ਹਰਭਜਨ ਮਾਨ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਤਸਵੀਰ ਕੀਤੀ ਸਾਂਝੀ, ਕਿਹਾ ‘ਮੇਰੇ ‘ਤੇ ਹਰਮਨ ਲਈ ਸੁਭਾਗਾ ਸਮਾਂ’

Written by  Shaminder   |  July 16th 2022 08:30 AM  |  Updated: July 16th 2022 08:30 AM

ਹਰਭਜਨ ਮਾਨ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਤਸਵੀਰ ਕੀਤੀ ਸਾਂਝੀ, ਕਿਹਾ ‘ਮੇਰੇ ‘ਤੇ ਹਰਮਨ ਲਈ ਸੁਭਾਗਾ ਸਮਾਂ’

ਹਰਭਜਨ ਮਾਨ (Harbhajan Mann)  ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਭਾਈ ਹਰਜਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਵੀ ਨਜ਼ਰ ਆ ਰਹੇ ਹਨ ।

harman mann And Harbhajan Mann ,-min

ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਹਰਮਾਨ ਮਾਨ ਨੇ ਸਾਂਝਾ ਕੀਤਾ ਗਾਇਕ ਦੇ ਨਾਲ ਵੀਡੀਓ, ਵੇਖੋ ਖ਼ੂਬਸੂਰਤ ਤਸਵੀਰਾਂ

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ‘ਹਰਮਨ ਅਤੇ ਮੇਰੇ ਲਈ ਬਹੁਤ ਹੀ ਸੁਭਾਗਾ ਸਮਾਂ। ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਅਤੇ ਭਾਈ ਮਨਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਦਾ ਯਾਦਗਾਰੀ ਪਲ’। ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

harbhajan Mann With his wife image From instagram

ਹੋਰ ਪੜ੍ਹੋ : ਹਰਭਜਨ ਮਾਨ ਨੇ ਪੰਜਾਬੀ ਜਗਤ ਦੇ ਨਾਮੀ ਅਦਾਕਾਰ ਸੁਰਿੰਦਰ ਸ਼ਰਮਾ ਦੀ ਮੌਤ ‘ਤੇ ਜਤਾਇਆ ਦੁੱਖ, ਕਿਹਾ-‘ਵਾਹਿਗੁਰੂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ’

ਦੱਸ ਦਈਏ ਕਿ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਅਕਸਰ ਹਰਭਜਨ ਮਾਨ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਕੁਝ ਸਮਾਂ ਪਹਿਲਾਂ ਵੀ ਗਾਇਕ ਜਸਬੀਰ ਜੱਸੀ ਦੇ ਜਨਮ ਦਿਨ ਦੇ ਮੌਕੇ ‘ਤੇ ਦੋਵਾਂ ਦੀਆਂ ਤਸਵੀਰਾਂ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਨਜ਼ਰ ਆਈਆਂ ਸਨ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਮਾਂ ਬੋਲੀ ਦੀ ਉਹ ਸੇਵਾ ਪਿਛਲੇ ਲੰਮੇ ਸਮੇਂ ਤੋਂ ਕਰਦੇ ਆ ਰਹੇ ਹਨ ।

harbhajan Mann with wife image From instagram

ਹੁਣ ਤੱਕ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਬਤੌਰ ਗਾਇਕ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਹਰਭਜਨ ਮਾਨ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ਪੀਆਰ ਵੀ ਆਈ ਸੀ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network