ਹਰਭਜਨ ਮਾਨ ਨੇ ਪਤਨੀ ਹਰਮਨ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਕਿਹਾ- ‘ਹੋਰ ਕੀ ਮੰਗਣਾ ਮੈਂ ਰੱਬ ਕੋਲੋਂ, ਸਦਾ ਖ਼ੈਰ ਮੰਗਾਂ ਤੇਰੇ ਦਮ ਦੀ’

Written by  Lajwinder kaur   |  September 22nd 2021 01:59 PM  |  Updated: September 22nd 2021 01:59 PM

ਹਰਭਜਨ ਮਾਨ ਨੇ ਪਤਨੀ ਹਰਮਨ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਕਿਹਾ- ‘ਹੋਰ ਕੀ ਮੰਗਣਾ ਮੈਂ ਰੱਬ ਕੋਲੋਂ, ਸਦਾ ਖ਼ੈਰ ਮੰਗਾਂ ਤੇਰੇ ਦਮ ਦੀ’

ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕ ਹਰਭਜਨ ਮਾਨ Harbhajan Mann ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ । ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਅੱਜ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਦਾ ਬਰਥਡੇਅ (Happy Birthday Harman Mann) ਹੈ। ਜਿਸਦੇ ਚੱਲਦੇ ਹਰਭਜਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਪਤਨੀ ਇਸ ਖ਼ਾਸ ਦਿਨ ਦੀ ਵਧਾਈ ਦਿੱਤੀ ਹੈ।

harman mann image source-instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਅੱਜ ਨੇ ਬਹੁਤ ਖੁਸ਼, ਸ਼ਿੰਦਾ ਗਰੇਵਾਲ ਦੇ ਜਨਮਦਿਨ ‘ਤੇ ਰਿਲੀਜ਼ ਹੋਇਆ ਸ਼ਿੰਦੇ ਦਾ ਪਹਿਲਾ ਗੀਤ ‘Ice Cap’

ਉਨ੍ਹਾਂ ਨੇ ਹਰਮਨ ਦੇ ਨਾਲ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ- ‘ਹੋਰ ਕੀ ਮੰਗਣਾ ਮੈਂ ਰੱਬ ਕੋਲੋਂ, ਸਦਾ ਖ਼ੈਰ ਮੰਗਾਂ ਤੇਰੇ ਦਮ ਦੀ; ਜਨਮ ਦਿਨ ਮੁਬਾਰਕ ਮੇਰੀ ਪਿਆਰੀ ਹਰਮਨ’ ।

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਨੂੰ ਹੌਸਲਾ ਦਿੰਦੇ ਹੋਏ ਕਿਹਾ- ‘GEET ਤੁਸੀਂ ਨੌਜਵਾਨ ਮੁਟਿਆਰਾਂ ਨੂੰ ਵੱਡੇ ਸੁਫ਼ਨੇ ਲੈਣ ਲਈ ਪ੍ਰੇਰਿਤ ਕੀਤਾ ਹੈ’

ਉਨ੍ਹਾਂ ਨੇ ਅੱਗੇ ਲਿਖਿਆ ਹੈ- ‘ਮੇਰੀ ਜ਼ਿੰਦਗੀ ਦੇ ਹਰ ਮੋੜ, ਜ਼ਿੰਦਗੀ ਦੀ ਹਰ ਖੁਸ਼ੀ, ਗ਼ਮੀ ਕਿਸੇ ਵੀ ਚੁਣੌਤੀ 'ਤੇ ਨਾਲ ਖਲੋਣ ਵਾਲੀ ਅਤੇ ਸਾਡੇ ਪਰਿਵਾਰ ਦਾ ਧੁਰਾ ਪਿਆਰੀ ਹਰਮਨ ਜਨਮ ਦਿਨ ਮੁਬਾਰਕ’। ਉਨ੍ਹਾਂ ਨੇ ਹਰਮਨ ਦੇ ਨਾਲ ਆਪਣੀਆਂ ਦੋ ਤਸਵੀਰਾਂ ਵੀ ਪੋਸਟ ਕੀਤੀਆਂ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਹਰਮਨ ਮਾਨ ਨੂੰ ਬਰਥਡੇਅ ਵਿਸ਼ ਕਰ ਰਹੇ ਨੇ।

inside image of harbhajan mann wished happy birthday to her wife harman mann-min image source-instagram

ਹਰਮਨ ਮਾਨ ਤੇ ਹਰਭਜਨ ਮਾਨ ਵੈਸੇ ਕੈਨੇਡਾ ‘ਚ ਰਹਿੰਦੇ ਨੇ। ਪਰ ਉਹ ਪੰਜਾਬ ਵੀ ਆਉਂਦੇ ਰਹਿੰਦੇ ਨੇ। ਜਿਸ ਕਰਕੇ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਦੇ ਨਾਲ ਜੋੜ ਰੱਖਿਆ ਹੈ। ਜਿਸ ਕਰਕੇ ਉਨ੍ਹਾਂ ਦੇ ਤਿੰਨੋਂ ਬੱਚਿਆਂ ਦਾ ਪੰਜਾਬੀ ਭਾਸ਼ਾ ਨਾਲ ਮੋਹ ਹੈ। ਜਿਸ ਕਰਕੇ ਉਨ੍ਹਾਂ ਦਾ ਵੱਡਾ ਪੁੱਤਰ ਅਵਕਾਸ਼ ਮਾਨ ਵੀ ਪੰਜਾਬੀ ਮਿਊਜ਼ਿਕ ਜਗਤ ‘ਚ ਆਪਣੀ ਜਗ੍ਹਾ ਬਣਾ ਰਿਹਾ ਹੈ। ਅਵਕਾਸ਼ ਕਈ ਪੰਜਾਬੀ ਗੀਤ ਦਰਸ਼ਕਾਂ ਦੀ ਨਜ਼ਰ ਕਰ ਚੁੱਕਿਆ ਹੈ। ਬਹੁਤ ਜਲਦ ਹਰਭਜਨ ਮਾਨ ਆਪਣੀ ਨਵੀਂ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।

 

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network