ਹਰਭਜਨ ਮਾਨ ਨੇ ਆਪਣੀ ਧੀ ਦੇ ਨਾਲ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ

written by Shaminder | May 25, 2021

ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਜਿੱਥੇ ਆਪਣੀ ਪ੍ਰੋਫੈਸ਼ਨਲ ਨਾਲ ਸਬੰਧਤ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ । ੳੇੁਥੇ ਹੀ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਗੱਲਾਂ ਅਤੇ ਵੀਡੀਓਜ਼ ਵੀ ਸਾਂਝੇ ਕਰਦੇ ਰਹਿੰਦੇ ਹਨ । ਗਾਇਕ ਨੇ ਹੁਣ ਆਪਣੀ ਧੀ ਸਾਹਰ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਧੀ ਦੇ ਨਾਲ ਮਸਤੀ ਕਰਦੇ ਹੋਏ ਵਿਖਾਈ ਦੇ ਰਹੇ ਹਨ ।

Harbhajan Mann Image From Harbhajan Mann Instagram
ਹੋਰ ਪੜ੍ਹੋ : ਬਿਮਾਰ ਹੋਣ ਦੇ ਬਾਵਜੂਦ ਆਪਣੇ ਪਰਿਵਾਰ ਦੇ ਲਈ ਖਾਣਾ ਬਣਾ ਰਹੀ ਮਹਿਲਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਤਸਵੀਰ 
Harbhajan Mann Image From Harbhajan Mann Instagram
ਇਸ ਵੀਡੀਓ ਦੀ ਬੈਕਗਰਾਊਂਡ ‘ਚ ਹਰਭਜਨ ਮਾਨ ਦਾ ਗੀਤ ‘ਧੀਆਂ ਦੀ ਇਹੋ ਦੁਆ’ ਚੱਲ ਰਿਹਾ ਹੈ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਕਿ ‘ਹਰਮਨ ਅਤੇ ਮੈਂ ਬਹੁਤ ਖੁਸ਼ਨਸੀਬ ਹਾਂ ਕਿ ਪ੍ਰਮਾਤਮਾ ਨੇ ਸਾਨੂੰ ਸਾਹਰ ਜਿਹੀ ਪਿਆਰੀ ਧੀ ਦਿੱਤੀ ਹੈ’ ।
Harbhajan Mann Image From Harbhajan Mann Instagram
ਇਸ ਵੀਡੀਓ ਨੂੰ ਹਰਭਜਨ ਮਾਨ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਨੂੰ ਲਗਾਤਾਰ ਸ਼ੇਅਰ ਕਰ ਰਹੇ ਹਨ ਅਤੇ ਇਸ ‘ਤੇ ਕਮੈਂਟਸ ਕਰ ਰਹੇ ਹਨ । ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਮਾਜ ਦਾ ਹਰ ਵਰਗਾ ਸੁਣਦਾ ਹੈ।

0 Comments
0

You may also like