ਹਰਭਜਨ ਮਾਨ ਨੇ ਪੁਰਾਣੀ ਤਸਵੀਰ ਕੀਤੀ ਸਾਂਝੀ,ਕਿਹਾ ਸਾਡੀ ਇਸ ਟੀਮ ਦੀ ਫ਼ਿਲਮ ਪੀ.ਆਰ. ਅਗਲੇ ਸਾਲ ਹੋਵੇਗੀ ਰਿਲੀਜ਼

written by Shaminder | December 15, 2021

ਹਰਭਜਨ ਮਾਨ  (Harbhajan Mann) ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਦੇ ਨਾਲ ਹਮੇਸ਼ਾ ਜੁੜੇ ਰਹਿੰਦੇ ਹਨ । ਇਸ ਦੇ ਨਾਲ ਹੀ ਉਹ ਆਪਣੇ ਪ੍ਰਸ਼ੰਸ਼ਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਅਤੇ ਆਪਣੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫ਼ਿਲਮ ‘ਜੀ ਆਇਆਂ ਨੂੰ’ ਦੀ ਇੱਕ ਤਸਵੀਰ (Picture) ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਜੀ ਆਇਆਂ ਨੂੰ' ਫ਼ਿਲਮ ਦੀ ਕਾਮਯਾਬੀ ਦੀ ਪਾਰਟੀ ਸਮੇਂ ਦੀ ਬਾਬੂ ਸਿੰਘ ਮਾਨ, ਮਨਮੋਹਨ ਸਿੰਘ, ਬਲਦੇਵ ਗਿੱਲ ਤੇ ਮੇਰੀ ਇੱਕ ਯਾਦਗਾਰੀ ਫੋਟੋ’।

harbhajan Maan image From instagram

ਹੋਰ ਪੜ੍ਹੋ : ਗੰਨੇ ਦਾ ਰਸ ਸਿਹਤ ਲਈ ਹੁੰਦਾ ਹੈ ਬਹੁਤ ਹੀ ਲਾਭਦਾਇਕ, ਫਾਇਦੇ ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

ਇਹ ਤਸਵੀਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ । ਇਸ ਦੇ ਨਾਲ ਹੀ ਹਰਭਜਨ ਮਾਨ ਨੇ ਆਪਣੀ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਦੀ ਫ਼ਿਲਮ ‘ਪੀ ਆਰ’ ਅਗਲੇ ਸਾਲ 13 ਮਈ ਨੂੰ ਰਿਲੀਜ਼ ਹੋਵੇਗੀ ।

harbhajan Mann image From instagram

ਹਰਭਜਨ ਮਾਨ ਦੀ ਇਸ ਫ਼ਿਲਮ ਦਾ ਦਰਸ਼ਕਾਂ ਨੂੰ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਹਰਭਜਨ ਮਾਨ ਨੇ ਜਿੱਥੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉੱਥੇ ਹੀ ਕਈ ਫ਼ਿਲਮਾਂ ਵੀ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ਦੀ ਸੇਵਾ ਕਰਦੇ ਆ ਰਹੇ ਹਨ । ਇਸ ਦੇ ਨਾਲ ਹੀ ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰ ਰਹੇ ਹਨ ।

You may also like