
ਹਰਭਜਨ ਮਾਨ (Harbhajan Mann) ਆਪਣੀ ਜ਼ਿੰਦਗੀ ਦੇ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਨੂੰ ਅਕਸਰ ਸਾਂਝਾ ਕਰਦੇ ਰਹਿੰਦੇ ਨੇ । ਹੁਣ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਿੰਡ ਵਾਲੀ ਬੈਠਕ ਦੇ ਬਾਰੇ ਦੱਸ ਰਹੇ ਹਨ । ਇਸ ਦੇ ਨਾਲ ਹੀ ਉਹ ਇਸ ਵੀਡੀਓ ‘ਚ ਦੱਸ ਰਹੇ ਹਨ ਕਿ ਕਿਵੇਂ ਉਨ੍ਹਾਂ ਦੇ ਪਿਤਾ ਜੀ ਜਿਨ੍ਹਾਂ ਨੂੰ ਉਹ ਬਾਈ ਜੀ ਕਹਿੰਦੇ ਹੁੰਦੇ ਸਨ, ਸਵੇਰੇ 4ਵਜੇ ਰਿਆਜ਼ ਕਰਨ ਦੇ ਲਈ ਦੋਵਾਂ ਭਰਾਵਾਂ ਨੂੰ ਉਠਾ ਦਿੰਦੇ ਸਨ ਅਤੇ ਬਦਾਮਾਂ ਵਾਲਾ ਦੁੱਧ ਉਨ੍ਹਾਂ ਦੇ ਲਈ ਤਿਆਰ ਕਰਦੇ ਸਨ ।

ਹੋਰ ਪੜ੍ਹੋ : ਹਰਭਜਨ ਮਾਨ ਨੇ ਗਾਇਕਾ ਰਣਜੀਤ ਕੌਰ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਬੈਠਕ ਦੇ ਨਾਲ ਜੁੜੀਆਂ ਹੋਰ ਵੀ ਕਈ ਯਾਦਾਂ ਨੂੰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਪੀ.ਆਰ.’ ਰਿਲੀਜ਼ ਹੋਣ ਜਾ ਰਹੀ ਹੈ ।

ਜਿਸ ਨੂੰ ਲੈ ਕੇ ਹਰਭਜਨ ਮਾਨ ਦੇ ਪ੍ਰਸ਼ੰਸਕ ਵੀ ਬੇਹੱਦ ਉਤਸ਼ਾਹਿਤ ਹਨ । ਹਰਭਜਨ ਮਾਨ ਨੇ ਹੁਣ ਤੱਕ ਕਈ ਹਿੱਟ ਗੀਤ ਗਾਏ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਗਾਇਕ ਦਾ ਪੁੱਤਰ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ ਅਤੇ ਹੁਣ ਤੱਕ ਕਈ ਗੀਤ ਕੱਢ ਚੁੱਕਿਆ ਹੈ ।ਹਰਭਜਨ ਮਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਅਦਾਕਾਰੀ ਦਿਖਾਈ ਅਤੇ ਨੱਬੇ ਦੇ ਦਹਾਕੇ ‘ਚ ਕਈ ਫ਼ਿਲਮਾਂ ‘ਚ ਕੰਮ ਕੀਤਾ ।