ਹਰਭਜਨ ਮਾਨ ਦਾ ਨਵਾਂ ਗੀਤ 'ਤੇਰਾ ਘੱਗਰਾ ਸੋਹਣੀਏ' ਹੋਇਆ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | November 09, 2022 04:44pm

Harbhajan Mann new song: ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਆਪਣੀ ਨਵੀਂ ਐਲਬਮ ‘ਮਾਈ ਵੇਅ- ਮੈਂ ਤੇ ਮੇਰੇ ਗੀਤ’ ਚੋਂ ਪਹਿਲੇ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ‘ਤੇਰਾ ਘੱਗਰਾ ਸੋਹਣੀਏ’ ਟਾਈਟਲ ਹੇਠ ਇਹ  ਰਿਲੀਜ਼ ਹੋਇਆ ਹੈ। ਜਿਵੇਂ ਕਿ ਸਭ ਜਾਣਦੇ ਨੇ ਇਨ੍ਹੀਂ ਦਿਨੀਂ ਪੰਜਾਬ ‘ਚ ਵੈਡਿੰਗ ਸੀਜ਼ਨ ਚੱਲ ਰਿਹਾ ਹੈ। ਇਹ ਗੀਤ ਬੀਟ ਸੌਂਗ ਹੈ, ਜੋ ਕਿ ਦਰਸ਼ਕਾਂ ਨੂੰ ਨੱਚਣ ਦੇ ਲਈ ਮਜ਼ਬੂਰ ਕਰ ਰਿਹਾ ਹੈ। ਦੱਸ ਦਈਏ ਕਿ ਇਹ ਐਲਬਮ ਹਰਭਜਨ ਮਾਨ ਆਪਣੀ ਗਾਇਕੀ ਦੇ 30 ਸਾਲ ਪੂਰੇ ਹੋਣ ਦੀ ਖੁਸ਼ੀ ‘ਚ ਲੈਕੇ ਆਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੋਸਟ ਪਾ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਸੀ।

ਹੋਰ ਪੜ੍ਹੋ : 12 ਸਾਲਾਂ ਬਾਅਦ ਹੋਣਗੇ ਵੱਖ ਸਾਨੀਆ ਮਿਰਜ਼ਾ ਤੇ ਸ਼ੋਇਬ ਮਲਿਕ? ਨਜ਼ਦੀਕੀ ਦਾ ਦਾਅਵਾ- ਹੋਣ ਵਾਲਾ ਹੈ ਤਲਾਕ!

harbhajan mann new song image source: youtube

ਦੱਸ ਦਈਏ ਇਸ ਗੀਤ ਦੇ ਬੋਲ ਬਾਬੂ ਸਿੰਘ ਮਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਲਾਡੀ ਗਿੱਲ ਨੇ ਦਿੱਤਾ ਹੈ। ਇਸ ਗੀਤ ਨੂੰ ਹਰਭਜਨ ਮਾਨ ਦੀ ਹੋਮ ਪ੍ਰੋਡਕਸ਼ਨ ਕੰਪਨੀ ਐਚਐਮ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਗਾਣੇ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।

harbhajan mann image source: youtube

ਹਰਭਜਨ ਮਾਨ ਨੇ ਗਾਣੇ ਦਾ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, “ਮਾਈ ਵੇਅ- ਮੈਂ ਤੇ ਮੇਰੇ ਗੀਤ। ਪਰਿਵਾਰਕ ਗਿੱਧੇ-ਭੰਗੜੇ ਦਾ ਗੀਤ, ਵਿਆਹਾਂ ਦਾ ਮਹੀਨਾ ਆ। ਲਓ ਜੀ ਰਲ ਮਿਲਕੇ ਰੌਣਕਾਂ ਤੇ ਧਮਾਲਾਂ ਪਾਓ।” ਹਰਭਜਨ ਮਾਨ ਦੇ ਇਸ ਪੋਸਟ ‘ਤੇ ਫੈਨਜ਼ ਖੂਬ ਕਮੈਂਟ ਕਰ ਰਹੇ ਹਨ।

harbhajan mann post Image Source :Instagram

ਗਾਇਕ ਹਰਭਜਨ ਮਾਨ ਨੇ ਸਾਫ਼ ਸੁਥਰੀ ਤੇ ਸੱਭਿਆਚਾਰਕ ਗਾਇਕੀ ਦੇ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਖ਼ਾਸ ਜਗ੍ਹਾ ਬਣਾਈ ਹੈ। ਗਾਇਕ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ਵਿੱਚ ਵੀ ਵਾਹ-ਵਾਹੀ ਖੱਟ ਚੁੱਕੇ ਹਨ।

You may also like