ਦੇਖੋ ਵੀਡੀਓ : ਗਾਇਕ ਹਰਭਜਨ ਮਾਨ ਨੇ ਆਪਣੇ ਨਵੇਂ ਗੀਤ ‘ਰੂਹ ਰਾਜ਼ੀ’ ਨਾਲ ਲੋਕਾਂ ਨੂੰ ਦਿੱਤਾ ਖ਼ਾਸ ਸੁਨੇਹਾ, ਗਾਣਾ ਛਾਇਆ ਟਰੈਂਡਿੰਗ ‘ਚ

written by Lajwinder kaur | January 10, 2021

ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਆਪਣੇ ਨਵੇਂ ਟਰੈਕ ‘ਰੂਹ ਰਾਜ਼ੀ’ (Rooh Raazi) ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ । ਗੀਤ ਦੇ ਰਾਹੀਂ ਉਨ੍ਹਾਂ ਨੇ ਲੋਕਾਂ ਨੂੰ ਚੰਗੇ ਕਰਮ ਕਰਨ ਦਾ ਸੁਨੇਹਾ ਦਿੱਤਾ ਹੈ।

inside photo of harbhajan mann  ਹੋਰ ਪੜ੍ਹੋ : ਮਰਹੂਮ ਗਾਇਕ ਕੁਲਦੀਪ ਮਾਣਕ ਦੇ ਬੇਟੇ ਯੁੱਧਵੀਰ ਮਾਣਕ ਨੇ ਵੀ ਕਿਸਾਨਾਂ ਦੇ ਹੱਕ ਲਈ ਕੀਤੀ ਆਪਣੀ ਆਵਾਜ਼ ਬੁਲੰਦ

ਇਸ ਗੀਤ ਨੂੰ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਹੈ- ‘ਕੋਈ ਪਤਾ ਨਹੀਂ ਲੱਗਦਾ, ਕਦੋਂ ਕਿਸ ਵਕਤ ਪਲਟ ਜਾਏ ਬਾਜ਼ੀ

ਰੱਬ ਰੂਹ ਵਿੱਚ ਰਹਿੰਦਾ ਏ, ਜਦੋਂ ਤੱਕ ਰੱਬ ਰਾਜ਼ੀ ਰੂਹ ਰਾਜ਼ੀ’।

inside pic of harbhajan mann new song rooh raazi

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਬਾਬੂ ਸਿੰਘ ਮਾਨ ਨੇ ਲਿਖੇ ਹਨ ਤੇ ਸੰਗੀਤ Music Empire  ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ Sudh Singh ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਇਸ ਗੀਤ ਨੂੰ ਵੀ ਹਰਭਜਨ ਮਾਨ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ HM Records ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਭਰਵਾਂ  ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਹਰਭਜਨ ਮਾਨ ਕਿਸਾਨੀ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ । ਏਨੀਂ ਦਿਨੀਂ ਉਹ ਕਿਸਾਨੀ ਅੰਦੋਲਨ ‘ਚ ਸਰਗਰਮ ਨੇ ।

rooh raazi song pic

0 Comments
0

You may also like