ਗਾਇਕ ਹਰਭਜਨ ਮਾਨ ਪਿਛਲੇ ਕੁਝ ਸਮੇਂ ਤੋਂ ਬਿਮਾਰੀਆਂ ਨਾਲ ਜੂਝ ਰਹੇ ਸਨ, ਠੀਕ ਹੋਣ ‘ਤੇ ਵਾਹਿਗੁਰੂ ਜੀ ਦਾ ਅਦਾ ਕੀਤਾ ਸ਼ੁਕਰਾਨਾ
Harbhajan Mann news: ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਪਰ ਹਾਲ ਹੀ ‘ਚ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੁਝ ਸਮੇਂ ਪਹਿਲਾਂ ਹੀ ਗਾਇਕ ਹਰਭਜਨ ਮਾਨ ਨੇ ਆਪਣੇ ਫੇਸਬੁੱਕ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਇੱਕ ਲੰਬੀ ਚੌੜੀ ਵੱਡੀ ਕੈਪਸ਼ਨ ਵੀ ਲਿਖੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਨੂੰ ਵਧਾ ਦਿੱਤਾ।
Image Source :Instagram
ਗਾਇਕ ਹਰਭਜਨ ਮਾਨ ਨੇ ਆਪਣੀ ਪੋਸਟ ਨੂੰ ਸਾਂਝਾ ਕਰਦਿਆਂ ਲਿਖਿਆ ਹੈ, ‘ਸ਼ੁਕਰਾਨਾ ਮੇਰੇ ਮਾਲਿਕ ਦਾ ???ਤਕਰੀਬਨ ਢਾਈ ਹਫ਼ਤੇ, ਚਿਕਨਗੁਨੀਆ, ਡੇਂਗੂ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਵਾਹ ਪਿਆ...ਮੇਰੇ ਗੁਰੂ, ਮੇਰਾ ਦੀਨ, ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਤੇ ਸਮੂਹ ਸਿੰਘ ਸ਼ਹੀਦਾਂ ਦੀ ਕਿਰਪਾ, ਬਖ਼ਸ਼ਿਸ਼ ਬਦੌਲਤ ਹੁਣ ਮੈਂ ਬਿਲਕੁੱਲ ਠੀਕ ਹਾਂ ਜੀ। ਮੇਰਾ ਪਰਿਵਾਰ ਤੇ ਮੈਂ ਹਮੇਸ਼ਾਂ ਪੰਜਾਬੀਆਂ ਦੇ ਰਿਣੀ ਹਾਂ। ਗੁਰੂ ਚਰਨਾਂ ‘ਚ ਸਰਬੱਤ ਦੇ ਭਲੇ ਦੀ ਅਰਦਾਸ। ਆਪਣਾ ਖ਼ਿਆਲ ਰੱਖੋ ਜੀ। ਹਮੇਸ਼ਾਂ ਤੁਹਾਡੀਆਂ ਅਸੀਸਾਂ, ਦੁਆਵਾਂ ’ਚ ਜਿਊਂਦਾ, ਤੁਹਾਡਾ ਆਪਣਾ। ਹਰਭਜਨ ???’। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਜਲਦੀ ਠੀਕ ਹੋਣ ਲਈ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ।
Image Source : facebook
ਦੱਸ ਦਈਏ ਹਰਭਜਨ ਮਾਨ ਨੇ ਸਾਫ਼ ਸੁਥਰੀ ਤੇ ਸੱਭਿਆਚਾਰਕ ਗਾਇਕੀ 'ਚ ਆਪਣਾ ਨਾਮ ਚਮਕਾਇਆ ਹੈ। ਹਾਲ ਹੀ ‘ਚ ਹਰਭਜਨ ਮਾਨ ਨੇ ਪੰਜਾਬੀ ਇੰਡਸਟਰੀ 'ਚ 30 ਸਾਲ ਪੂਰੇ ਕਰ ਲਏ ਹਨ। ਉਨ੍ਹਾਂ ਨੇ ਭਾਵੁਕ ਪੋਸਟ ਪਾ ਕੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਸੀ ਤੇ ਨਾਲ ਹੀ ਆਪਣੀ ਨਵੀਂ ਮਿਊਜ਼ਿਕ ਐਲਬਮ ਦਾ ਐਲਾਨ ਕੀਤਾ ਸੀ। ਜਿਸ ਦਾ ਪਹਿਲਾ ਗੀਤ ਦਰਸ਼ਕਾਂ ਦੇ ਰੂਬਰੂ ਹੋ ਗਿਆ ਹੈ। ਇਸ ਤੋਂ ਇਲਾਵਾ ਉਹ ਇਸੇ ਸਾਲ ਪੀ.ਆਰ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ।
Image Source :Instagram