ਹਰਭਜਨ ਮਾਨ ਨੇ ਸਾਂਝਾ ਕੀਤਾ 1989 ਦਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Written by  Shaminder   |  April 04th 2022 05:56 PM  |  Updated: April 04th 2022 05:56 PM

ਹਰਭਜਨ ਮਾਨ ਨੇ ਸਾਂਝਾ ਕੀਤਾ 1989 ਦਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਹਰਭਜਨ ਮਾਨ (Harbhajan Mann) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਹਰਭਜਨ ਮਾਨ ਦਾ ਇਹ ਵੀਡੀਓ 1989 ਦਾ ਹੈ । ਜਿਸ ‘ਚ ਉਹ ਗੀਤ ਗਾੳੇੁਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਕਾਫੀ ਨੌਜਵਾਨ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ ।

harbhajan Mann .j image From FB Page

ਹੋਰ ਪੜ੍ਹੋ : ਹਰਭਜਨ ਮਾਨ ਨੇ ਜ਼ਿੰਦਗੀ ਦੇ ਸਫ਼ਰ ਬਾਰੇ ਸਾਂਝਾ ਕੀਤਾ ਖ਼ਾਸ ਵੀਡੀਓ, ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਸੁਨੇਹਾ

ਇਹ ਵੀਡੀਓ ਹਰਭਜਨ ਮਾਨ ਦੇ ਪ੍ਰਸ਼ੰਸਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ । ਹਰਭਜਨ ਮਾਨ ਦੇ ਗੀਤ ‘ਚੰਨ ਕਿੱਥਾਂ ਗੁਜ਼ਾਰੀ ਆ ਈ ਰਾਤ ਵੇ’ ਗਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਵੀ ਬਹੁਤ ਪਿਆਰ ਮਿਲਦਾ ਹੈ ।

Harbhajan Mann image From FB

ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ‘ਗੱਲ੍ਹਾਂ ਗੋਰੀਆਂ ਦੇ ਵਿੱਚ ਟੋਏ’, ‘ਜੱਗ ਜਿਉਂਦਿਆਂ ਦੇ ਮੇਲੇ’, ‘ਤੇਰੀ ਭਿੱਜ ਗਈ ਕੁੜਤੀ’ ਸਣੇ ਕਈ ਗੀਤ ਸ਼ਾਮਿਲ ਹਨ । ਹਰਭਜਨ ਮਾਨ ਨੇ ਗੀਤਾਂ ਦੇ ਨਾਲ –ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਜਲਦ ਹੀ ਹਰਭਜਨ ਮਾਨ ਫ਼ਿਲਮ ‘ਪੀ.ਆਰ.’ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network