ਰਣਜੀਤ ਬਾਵਾ ਨੇ ਦਿੱਗਜ ਗਾਇਕ ਹਰਭਜਨ ਮਾਨ ਦੇ ਨਾਲ ਇਸ ਤਰ੍ਹਾਂ ਬਿਤਾਇਆ ਸਮਾਂ, ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਸੁਨੇਹਾ

Written by  Shaminder   |  August 05th 2020 12:39 PM  |  Updated: August 05th 2020 12:39 PM

ਰਣਜੀਤ ਬਾਵਾ ਨੇ ਦਿੱਗਜ ਗਾਇਕ ਹਰਭਜਨ ਮਾਨ ਦੇ ਨਾਲ ਇਸ ਤਰ੍ਹਾਂ ਬਿਤਾਇਆ ਸਮਾਂ, ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਸੁਨੇਹਾ

ਰਣਜੀਤ ਬਾਵਾ ਨੇ ਹਰਭਜਨ ਮਾਨ ਦੇ ਨਾਲ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਦੋਵੇਂ ਜਣੇ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਨੇ । ਰਣਜੀਤ ਬਾਵਾ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਮੇਰੇ ਹਮੇਸ਼ਾ ਤੋਂ ਪਸੰਦੀਦਾ ਗਾਇਕ ਹਰਭਜਨ ਮਾਨ ਬਾਈ ਜੀ ਨਾਲ ਕਵਾਲਿਟੀ ਟਾਈਮ ਬਿਤਾ ਕੇ ਵਧੀਆ ਲੱਗਿਆ ।ਚੰਗਾ ਗਾਓ, ਚੰਗਾ ਸੁਣੋ ਮਾਂ ਬੋਲੀ ਦਾ ਸਤਿਕਾਰ ਕਰੋ ਅਤੇ ਆਪਣੇ ਤੋਂ ਵੱਡਿਆਂ ਦਾ ਸਤਿਕਾਰ ਕਰੋ’।

https://www.instagram.com/p/CDeA5aOpZd4/

ਇਸ ਤਸਵੀਰ ‘ਤੇ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਨੇ ਅਤੇ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਨਾਲ ਸਰੋਤਿਆਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾ ਚੁੱਕੇ ਹਨ ।

https://www.instagram.com/p/CDVf6TMFJWW/

ਗਾਇਕ ਰਣਜੀਤ ਬਾਵਾ ਦੀ ਗੱਲ ਕੀਤੀ ਜਾਵੇ ਤਾਂ ਉਹ ਵੀ ਸਾਫ਼ ਸੁਥਰੀ ਗਾਇਕੀ ਨੂੰ ਹੀ ਤਰਜੀਹ ਦਿੰਦੇ ਹਨ । ਹੁਣ ਤੱਕ ਉਹ ਕਈ ਗੀਤ ਪੰਜਾਬੀ ਇੰਡਸਟਰੀ ਦੀ ਝੋਲੀ ‘ਚ ਪਾ ਚੁੱਕੇ ਹਨ ਅਤੇ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਨੇ । ਹੁਣ ਜਲਦ ਹੀ ਉਹ ਆਪਣੇ ਨਵੇਂ ਗੀਤ ‘ਛੋਟੇ ਛੋਟੇ ਘਰ’ ਦੇ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋਣਗੇ ।

https://www.instagram.com/p/CDOl0NKFUJn/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network