ਹਰਭਜਨ ਮਾਨ ਨੇ ਆਪਣੇ ਪੁੱਤਰ ਅਵਕਾਸ਼ ਮਾਨ ਨਾਲ ਗਾਇਆ ਆਪਣਾ ਸੁਪਰ ਹਿੱਟ ਗੀਤ ‘ਗੱਲਾਂ ਗੋਰੀਆਂ ਦੇ ਵਿੱਚ ਟੋਏ’, ਦਰਸ਼ਕਾਂ ਨੂੰ ਪਸੰਦ ਆਇਆ ਪਿਓ-ਪੁੱਤ ਦਾ ਇਹ ਅੰਦਾਜ਼

written by Lajwinder kaur | October 07, 2022 01:50pm

Harbhajan Mann Video: ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਏਨੀਂ ਦਿਨੀਂ ਉਹ ਵਿਦੇਸ਼ਾਂ ‘ਚ ਬੈਕ ਟੂ ਬੈਕ ਸਟੇਜ਼ ਸ਼ੋਅ ਕਰ ਰਹੇ ਹਨ। ਆਪਣੇ ਬਿਜ਼ੀ ਸਮੇਂ ਚ ਉਹ ਆਪਣੇ ਪਰਿਵਾਰ ਦੇ ਨਾਲ ਸਮਾਂ ਕੱਢ ਲੈਂਦੇ ਹਨ। ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਲ ਇੱਕ ਅਣਦੇਖਿਆ ਵੀਡੀਓ ਸ਼ੇਅਰ ਕੀਤਾ ਹੈ ।

avkash and harbhajan mann image source instagram

ਹੋਰ ਪੜ੍ਹੋ : ਇੰਗਲੈਂਡ ਦੀਆਂ ਸੜਕਾਂ ‘ਤੇ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਦੇ ਹੋਏ ਭਾਵੁਕ ਹੋਏ ਬਿੰਨੂ ਢਿੱਲੋਂ, ਯਾਦ ਆਏ ਮਾਪੇ

ਹਰਭਜਨ ਮਾਨ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਚ ਉਹ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਆਪਣਾ ਸੁਪਰ ਹਿੱਟ ਗੀਤ ਗੱਲਾਂ ਗੋਰੀਆਂ ਦੇ ਵਿੱਚ ਟੋਏ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਦਰਸ਼ਕਾਂ ਨੂੰ ਪਿਓ-ਪੁੱਤ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ। ਹਰ ਕੋਈ ਇਸ ਵੀਡੀਓ ਦੀ ਤਾਰੀਫ ਕਰ ਰਿਹਾ ਹੈ। ਹਰਭਜਨ ਮਾਨ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ- ‘ਲਾਕਡਾਊਨ ਵਾਲੇ ਦਿਨਾਂ ਦਾ ਮਨਪ੍ਰਚਾਵਾ ਅਵਕਾਸ਼ ਦੇ ਨਾਲ’।

harbhajan mann gallan goriya song with son avkash image source instagram

ਹਰਭਜਨ ਮਾਨ ਅਕਸਰ ਹੀ ਆਪਣੀ ਪਤਨੀ ਹਰਮਨ ਮਾਨ ਦੇ ਨਾਲ ਰੋਮਾਂਟਿਕ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਦੱਸ ਦਈਏ ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣੀ ਜਗ੍ਹਾ ਬਨਾਉਣ ਲਈ ਖੂਬ ਮਿਹਨਤ ਕਰ ਰਹੇ ਹਨ। ਜਿਸ ਕਰਕੇ ਉਹ ਸਮੇਂ-ਸਮੇਂ ਉੱਤੇ ਆਪਣੇ ਗੀਤ ਲੈ ਕੇ ਰਹੇ ਹਨ। ਅਵਕਾਸ਼ ਮਾਨ ਦੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਅਖੀਰਲੀ ਵਾਰ ਪੀ.ਆਰ ਫ਼ਿਲਮ ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਆਪਣੇ ਸਿੰਗਲ ਟਰੈਕ ਵੀ ਰਿਲੀਜ਼ ਕਰਦੇ ਰਹਿੰਦੇ ਹਨ।

harman mann image source instagram

You may also like