ਹਰਭਜਨ ਮਾਨ ਤੇ ਗੁੱਗੂ ਗਿੱਲ ਨੇ ਪੋਸਟ ਪਾ ਕੇ ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਸਤੀਸ਼ ਕੌਲ ਦੇ ਦਿਹਾਂਤ ‘ਤੇ ਜਤਾਇਆ ਦੁੱਖ

written by Lajwinder kaur | April 11, 2021 10:20am

ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਸਤੀਸ਼ ਕੌਲ ਜੋ ਕਿ ਬੀਤੇ ਦਿਨੀਂ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਨੇ। ਸਤੀਸ਼ ਕੌਲ ਦੇ ਦਿਹਾਂਤ ਦੀ ਖ਼ਬਰ ਨੇ ਪੰਜਾਬੀ ਫ਼ਿਲਮੀ ਇੰਡਸਟਰੀ ਤੇ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਹ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਸਨ। ਉਹਨਾਂ ਦਾ ਇਲਾਜ਼ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਚੱਲ ਰਿਹਾ ਸੀ ।

inside image of satish kaul passes away

ਹੋਰ ਪੜ੍ਹੋ : ਸਤਿੰਦਰ ਸਰਤਾਜ ਨੇ ਆਪਣੀ ਖੁਸ਼ੀ ਦਰਸ਼ਕਾਂ ਦੇ ਨਾਲ ਕੀਤੀ ਸਾਂਝੀ, ਨਵੀਂ ਲਗਜ਼ਰੀ ਕਾਰ ਦੀ ਝਲਕ ਦਰਸ਼ਕਾਂ ਦੇ ਨਾਲ ਕੀਤੀ ਸ਼ੇਅਰ

inside image of satish kaul

ਉਨ੍ਹਾਂ ਨੂੰ ਪੰਜਾਬੀ ਫ਼ਿਲਮਾਂ ਦੇ ਅਮਿਤਾਭ ਬੱਚਨ ਵੀ ਕਿਹਾ ਜਾਂਦਾ ਸੀ। ਗਾਇਕ ਹਰਭਜਨ ਮਾਨ ਨੇ ਵੀ ਆਪਣੇ ਫੇਸਬੁੱਕ ਪੇਜ਼ ਤੇ ਸਤੀਸ਼ ਕੌਲ ਦੇ ਨਾਲ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ – ‘ਪੰਜਾਬੀ ਫ਼ਿਲਮ ਉਦਯੋਗ ਦੇ ਸੁਪਰ ਸਟਾਰ ਰਹੇ, ਅਦਾਕਾਰ ਸਤੀਸ਼ ਕੌਲ ਜੀ ਦੇ ਸਦੀਵੀਂ ਵਿਛੋੜੇ ਬਾਰੇ ਜਾਣ ਕੇ ਬੜਾ ਦੁੱਖ ਲੱਗਿਆ। ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਆਤਮਿਕ ਸ਼ਾਂਤੀ ਬਖ਼ਸ਼ੇ। #SatishKaul’ ।

guggu gill

ਐਕਟਰ ਗੁੱਗੂ ਗਿੱਲ ਨੇ ਵੀ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਜਤਾਉਂਦੇ ਹੋਏ ਕਿਹਾ ਹੈ-‘ਅਲਵਿਦਾ ਸਤੀਸ਼ ਕੌਲ ਸਾਬ ! ਤੁਸੀਂ ਆਪਣੀਆਂ ਫ਼ਿਲਮਾਂ ਰਾਹੀਂ ਹਮੇਸ਼ਾਂ ਸਿਨੇਮਾ ਪ੍ਰੇਮੀਆਂ ਦੇ ਦਿਲਾਂ ਵਿੱਚ ਜਿਉਂਦੇ ਰਹੋਂਗੇ। ਪਰਮਾਤਮਾ ਇਸ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ।🙏🙏’ ।

satish kaul death

ਉਨ੍ਹਾਂ ਦੀ ਆਰਥਿਕ ਹਾਲਤ ਵੀ ਠੀਕ ਨਹੀਂ ਸੀ। ਜਿਸ ਕਰਕੇ ਉਹ ਲੰਬੇ ਸਮੇਂ ਤੋਂ ਬਿਮਾਰੀ ਤੋਂ ਪੀੜਤ ਚੱਲ ਰਹੇ ਸੀ। ਸਤੀਸ਼ ਕੌਲ ਨੇ 300 ਤੋਂ ਵੀ ਵੱਧ ਹਿੰਦੀ ਤੇ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਸੀ । ਸਤੀਸ਼ ਕੌਲ ਨੇ ਮਿਥਿਹਾਸਕ ਲੜੀ ਮਹਾਂਭਾਰਤ ਵਿੱਚ ਭਗਵਾਨ ਇੰਦਰ ਦੀ ਭੂਮਿਕਾ ਨਿਭਾਈ ਸੀ।

 

You may also like