ਹਰਭਜਨ ਮਾਨ ਨੇ ਪੁੱਤਰ ਅਵਕਾਸ਼ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

written by Pushp Raj | October 21, 2022 10:27am

Harbhajan Maan and Avkash Maan at Takht Sri Kesgarh Sahib: ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਆਪਣੀ ਸਾਫ-ਸੁਥਰੀ ਤੇ ਦਿਲ ਨੂੰ ਛੁਹ ਲੈਣ ਵਾਲੀ ਗਾਇਕੀ ਲਈ ਜਾਣੇ ਜਾਂਦੇ ਹਨ। ਹਰਭਜਨ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਗਾਇਕ ਨੇ ਇਥੋ ਆਪਣੀ ਤਸਵੀਰ ਵੀ ਸ਼ੇਅਰ ਕੀਤੀ ਹੈ।

Harbhajan Mann Image Source : Instagram

ਦੱਸ ਦਈਏ ਕਿ ਗਾਇਕ ਹਰਭਜਨ ਮਾਨ ਵੀਰਵਾਰ ਨੂੰ ਆਪਣੇ ਪੁੱਤਰ ਅਵਕਾਸ਼ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਥੇ ਉਨ੍ਹਾ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਸਰਵਨ ਕੀਤਾ। ਇਸ ਮੌਕੇ ਗਾਇਕ ਹਰਭਜਨ ਮਾਨ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਹਰਭਜਨ ਮਾਨ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇਥੋਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਆਪਣੇ ਇੰਸਟਾ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, " ਅਵਕਾਸ਼ ਤੇ ਮੈਂ ਬਹੁਤ ਸੁਭਾਗੇ ਹਾਂ ਜੀ ਅੱਜ ਧੰਨ-ਧੰਨ ਤਖਤ ਸ਼੍ਰੀ ਕੇਸਗੜ ਸਾਹਿਬ, ਸ਼੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂਘਰ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ 💐🙏🏻"

image source: Instagram

ਮੀਡੀਆ ਨਾਲ ਰੁਬਰੂ ਹੁੰਦੇ ਹੋਏ ਹਰਭਜਨ ਮਾਨ ਨੇ ਕਿਹਾ ਕਿ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਰੂਹਾਨੀਅਤ ਦਾ ਕੇਂਦਰ ਹੈ ਤੇ ਹਰ ਵਿਅਕਤੀ ਦੀ ਇਹ ਦਿਲੀ ਇੱਛਾ ਹੁੰਦੀ ਹੈ ਕਿ ਇਸ ਧਰਤੀ ’ਤੇ ਆ ਕੇ ਨਤਮਸਤਕ ਹੋਇਆ ਜਾਵੇ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਹਰਭਜਨ ਮਾਨ ਨੇ ਕਿਹਾ ਕਿ ਭਗਵੰਤ ਮਾਨ ਨਾਲ ਉਨ੍ਹਾਂ ਦੀ ਬੜੇ ਲੰਮੇ ਸਮੇਂ ਦੀ ਦੋਸਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਕਲਾਕਾਰ ਭਰਾਵਾਂ ਵਿੱਚੋਂ ਇੱਕ ਵਿਅਕਤੀ ਨੂੰ ਸੂਬੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ।ਇਸ ਤੋਂ ਇਲਾਵਾ ਉਨ੍ਹਾਂ ਹੋਰ ਕਿਸੇ ਰਾਜਨੀਤਕ ਸਵਾਲ ਦਾ ਜਵਾਬ ਦੇਣ ਤੋਂ ਮਨ੍ਹਾਂ ਕਰ ਦਿੱਤਾ ਤੇ ਉਨ੍ਹਾਂ ਕਿਹਾ ਕਿ ਉਹ ਕੇਵਲ ਇੱਕ ਕਲਾਕਾਰ ਹਨ ਤੇ ਰਾਜਨੀਤੀ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ।

Harbhajan Mann Image Source : Instagram

ਹੋਰ ਪੜ੍ਹੋ: ਕੀ ਮਾਂ ਬਣ ਚੁੱਕੀ ਹੈ ਬਿਪਾਸ਼ਾ ਬਾਸੂ? ਨਿਊ ਬੌਰਨ ਬੇਬੀ ਨਾਲ ਅਦਾਕਾਰਾ ਤਸਵੀਰਾਂ ਹੋਇਆ ਵਾਇਰਲ

ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਅਤੇ ਗਾਇਕ ਹਰਭਜਨ ਮਾਨ ਅੱਜ ਕਿਸੀ ਪਹਿਚਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਲੋਕ ਗੀਤਾਂ ਨੂੰ ਜ਼ਿੰਦਾ ਰੱਖਿਆ ਹੈ। ਗਾਇਕ ਹਰਭਜਨ ਮਾਨ ਦੇ ਗੀਤਾਂ ਨੂੰ ਨਾ ਸਿਰਫ਼ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਖੂਬ ਪਿਆਰ ਮਿਲਦਾ ਹੈ।

You may also like