ਗਾਇਕ ਹਰਭਜਨ ਮਾਨ ਨੇ ਆਪਣੀ ਪਤਨੀ ਤੇ ਬੇਟੀ ਦੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰ ਦਿੱਤਾ ਖ਼ਾਸ ਸੁਨੇਹਾ

Written by  Lajwinder kaur   |  March 09th 2021 11:02 AM  |  Updated: March 09th 2021 11:02 AM

ਗਾਇਕ ਹਰਭਜਨ ਮਾਨ ਨੇ ਆਪਣੀ ਪਤਨੀ ਤੇ ਬੇਟੀ ਦੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰ ਦਿੱਤਾ ਖ਼ਾਸ ਸੁਨੇਹਾ

ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਇਸ ਵਾਰ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਤੇ ਇਹ ਤਸਵੀਰ ਸ਼ੇਅਰ ਕੀਤੀ ਹੈ।

inside image of harbhajan mann instagram image source- instagram

ਹੋਰ ਪੜ੍ਹੋ : ਮਿਹਨਤਾਂ ਦੇ ਸਦਕੇ ਗੀਤਕਾਰ ਗਿੱਲ ਰੌਂਤਾ ਨੇ ਲਈ ਨਵੀਂ ਕਾਰ, ਵਾਹਿਗੁਰੂ ਜੀ ਤੇ ਫੈਨਜ਼ ਦਾ ਕੀਤਾ ਧੰਨਵਾਦ

inside image of harbhajan mann shared his family pic image source- instagram

ਉਨ੍ਹਾਂ ਨੇ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੇਰੀ ਦੁਨੀਆਂ ਨੂੰ ਬਹੁਤ ਸੁੰਦਰ ਬਨਾਉਣ ਲਈ ਤੁਹਾਡਾ ਧੰਨਵਾਦ... ਤੁਹਾਡੀਆਂ ਖੂਬਸੂਰਤ ਰੂਹਾਂ ਮੇਰੇ ਜੀਵਨ ਵਿਚ ਸਾਰੀਆਂ ਚੀਜ਼ਾਂ ਨੂੰ ਸ਼ਾਨਦਾਰ ਬਣਾਉਂਦੀਆਂ ਹਨ। ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਮੁਬਾਰਕਾਂ...’ ।

singer harbhajan mann with wife image source- instagram

ਇਸ ਤਸਵੀਰ ਹਰਭਜਨ ਮਾਨ ਆਪਣੀ ਪਤਨੀ ਤੇ ਬੇਟੀ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ। ਇਹ ਤਸਵੀਰ ਉਨ੍ਹਾਂ ਜੱਦੀ ਪਿੰਡ ਖੇਮੂਆਣੇ ਦੀ ਹੈ। ਪ੍ਰਸ਼ੰਸਕਾਂ ਨੂੰ ਇਹ ਪੋਸਟ ਕਾਫੀ ਪਸੰਦ ਆ ਰਹੀ ਹੈ। ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ, ਜੋ ਕਿ ਲੰਬੇ ਸਮੇਂ ਤੋਂ ਆਪਣੇ ਗੀਤਾਂ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ। ਭਾਵੇਂ ਉਹ ਵਿਦੇਸ਼ ਚ ਰਹਿੰਦੇ ਨੇ, ਪਰ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਿਆ ਹੋਇਆ ਹੈ। ਜਿਸ ਕਰਕੇ ਉਨ੍ਹਾਂ ਦੇ ਵੱਡੇ ਬੇਟੇ ਅਵਕਾਸ਼ ਮਾਨ ਵੀ ਪੰਜਾਬੀ ਗਾਇਕੀ ‘ਚ ਆਪਣਾ ਕਰੀਅਰ ਬਣਾ ਰਹੇ ਨੇ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network