ਹਰਭਜਨ ਮਾਨ ਨੇ ਆਪਣੇ ਇਸ ਫੈਨ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ

Written by  Shaminder   |  March 10th 2022 06:07 PM  |  Updated: March 10th 2022 06:07 PM

ਹਰਭਜਨ ਮਾਨ ਨੇ ਆਪਣੇ ਇਸ ਫੈਨ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ

ਹਰਭਜਨ ਮਾਨ (Harbhajan Mann) ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਹਰਭਜਨ ਮਾਨ ਆਪਣੇ ਪ੍ਰਸ਼ੰਸਕ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਆਪਣੇ ਇੱਕ ਪ੍ਰਸ਼ੰਸਕ ਦੇ ਨਾਲ ਤਸਵੀਰ ਖਿਚਵਾ ਰਹੇ ਹਨ ।ਹਰਭਜਨ ਮਾਨ ਦਾ ਇਹ ਫੈਨ ਉਨ੍ਹਾਂ ਦੀ ਵੱਡੀ ਸਾਰੀ ਤਸਵੀਰ ਲੈ ਕੇ ਆਇਆ ਜਿਸ ‘ਤੇ ਉਸ ਨੇ ਹਰਭਜਨ ਮਾਨ ਦਾ ਆਟੋਗ੍ਰਾਫ ਵੀ ਲਿਆ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਕਿ ‘ਤੁਹਾਡੇ ਪਿਆਰ, ਦੁਆਵਾਂ ਤੋ ਵੱਡਾ ਹੋਰ ਕੋਈ ਸਨਮਾਨ ਨਹੀਂ ਹੋ ਸਕਦਾ।

Harbhajan Mann image From FB

ਹੋਰ ਪੜ੍ਹੋ : ਭਾਰਤੀ ਸਿੰਘ ਅਪ੍ਰੈਲ ਦੇ ਪਹਿਲੇ ਹਫ਼ਤੇ ਦੇਵੇਗੀ ‘ਗੁੱਡ ਨਿਊਜ਼’, ਵੀਡੀਓ ਹੋ ਰਿਹਾ ਵਾਇਰਲ

ਜਿਉਂਦੇ ਵੱਸਦੇ ਰਹੋ ਇਹ ਪਿਆਰ ਮੇਰੀ ਝੋਲੀ ਪਾਉਣ ਵਾਲਿਓ ‘ ਹਰਭਜਨ ਮਾਨ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਸ ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉਣਗੇ ।

Harbhajan Mann.jpg,,

ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਪੀਆਰ’ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਵੀਂ ਅਦਾਕਾਰਾ ਨਜ਼ਰ ਆਉਣ ਵਾਲੀ ਹੈ । ਇਸ ਦੇ ਨਾਲ ਹੀ ਗਾਇਕਾ ਅਮਰ ਨੂਰੀ ਅਤੇ ਸਰਦੂਲ ਸਿਕੰਦਰ ਵੀ ਇਸ ‘ਚ ਦਿਖਾਈ ਦੇਣਗੇ । ਦੱਸ ਦਈਏ ਕਿ ਹਰਭਜਨ ਮਾਨ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ਦੀ ਸੇਵਾ ਕਰ ਰਹੇ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਤੇ ਗੀਤ ਦਿੰਦੇ ਆ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network