ਹੈਪੀ ਰਾਏਕੋਟੀ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ ‘ਰਾਤ ਗਈ ਬਾਤ ਗਈ’

Written by  Lajwinder kaur   |  May 25th 2020 02:00 PM  |  Updated: May 25th 2020 02:00 PM

ਹੈਪੀ ਰਾਏਕੋਟੀ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ ‘ਰਾਤ ਗਈ ਬਾਤ ਗਈ’

ਪੰਜਾਬੀ ਗੀਤਕਾਰ ਹੈਪੀ ਰਾਏਕੋਟੀ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਆਪਣੇ ਨਵੇਂ ਗੀਤ ਦੀ ਜਾਣਕਾਰੀ ਦਿੰਦੇ ਹੋਏ ਹੈਪੀ ਰਾਏਕੋਟੀ ਨੇ ਇੰਸਟਾਗ੍ਰਾਮ ਅਕਾਉਂਟ ‘ਤੇ ਪੋਸਟਰ ਸ਼ੇਅਰ ਕੀਤਾ ਹੈ । ‘ਰਾਤ ਗਈ ਬਾਤ ਗਈ’ (Raat Gayi Baat Gayi) ਟਾਈਟਲ ਹੇਠ ਉਹ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਹੈਪੀ ਰਾਏਕੋਟੀ ਨੇ ਦੱਸਿਆ ਹੈ ਕਿ ਇਹ ਗੀਤ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਗੀਤ ਦਰਸ਼ਕਾਂ ਨੂੰ ਵੀ ਬਹੁਤ ਪਸੰਦ ਆਵੇਗਾ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਹੈਪੀ ਰਾਏਕੋਟੀ ਨੇ ਲਿਖੇ ਨੇ । ਇਸ ਗੀਤ ‘ਚ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ ਅਫਸਾਨਾ ਖ਼ਾਨ ਤੇ ਸਾਰਾ ਗੁਰਪਾਲ । ਗੀਤ ‘ਚ ਮਿਊਜ਼ਿਕ ਸੁਣਨ ਨੂੰ ਮਿਲੇਗਾ ਲਾਡੀ ਗਿੱਲ ਦਾ ਤੇ ਵੀਡੀਓ ਬੀ ਟੂਗੇਦਰਸ ਵਾਲਿਆਂ ਵੱਲੋਂ ਤਿਆਰ ਕੀਤੀ ਗਈ ਹੈ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।

ਹੈਪੀ ਰਾਏਕੋਟੀ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਰੌਸ਼ਨ ਪ੍ਰਿੰਸ, ਐਮੀ ਵਿਰਕ, ਗਿੱਪੀ ਗਰੇਵਾਲ ਤੇ ਕਈ ਹੋਰ ਗਾਇਕ ਵੀ ਗਾ ਚੁੱਕੇ ਨੇ । ਇਸ ਤੋਂ ਇਲਾਵਾ ਉਹ ਆਪਣੀ ਆਵਾਜ਼ ‘ਚ ਸਿੰਗਲ ਟਰੈਕ ਜਿਵੇਂ ਜ਼ਿੰਦਾ, ਪਿਆਰ ਨਹੀਂ ਕਰਨਾ, ਜਾਨ, ਬਾਈ ਹੁੱਡ, ਮੁਟਿਆਰ, ਕੁੜੀ ਮਰਦੀ ਆ ਤੇਰੇ ਤੇ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਉਹ ਕਈ ਪੰਜਾਬੀ ਫ਼ਿਲਮਾਂ ਦੇ ਲਈ ਵੀ ਗੀਤ ਲਿਖ ਚੁੱਕੇ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network