ਹਰਭਜਨ ਮਾਨ ਦਾ ਨਵਾਂ ਗੀਤ ‘ਏਕਾ’ ਹੋਇਆ ਰਿਲੀਜ਼

written by Shaminder | December 15, 2020

ਹਰਭਜਨ ਮਾਨ ਦਾ ਨਵਾਂ ਗੀਤ ‘ਏਕਾ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਹਰਵਿੰਦਰ ਤਤਲਾ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਇਮਪਾਇਰ ਨੇ । ਇਸ ਗੀਤ ਨੂੰ ਐੱਚ ਐੱਮ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । farmer ਇਸ ਗੀਤ ‘ਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੀ ਗੱਲ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਇੱਕਜੁਟ ਹੋ ਚੁੱਕੇ ਹਨ ਅਤੇ ਸਾਰੇ ਸੂਬੇ ਇੱਕ ਹੋ ਕੇ ਦਿੱਲੀ ‘ਚ ਧਰਨੇ ਪ੍ਰਦਰਸ਼ਨ ਲਈ ਪਹੁੰਚ ਚੁੱਕੇ ਹਨ । ਹੋਰ ਵੇਖੋ : ਹਰਭਜਨ ਮਾਨ ਦਾ ਨਵਾਂ ਕਿਸਾਨੀ ਗੀਤ ‘ਏਕਾ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ farmer ਹਰਭਜਨ ਮਾਨ ਦਾ ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਇਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । farmers-protest ਦੱਸ ਦਈਏ ਕਿ ਦਿੱਲੀ ‘ਚ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ ਅਤੇ ਕਿਸਾਨ ਖੇਤੀ ਕਨੁੰਨਾਂ ਨੂੰ ਰੱਦ ਕਰਵਾਉਣ ਦੀ ਮੰਗ ‘ਤੇ ਅੜੇ ਹੋਏ ਹਨ ।ਪਰ ਕਿਸਾਨਾਂ ਦੀ ਇਸ ਮੰਗ ਵੱਲ ਹਾਲੇ ਤੱਕ ਸਰਕਾਰ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ ।

0 Comments
0

You may also like