
ਹਰਭਜਨ ਮਾਨ (Harbhajan Mann) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ।ਬੀਤੇ ਦਿਨੀਂ ਉਨ੍ਹਾਂ ਦੀ ਧੀ ਸਹਿਰ ਕੌਰ ਨੇ ਮਾਸਟਰ ਆਫ ਸਾਇੰਸ ਵਿੱਚ ਡਿਗਰੀ ਹਾਸਿਲ ਕੀਤੀ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਗਾਇਕ ਦੇ ਵੱਲੋਂ ਸਾਂਝੇ ਕੀਤੇ ਗਏ ਸਨ । ਹੁਣ ਗਾਇਕ ਦੀ ਪਤਨੀ ਨੇ ਹਰਭਜਨ ਮਾਨ ਦੇ ਮੁੜ ਤੋਂ ਤਸਵੀਰਾਂ ਸ਼ੇਅਰ ਕੀਤੀਆਂ ਹਨ ।
ਹੋਰ ਪੜ੍ਹੋ : ਪ੍ਰੈਗਨੇਂਸੀ ਦੀਆਂ ਖਬਰਾਂ ਵਿਚਾਲੇ ਅਵਾਰਡ ਸਮਾਰੋਹ ਦੌਰਾਨ ਸਹਾਰਾ ਲੈ ਕੇ ਤੁਰਦੀ ਨਜ਼ਰ ਆਈ ਗੌਹਰ ਖ਼ਾਨ, ਵੀਡੀਓ ਹੋ ਰਿਹਾ ਵਾਇਰਲ
ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਆਪਣੇ ਪਰਿਵਾਰ ਦੇ ਨਾਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਦਰਬਾਰ ਸਾਹਿਬ (Darbar Sahib) ਪਹੁੰਚੇ ਸਨ । ਵੀਡੀਓ ‘ਚ ਹਰਭਜਨ ਮਾਨ ਅਤੇ ਉਨ੍ਹਾਂ ਦੀ ਪਤਨੀ ਨਜ਼ਰ ਆ ਰਹੇ ਹਨ ।ਇਸ ਪਰਿਵਾਰ ਨੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ, ਉੱਥੇ ਹੀ ਚਾਹ ਦਾ ਲੰਗਰ ਵੀ ਛਕਿਆ ।

ਹੋਰ ਪੜ੍ਹੋ : ਇਸ ਲਈ ਦਿਲਜੀਤ ਦੋਸਾਂਝ ਆਪਣੇ ਪਰਿਵਾਰ ਬਾਰੇ ਕਦੇ ਵੀ ਨਹੀਂ ਕਰਦੇ ਜ਼ਿਕਰ, ਵੇਖੋ ਵੀਡੀਓ
ਇੱਕ ਜਗ੍ਹਾ ‘ਤੇ ਇਸ ਵੀਡੀਓ ਹਰਮਨ ਮਾਨ ਆਪਣੇ ਬੇਟੇ ਅਵਕਾਸ਼ ਮਾਨ ਦੇ ਨਾਲ ਨਜ਼ਰ ਆ ਰਹੀ ਹੈ । ਜਿਸ ‘ਚ ਦੋਵੇਂ ਜਣੇ ਚਾਹ ਪੀਂਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।

ਹਰਭਜਨ ਮਾਨ ਅਤੇ ਹਰਮਨ ਮਾਨ ਸੋਸ਼ਲ ਮੀਡੀਆ ਤੇ ਆਪਣੀਆਂ ਨਿੱੱਜੀ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਇੰਡਸਟਰੀ ‘ਚ ਖ਼ਾਸ ਪਛਾਣ ਬਣਾਈ ਹੈ ਅਤੇ ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ।
View this post on Instagram