ਇਹ ਤਸਵੀਰ ਹੈ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗੀਤਕਾਰ ਅਤੇ ਗਾਇਕ ਦੀ, ਕੀ ਤੁਸੀਂ ਪਛਾਣਿਆ !

Written by  Shaminder   |  July 20th 2020 03:00 PM  |  Updated: July 20th 2020 03:00 PM

ਇਹ ਤਸਵੀਰ ਹੈ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗੀਤਕਾਰ ਅਤੇ ਗਾਇਕ ਦੀ, ਕੀ ਤੁਸੀਂ ਪਛਾਣਿਆ !

ਕੋਰੋਨਾ ਵਾਇਰਸ ਕਰਕੇ ਹਰ ਕੋਈ ਆਪਣੇ ਘਰ ਵਾਲਿਆਂ ਦੇ ਨਾਲ ਸਮਾਂ ਬਿਤਾ ਰਿਹਾ ਹੈ । ਪਾਲੀਵੁੱਡ ਸਿਤਾਰੇ ਵੀ ਆਪੋ ਆਪਣੇ ਪਰਿਵਾਰਾਂ ਦੇ ਨਾਲ ਸਮਾਂ ਬਿਤਾ ਰਹੇ ਨੇ ।ਹੈਪੀ ਰਾਏਕੋਟੀ ਵੀ ਆਪਣੇ ਪਰਿਵਾਰ ਦੇ ਨਾਲ ਸਮਾਂ ਗੁਜ਼ਾਰ ਰਹੇ ਨੇ ਉਹ ਅਕਸਰ ਆਪਣੇ ਪਰਿਵਾਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਏਨੀਂ ਦਿਨੀਂ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।

https://www.instagram.com/p/CCaOtxTJ-nw/

ਜਿਸ ‘ਚ ਉਹ ਬਹੁਤ ਹੀ ਮਾਸੂਮ ਜਿਹੇ ਨਜ਼ਰ ਆ ਰਹੇ ਨੇ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਬਚਪਨ ਚਲਾ ਗਿਆ’। ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਸ ‘ਤੇ ਕਮੈਂਟ ਕਰ ਰਹੇ ਹਨ ਅਤੇ ਉਨ੍ਹਾਂ ਦੀ ਤਸਵੀਰ ਨੂੰ ਸ਼ੇਅਰ ਕਰ ਰਹੇ ਨੇ ।

https://www.instagram.com/p/CC0TzMBpRCE/

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਬਾਕਮਾਲ ਲੇਖਣੀ ਦੇ ਨਾਲ-ਨਾਲ ਵਧੀਆ ਆਵਾਜ਼ ਦੇ ਮਾਲਕ ਵੀ ਹਨ । ਹੁਣ ਤੱਕ ਉਹ ਕਈ ਗੀਤ ਆਪਣੀ ਆਵਾਜ਼ ‘ਚ ਦੇ ਚੁੱਕੇ ਹਨ । ਉਨ੍ਹਾਂ ਦਾ ਹਾਲ ਹੀ ‘ਚ ਇੱਕ ਗੀਤ ਆਇਆ ਸੀ ‘ਰਾਤ ਗਈ ਬਾਤ ਗਈ’ ਆਇਆ ਸੀ ਉਸ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network