ਹੈਪੀ ਰਾਏਕੋਟੀ ਨੇ ਸ਼ੇਅਰ ਕੀਤੀਆਂ ਆਪਣੇ ਪੁੱਤ ਦੀਆਂ ਨਵੀਆਂ ਕਿਊਟ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

Written by  Lajwinder kaur   |  June 23rd 2020 02:22 PM  |  Updated: June 23rd 2020 02:32 PM

ਹੈਪੀ ਰਾਏਕੋਟੀ ਨੇ ਸ਼ੇਅਰ ਕੀਤੀਆਂ ਆਪਣੇ ਪੁੱਤ ਦੀਆਂ ਨਵੀਆਂ ਕਿਊਟ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

ਪੰਜਾਬੀ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪੁੱਤ ਦੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਨੇ ਤੇ ਨਾਲ ਲਿਖਿਆ ਹੈ ‘ਮੈਚਿੰਗ ਮੈਚਿੰਗ #Aarav #happyraikoti’ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ । ਤਸਵੀਰ ‘ਚ ਦੇਖ ਸਕਦੇ ਹੋ ਕਿ ਹੈਪੀ ਰਾਏਕੋਟੀ ਤੇ ਉਨ੍ਹਾਂ ਦੇ ਬੇਟੇ ਨੇ ਇੱਕੋ ਜਿਹੇ ਰੰਗ ਦੀਆਂ ਕਮੀਜ਼ਾਂ ਪਾਈਆਂ ਹੋਈਆਂ ਨੇ । ਫੈਨਜ਼ ਤੇ ਪੰਜਾਬੀ ਕਲਾਕਾਰ ਕਮੈਂਟਸ ਕਰਕੇ ਪਿਓ ਪੁੱਤ ਦੀ ਜੋੜੀ ਦੀ ਤਾਰੀਫ਼ ਕਰ ਰਹੇ ਨੇ ।

 

View this post on Instagram

 

Matching Matching❤️ #Aarav #happyraikoti

A post shared by Happy Raikoti (ਲਿਖਾਰੀ) (@urshappyraikoti) on

Vote for your favourite : https://www.ptcpunjabi.co.in/voting/

ਦੱਸ ਦਈਏ ਹੈਪੀ ਰਾਏਕੋਟੀ ਇਸ ਸਾਲ ਇੱਕ ਪੁੱਤਰ ਦੇ ਪਿਤਾ ਬਣੇ ਨੇ । ਉਨ੍ਹਾਂ ਨੇ ਆਪਣੇ ਲਾਡਲੇ ਦਾ ਨਾਂ ਆਰਵ (Aarav) ਰੱਖਿਆ ਹੈ ।

ਜੇ ਗੱਲ ਕਰੀਏ ਹੈਪੀ ਰਾਏਕੋਟੀ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਰਾਤ ਗਈ ਬਾਤ ਗਈ’ ਦਰਸ਼ਕਾਂ ਦੇ ਸਨਮੁੱਖ ਹੋਇਆ ਹੈ । ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਗਿੱਪੀ ਗਰੇਵਾਲ, ਰੌਸ਼ਨ ਪ੍ਰਿੰਸ, ਐਮੀ ਵਿਰਕ, ਤੇ ਕਈ ਹੋਰ ਗਾਇਕ ਵੀ ਗਾ ਚੁੱਕੇ ਨੇ । ਉਹ ਕਈ ਪੰਜਾਬੀ ਫ਼ਿਲਮਾਂ ‘ਚ ਵੀ ਆਪਣੇ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ  ਜ਼ਿੰਦਾ, ਪਿਆਰ ਨਹੀਂ ਕਰਨਾ, ਜਾਨ, ਬਾਈ ਹੁੱਡ, ਮੁਟਿਆਰ, ਕੁੜੀ ਮਰਦੀ ਆ ਤੇਰੇ ਤੇ ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network