Happy Mother's Day 2022: ਕੈਟਰੀਨਾ ਕੈਫ ਨੇ ਆਪਣੀ ਮੰਮੀ ਤੇ ਸੱਸ ਦੇ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
Happy Mother's Day 2022: ਕੈਟਰੀਨਾ ਕੈਫ ਨੇ ਆਪਣੀ ਮੰਮੀ ਤੇ ਸੱਸ ਦੇ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
Happy Mother's Day 2022: ਅੱਜ ਮਦਰਸ ਡੇਅ ਦਾ ਖਾਸ ਦਿਨ ਹੈ ਅਤੇ ਇਸ ਖਾਸ ਮੌਕੇ 'ਤੇ ਬਾਲੀਵੁੱਡ ਦੇ ਕਲਾਕਾਰ ਵੀ ਆਪਣੀਆਂ ਮਾਂਵਾਂ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਰਹੇ ਹਨ। ਇਸ ਸਿਲਸਿਲੇ 'ਚ ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੇ ਵੀ ਆਪਣੀ ਮਾਂ ਅਤੇ ਸਾਸੂ ਮਾਂ ਦੇ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਨੇ। ਆਪਣੀ ਮਾਂ ਲਈ ਕੈਟਰੀਨਾ ਕੈਫ ਦੀ ਇਸ ਪੋਸਟ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ । ਕੈਟਰੀਨਾ ਕੈਫ ਨੇ ਕੁਝ ਸਮਾਂ ਪਹਿਲਾਂ ਹੀ ਮਦਰਸ ਡੇਅ 'ਤੇ ਇੱਕ ਖਾਸ ਪੋਸਟ ਸ਼ੇਅਰ ਕਰਕੇ ਆਪਣੀਆਂ ਦੋਹਾਂ ਮਾਂਵਾਂ ਨੂੰ ਇਸ ਲਈ ਵਧਾਈ ਦਿੱਤੀ ਹੈ।
image from instagram
ਕੈਟਰੀਨਾ ਕੈਫ Katrina Kaif ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ 'ਚ ਜਿੱਥੇ ਉਹ ਆਪਣੀ ਮਾਂ ਨਾਲ ਨਜ਼ਰ ਆ ਰਹੀ ਹੈ, ਜਦਕਿ ਦੂਜੀ ਤਸਵੀਰ 'ਚ ਉਹ ਵਿੱਕੀ ਕੌਸ਼ਲ ਅਤੇ ਆਪਣੀ ਮਾਂ ਯਾਨੀ ਆਪਣੀ ਸੱਸ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ ਹੈ 'ਮਦਰਜ਼ ਡੇਅ'। ਪ੍ਰਸ਼ੰਸਕਾਂ ਦੇ ਨਾਲ-ਨਾਲ ਕਲਾਕਾਰ ਵੀ ਕੈਟਰੀਨਾ ਦੀ ਪੋਸਟ ਨੂੰ ਪਸੰਦ ਕਰ ਰਹੇ ਹਨ। ਕੁਝ ਹੀ ਸਮੇਂ ਇਸ ਪੋਸਟ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ।
image from instagram
ਕੈਟਰੀਨਾ ਕੈਫ ਦੀ ਇਸ ਪੋਸਟ 'ਤੇ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, ''ਬਹੂ ਹੋ ਤੋ ਐਸੀ''। ਇਸ ਦੇ ਨਾਲ ਹੀ ਕੈਟਰੀਨਾ ਦੀ ਪੋਸਟ 'ਤੇ ਅਮਿਤਾਭ ਬੱਚਨ ਦੀ ਬੇਟੀ ਸ਼ਵੇਤਾ ਬੱਚਨ ਦਾ ਕਮੈਂਟ ਵੀ ਆਇਆ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਜਲਦ ਹੀ ਸਲਮਾਨ ਖ਼ਾਨ ਨਾਲ ਟਾਈਗਰ 3 'ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਮੈਰੀ ਕ੍ਰਿਸਮਸ ਫ਼ਿਲਮ ‘ਚ ਵੀ ਨਜ਼ਰ ਆਵੇਗੀ।

ਹੋਰ ਪੜ੍ਹੋ : ਫ਼ਿਲਮ ‘ਮਾਹੀ ਮੇਰਾ ਨਿੱਕਾ ਜਿਹਾ’ ਨਵਾਂ ਮਜ਼ੇਦਾਰ ਤੇ ਹਾਸਿਆਂ ਦੇ ਰੰਗਾਂ ਨਾਲ ਭਰਿਆ ਪੋਸਟਰ ਆਇਆ ਸਾਹਮਣੇ
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
