‘ਕੌਮਾਂਤਰੀ ਮਾਂ ਬੋਲੀ ਦਿਹਾੜੇ ਦੀਆਂ ਬਹੁਤ ਬਹੁਤ ਵਧਾਈਆਂ!! ਜੁਗ ਜੁਗ ਜੀਵੇ ਪੰਜਾਬੀ’-ਗਾਇਕ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਮਾਨ ਨੇ ਪੋਸਟ ਪਾ ਕੇ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਦਿੱਤੀ ਵਧਾਈ

written by Lajwinder kaur | February 21, 2021

‘ਜੀ ਆਇਆਂ ਨੂੰ’ ਵਰਗੀ ਸੁਪਰ ਹਿੱਟ ਫ਼ਿਲਮ ਨਾਲ ਪੰਜਾਬੀ ਸਿਨੇਮਾ ਨੂੰ ਮੁੜ ਤੋਂ ਸੁਰਜਿਤ ਕਰਨ ਵਾਲੇ ਗਾਇਕ ਤੇ ਐਕਟਰ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਕੌਮਾਂਤਰੀ ਮਾਂ ਬੋਲੀ ਦਿਵਸ ਜੋ ਕਿ ਹਰ ਸਾਲ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ । ਇਸ ਮੌਕੇ ‘ਤੇ ਪੰਜਾਬੀ ਗਾਇਕ ਹਰਭਜਨ ਮਾਨ ਵੀ ਪੋਸਟ ਪਾ ਕੇ ਸਭ ਨੂੰ ਵਧਾਈ ਦਿੱਤੀ ਹੈ ।

inside image of harbhajan maan's instgram post image credit:instagram.com/harbhajanmannofficial
ਹੋਰ ਪੜ੍ਹੋ : ਕਰੀਨਾ ਕਪੂਰ ਖ਼ਾਨ ਤੇ ਸੈਫ ਅਲੀ ਖ਼ਾਨ ਦੂਜੀ ਵਾਰ ਬਣੇ ਮਾਪੇ, ਸੋਸ਼ਲ ਮੀਡੀਆ ‘ਤੇ ਲੱਗਿਆ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ
  ਗਾਇਕ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਮਾਨ ਨੇ ਆਪੋ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਪਾ ਕੇ ਲਿਖਿਆ ਹੈ- ‘ਕੌਮਾਂਤਰੀ ਮਾਂ ਬੋਲੀ ਦਿਹਾੜੇ ਦੀਆਂ ਬਹੁਤ ਬਹੁਤ ਵਧਾਈਆਂ!! ਜੁਗ ਜੁਗ ਜੀਵੇ ਪੰਜਾਬੀ’ । ਪ੍ਰਸ਼ੰਸਕਾਂ ਵੀ ਕਮੈਂਟ ਕਰਕੇ ਸਭ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੀ ਵਧਾਈ ਦੇ ਰਹੇ ਨੇ।  
inside image of harman facebook image credit:instagram.com/harbhajanmannofficial
  ਗਾਇਕ ਹਰਭਜਨ ਮਾਨ ਨੇ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ , ਜਿਸ ਉਨ੍ਹਾਂ ਦਾ ਗੀਤ ‘ਮਾਂ ਦੀ ਬੋਲੀ ਆਂ’(Maa Di Boli Aan) ਸੁਣਨ ਨੂੰ ਮਿਲ ਰਿਹਾ ਹੈ। ਜੇ ਗੱਲ ਕਰੀਏ ਗਾਇਕ ਹਰਭਜਨ ਮਾਨ ਹੋਰਾਂ ਦੇ ਪਰਿਵਾਰ ਦੀ ਤਾਂ ਉਨ੍ਹਾਂ ਦੀ ਪਤਨੀ ਤੇ ਬੱਚੇ ਵੀ ਪੰਜਾਬੀ ਬੋਲੀ ਨਾਲ ਜੁੜੇ ਹੋਏ ਨੇ।
inside image of harman maan wished komantri maa boli day image credit:facebook.com/Holistically-Harman
 

0 Comments
0

You may also like