ਹਰਭਜਨ ਮਾਨ ਨੇ ਇਹ ਵੀਡੀਓ ਸਾਂਝਾ ਕਰਕੇ, ਦੱਸਿਆ ਪੰਜਾਬ ਦਾ ਦਰਦ

Written by  Rupinder Kaler   |  November 13th 2019 04:37 PM  |  Updated: November 13th 2019 04:37 PM

ਹਰਭਜਨ ਮਾਨ ਨੇ ਇਹ ਵੀਡੀਓ ਸਾਂਝਾ ਕਰਕੇ, ਦੱਸਿਆ ਪੰਜਾਬ ਦਾ ਦਰਦ

ਗਾਇਕ ਹਰਭਜਨ ਮਾਨ ਨੇ ਆਪਣੇ ਫੇਸਬੁੱਕ ਪੇਜ ਤੋਂ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਉਹਨਾਂ ਦੇ ਨਾਲ ਵਰਲਡ ਕੈਂਸਰ ਕੇਅਰ ਹਸਪਤਾਲ ਦੇ ਸੰਚਾਲਕ ਕੁਲਵੰਤ ਸਿੰਘ ਧਾਲੀਵਾਲ ਵੀ ਨਜ਼ਰ ਆ ਰਹੇ ਹਨ । ਇਸ ਵੀਡੀਓ ਵਿੱਚ ਹਰਭਜਨ ਮਾਨ ਕੁਲਵੰਤ ਸਿੰਘ ਧਾਲੀਵਾਲ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਆਪਣੀ ਸਿਹਤ ਨੂੰ ਲੈ ਕੇ ਥੋੜੇ ਜਾਗਰੂਕ ਹੋਣ ਤਾਂ ਜੋ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਨੂੰ ਰੋਕਿਆ ਜਾ ਸਕੇ, ਜਿਹੜੀ ਕਿ ਪੰਜਾਬ ਵਿੱਚ ਲਗਾਤਾਰ ਆਪਣੇ ਪੈਰ ਪਸਾਰ ਰਹੀ ਹੈ ।

ਇਸ ਵੀਡੀਓ ਵਿੱਚ ਹਰਭਜਨ ਮਾਨ ਇਸ ਗੱਲ ਦਾ ਖੁਲਾਸਾ ਵੀ ਕਰ ਰਹੇ ਹਨ ਕਿ ਉਹਨਾਂ ਦਾ ਪਰਿਵਾਰ ਵੀ ਇਸ ਨਾ ਮੁਰਾਦ ਬਿਮਾਰੀ ਤੋਂ ਅਛੂਤਾ ਨਹੀਂ ਰਿਹਾ । ਇਸ ਵੀਡੀਓ ਵਿੱਚ ਕੁਲਵੰਤ ਸਿੰਘ ਧਾਲੀਵਾਲ ਵੀ ਲੋਕਾਂ ਨੂੰ ਅਪੀਲ ਕਰ ਰਹੇ ਹਨ, ਕਿ ਉਹ ਇਸ ਬਿਮਾਰੀ ਨੂੰ ਲੈ ਕੇ ਥੋੜੇ ਜਾਗਰੂਕ ਹੋਣ ।

ਧਾਲੀਵਾਲ ਉਹਨਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਜਾਣਕਾਰੀ ਦੇ ਰਹੇ ਹਨ, ਤੇ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਉਹਨਾਂ ਦੀ ਸੰਸਥਾ ਨਾਲ ਜੁੜਣ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network