ਹਰਭਜਨ ਮਾਨ ਦੀ ਪਤਨੀ ਨੇ ਸਾਂਝੀਆਂ ਕੀਤੀਆਂ ਖੇਤਾਂ ਤੋਂ ਖ਼ੂਬਸੂਰਤ ਤਸਵੀਰਾਂ, ਵੇਖੋ ਤਸਵੀਰਾਂ

Written by  Shaminder   |  July 18th 2022 02:45 PM  |  Updated: July 18th 2022 02:45 PM

ਹਰਭਜਨ ਮਾਨ ਦੀ ਪਤਨੀ ਨੇ ਸਾਂਝੀਆਂ ਕੀਤੀਆਂ ਖੇਤਾਂ ਤੋਂ ਖ਼ੂਬਸੂਰਤ ਤਸਵੀਰਾਂ, ਵੇਖੋ ਤਸਵੀਰਾਂ

ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ (Harman Mann)ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਮਨ ਮਾਨ ਖੇਤਾਂ ‘ਚ ਨਜ਼ਰ ਆ ਰਹੀ ਹੈ ।

harman mann ,, image From instagram

ਹੋਰ ਪੜ੍ਹੋ : ਹਰਭਜਨ ਮਾਨ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਤਸਵੀਰ ਕੀਤੀ ਸਾਂਝੀ, ਕਿਹਾ ‘ਮੇਰੇ ‘ਤੇ ਹਰਮਨ ਲਈ ਸੁਭਾਗਾ ਸਮਾਂ’

ਇਸ ਤੋਂ ਇਲਾਵਾ ਉਸ ਨੇ ਕੁਝ ਹੋਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਸ਼ੀਸ਼ੇ ਮੂਹਰੇ ਖੜ ਕੇ ਸੈਲਫੀ ਲੈਂਦੀ ਹੋਈ ਨਜ਼ਰ ਆ ਰਹੀ ਹੈ । ਇੱਕ ਹੋਰ ਤਸਵੀਰ ‘ਚ ਉਸ ਨੇ ਸਿਰ ‘ਤੇ ਕੈਪ ਪਾਈ ਹੋਈ ਹੈ ਅਤੇ ਬਲੈਕ ਚਸ਼ਮਾ ਲਗਾਇਆ ਹੋਇਆ ਹੈ ।

harman mann image From instagram

ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਹਰਮਾਨ ਮਾਨ ਨੇ ਸਾਂਝਾ ਕੀਤਾ ਗਾਇਕ ਦੇ ਨਾਲ ਵੀਡੀਓ, ਵੇਖੋ ਖ਼ੂਬਸੂਰਤ ਤਸਵੀਰਾਂ

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਹਰਮਨ ਮਾਨ ਨੇ ਆਪਣੀ ਇੱਕ ਸਹੇਲੀ ਬਾਰੇ ਲਿਖਿਆ ਕਿ ‘ਉਸਨੇ ਮੈਨੂੰ ਸਭ ਤੋਂ ਪਿਆਰਾ ਸੁਨੇਹਾ ਭੇਜਿਆ । ਜਦੋਂ ਅਸੀਂ ਉਸ ਦੇ ਪਰਿਵਾਰ ਦੇ ਨਾਲ ਸਭ ਤੋਂ ਪਿਆਰੇ ਪਰਿਵਾਰ ਦੇ ਨਾਲ ਬਿਤਾਉਣ ਤੋਂ ਬਾਅਦ ਵਾਪਸ ਆਏ’।ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਹਰਭਜਨ ਮਾਨ ਵੀ ਅਕਸਰ ਪਤਨੀ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।

harbhajan Mann With his wife image From instagram

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network