ਹਰਭਜਨ ਮਾਨ ਨੇ ਜ਼ਿੰਦਗੀ ਦੇ ਸਫ਼ਰ ਬਾਰੇ ਸਾਂਝਾ ਕੀਤਾ ਖ਼ਾਸ ਵੀਡੀਓ, ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਸੁਨੇਹਾ
ਹਰਭਜਨ ਮਾਨ ਨੇ ਜ਼ਿੰਦਗੀ ਦੇ ਸਫ਼ਰ ਬਾਰੇ ਸਾਂਝਾ ਕੀਤਾ ਖ਼ਾਸ ਵੀਡੀਓ, ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਸੁਨੇਹਾ
ਹਰਭਜਨ ਮਾਨ (Harbhajan Mann) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਹਰਭਜਨ ਮਾਨ ਜ਼ਿੰਦਗੀ ਦੇ ਸਫ਼ਰ ਬਾਰੇ ਗੱਲਬਾਤ ਕਰ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਜ਼ਿੰਦਗੀ ਮਾਨਣੀ ਚਾਹੀਦੀ ਹੈ।ਦੁੱਖ ਤਕਲੀਫ਼ਾਂ, ਖੁਸ਼ੀਆਂ, ਗਮੀਆਂ ਹਰ ਇਨਸਾਨ ਦੀ ਜ਼ਿੰਦਗੀ ਦਾ ਹਿੱਸਾ ਹਨ ।ਹੱਸਦਿਆਂ ਦੇ ਘਰ ਵੱਸਦੇ ਮਾਨਾਂ’।ਹਰਭਜਨ ਮਾਨ ਅਕਸਰ ਹੌਸਲਾ ਅਫਜ਼ਾਈ ਦੇ ਵੀਡੀਓ ਸਾਂਝੇ ਕਰਦੇ ਹਨ ।

ਹੋਰ ਪੜ੍ਹੋ : ਹਰਭਜਨ ਮਾਨ ਨੇ ਸਾਂਝੀ ਕੀਤੀ ਆਪਣੇ ਘਰ ਦੀ ਵੀਡੀਓ, ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ੀਆਂ
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪ੍ਰਸ਼ੰਸ਼ਕਾਂ ਨੂੰ ਬਹੁਤ ਹੀ ਖੂਬਸੂਰਤ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਜ਼ਿੰਦਗੀ ‘ਚ ਖੁਸ਼ੀਆਂ, ਗਮ ਆਉਂਦੇ ਰਹਿੰਦੇ ਅਤੇ ਉਤਰਾਅ ਚੜਾਅ ਵੇਖ ਕੇ ਕਦੇ ਵੀ ਇਨਸਾਨ ਨੂੰ ਡੋਲਣਾ ਨਹੀਂ ਚਾਹੀਦਾ । ਕਿਉਂਕਿ ਜੇ ਅੱਜ ਗਮ ਦੇ ਬੱਦਲ ਛਾਏ ਹਨ ਤਾਂ ਕੱਲ੍ਹ ਨੂੰ ਖੁਸ਼ੀਆਂ ਵੀ ਦਸਤਕ ਦੇਣਗੀਆਂ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
image From FB
ਜਲਦ ਹੀ ਉਹ ਆਪਣੀ ਫ਼ਿਲਮ ‘ਪੀ.ਆਰ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।ਇਸ ਤੋਂ ਪਹਿਲਾਂ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ । ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ ਅਤੇ ਹੁਣ ਤੱਕ ਕਈ ਗੀਤ ਗਾ ਚੁੱਕਿਆ ਹੈ ਅਤੇ ਇਨ੍ਹਾਂ ਗੀਤਾਂ ਨੂੰ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਹਰਭਜਨ ਮਾਨ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ਦੀ ਸੇਵਾ ਕਰਦੇ ਆ ਰਹੇ ਹਨ ।ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ਅਤੇ ਹੁਣ ਤੱਕ ਉਨ੍ਹਾਂ ਨੇ ਸਰੋਤਿਆਂ ਦੇ ਹਰ ਵਰਗ ਨੂੰ ਧਿਆਨ ‘ਚ ਰੱਖਦੇ ਹੋਏ ਗੀਤ ਗਾਏ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
