Advertisment

ਹਰਭਜਨ ਮਾਨ ਨੇ ਆਪਣੀ ਪਤਨੀ ਹਰਮਨ ਦੇ ਨਾਲ ਸਾਂਝੀ ਕੀਤੀ ਖ਼ਾਸ ਵੀਡੀਓ, ਦੋਵੇਂ ਜਣੇ ਪੰਜਾਬੀ ਸਾਹਿਤ ਦੇ ਨਾਲ ਦਰਸ਼ਕਾਂ ਨੂੰ ਜੋੜਦੇ ਆਏ ਨਜ਼ਰ

author-image
By Lajwinder kaur
New Update
ਹਰਭਜਨ ਮਾਨ ਨੇ ਆਪਣੀ ਪਤਨੀ ਹਰਮਨ ਦੇ ਨਾਲ ਸਾਂਝੀ ਕੀਤੀ ਖ਼ਾਸ ਵੀਡੀਓ, ਦੋਵੇਂ ਜਣੇ ਪੰਜਾਬੀ ਸਾਹਿਤ ਦੇ ਨਾਲ ਦਰਸ਼ਕਾਂ ਨੂੰ ਜੋੜਦੇ ਆਏ ਨਜ਼ਰ
Advertisment
ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੇ
Advertisment
ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ। ਉਨ੍ਹਾਂ ਨੇ ਆਪਣੀ ਸਾਫ ਸੁਥਰੀ ਗਾਇਕ ਦੇ ਨਾਲ ਹਰ ਇੱਕ ਦਾ ਦਿਲ ਜਿੱਤਿਆ ਹੈ। ਜਿਸ ਕਰਕੇ ਉਨ੍ਹਾਂ ਦੀ ਗਾਇਕੀ ਨੂੰ ਹਰ ਵਰਗ ਦੇ ਲੋਕ ਪਸੰਦ ਕਰਦੇ ਨੇ। ਹਰਭਜਨ ਮਾਨ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਰਹਿੰਦੇ ਨੇ। inside image of harbhajan maan ਹੋਰ ਪੜ੍ਹੋ : ਗਾਇਕ ਦਰਸ਼ਨ ਲੱਖੇਵਾਲਾ ਨੇ ਆਪਣੇ ਨਵੇਂ ਗੀਤ ਦੇ ਨਾਲ ਉਸਤਾਦ ਬੱਬੂ ਮਾਨ ਨੂੰ ਦਿੱਤੀ ਜਨਮਦਿਨ ਦੀ ਵਧਾਈ, ਦੇਖੋ ਵੀਡੀਓ
Advertisment
inside image of harman and harbhjan maan ਉਹ ਅਕਸਰ ਹੀ ਆਪਣੀ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਇੱਕ ਵੀਡੀਓ ਆਪਣੀ ਜੀਵਨ ਸਾਥੀ ਹਰਮਨ ਦੇ ਨਾਲ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਦੋਵੇਂ ਜਣੇ ਚਾਹ ਦੇ ਕੱਪ ਦੇ ਨਾਲ ਪੰਜਾਬੀ ਨਾਵਲ ਪੜ੍ਹਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਦੇ ਰਾਹੀਂ ਉਹ ਦਰਸ਼ਕਾਂ ਨੂੰ ਪੰਜਾਬੀ ਸਾਹਿਤ ਦੇ ਨਾਲ ਜੋੜਣ ਦੀ ਕੋਸ਼ਿਸ਼ ਕਰ ਰਹੇ ਨੇ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਹੈ- ‘ਘਰ ਵਰਗੀ ਮੌਜ ਨਹੀਂ ਥਿਉਣੀ’ ਨਾਲ ਹੀ ਉਨ੍ਹਾਂ ਨੇ ਆਪਣੀ ਪਤਨੀ ਹਰਮਨ ਨੂੰ ਟੈਗ ਕੀਤਾ ਹੈ। harbhajan mann with family ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵਾਹ ਵਾਹੀ ਖੱਟ ਚੁੱਕੇ ਨੇ। ਇੱਕ ਵਾਰ ਫਿਰ ਤੋਂ ਉਹ ਪੰਜਾਬੀ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਣਗੇ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment