬਹੁਤ ਉਤਰਾਅ ਚੜ੍ਹਾਅ ਦੇਖੇ ਨੇ । ਫ਼ਿਲਮ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਯਾਨੀ ਸੰਨੀ ਲਿਓਨ ਨੂੰ ਅੱਜ ਹਰ ਕੋਈ ਜਾਣਦਾ ਹੈ । ਉਨ੍ਹਾਂ ਨੇ 'ਜਿਸਮ 2' ਨਾਲ ਬਾਲੀਵੁੱਡ 'ਚ ਕਦਮ ਰੱਖਿਆ ਸੀ । ਉਸ ਤੋਂ ਬਾਅਦ ਉਨ੍ਹਾਂ ਨੇ ਕਈ ਹਿੰਦੀ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ । ਐਕਟਿੰਗ ਤੋਂ ਇਲਾਵਾ ਉਨ੍ਹਾਂ ਦੇ ਆਈਟਮ ਗੀਤ ਵੀ ਕਾਫੀ ਪਸੰਦ ਕੀਤੇ ਜਾਂਦੇ ਹਨ ।

 

View this post on Instagram

 

Thank you so much for all the birthday wishes everyone!! I am so lucky you are all a part of my life! Xoxo

A post shared by Sunny Leone (@sunnyleone) on

ਅੱਜ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਤੇ ਜਨਮਦਿਨ ਦੀਆਂ ਵਧਾਈਆਂ ਦੇਣ ਲਈ ਉਨ੍ਹਾਂ ਨੇ ਫੈਨਜ਼ ਦਾ ਧੰਨਵਾਦ ਵੀ ਕੀਤਾ ਹੈ ਤੇ ਨਾਲ ਪ੍ਰਾਥਨਾ ਕੀਤੀ ਹੈ ਇਹ ਮੁਸ਼ਕਿਲ ਸਮਾਂ ਜਲਦ ਹੀ ਠੀਕ ਹੋ ਜਾਵੇ ਤੇ ਸਾਰਿਆਂ ਦੇ ਚਿਹਰਿਆਂ ‘ਤੇ ਮੁਸਕਾਨ ਆ ਜਾਵੇ ।

ਦੱਸ ਦਈਏ ਸੰਨੀ ਲਿਓਨ ਤੇ ਡੈਨੀਅਲ ਵੇਬਰ ਨੇ 2017 ‘ਚ ਨਿਸ਼ਾ ਨੂੰ ਗੋਦ ਲਿਆ ਸੀ । ਨਿਸ਼ਾ ਤੋਂ ਇਲਾਵਾ ਸੰਨੀ ਤੇ ਡੈਨੀਅਲ ਦੋ ਹੋਰ ਜੁੜਵਾ ਬੱਚਿਆਂ ਦੇ ਮਾਤਾ-ਪਿਤਾ ਵੀ ਹਨ। ਜਿਨ੍ਹਾਂ ਦੇ ਨਾਮ ਅਸ਼ਰ ਤੇ ਨੋਹਾ ਹੈ । ਸੰਨੀ ਲਿਓਨ ਅਕਸਰ ਹੀ ਆਪਣੇ ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਨੇ ।

 

View this post on Instagram

 

Nisha is so so pretty!! I’m a lucky mommy! With the sweetest heart!!!

A post shared by Sunny Leone (@sunnyleone) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network