ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਖ਼ੁਬਸੂਰਤ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

Written by  Shaminder   |  May 02nd 2022 11:09 AM  |  Updated: May 02nd 2022 11:09 AM

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਖ਼ੁਬਸੂਰਤ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

ਹਰਭਜਨ ਮਾਨ (Harbhajan Mann)  ਦੀ ਪਤਨੀ ਹਰਮਨ ਮਾਨ (Harman Mann) ਅਕਸਰ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਖ਼ੁਬਸੂਰਤ ਤਸਵੀਰਾਂ (Pics) ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਹਰਮਨ ਮਾਨ ਨੇ ਸੂਟ ਪਾਇਆ ਹੋਇਆ ਹੈ ਅਤੇ ਉਹ ਬਹੁਤ ਹੀ ਖ਼ੁਬਸੂਰਤ ਦਿਖਾਈ ਦੇ ਰਹੀ ਹੈ ।

harman Mann image from instagram

ਹੋਰ ਪੜ੍ਹੋ : ਹਰਭਜਨ ਮਾਨ ਤੇ ਹਰਮਨ ਮਾਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ

ਇਸ ਤੋਂ ਕੁਝ ਦਿਨ ਪਹਿਲਾਂ ਵੀ ਹਰਮਨ ਮਾਨ ਨੇ ਕੁਝ ਤਸਵੀਰਾਂ ਹਰਭਜਨ ਮਾਨ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਇਹ ਜੋੜੀ ਆਪਣੇ ਜੱਦੀ ਪਿੰਡ ‘ਚ ਨਜ਼ਰ ਆਈ ਸੀ । ਹਰਭਜਨ ਮਾਨ ਆਪਣੀ ਫ਼ਿਲਮ ਪੀਆਰ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਵੀ ਨਜ਼ਰ ਆਉਣਗੇ ।

harbhajan Mann with wife image From instagram

ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਨੇ ਸਾਂਝੀਆਂ ਕੀਤੀਆਂ ਖ਼ੁਬਸੂਰਤ ਤਸਵੀਰਾਂ, ਵੇਖੋ ਤਸਵੀਰਾਂ

ਇਸ ਫ਼ਿਲਮ ਦਾ ਦਰਸ਼ਕਾਂ ਨੂੰ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ ਅਤੇ ਇਸ ਫ਼ਿਲਮ ਨੂੰ ਲੈ ਕੇ ਹਰ ਕੋਈ ਐਕਸਾਈਟਡ ਹੈ । ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਨੇ ਹੁਣ ਤੱਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

harbhajan mann ,, image From instagram

ਗੀਤਾਂ ਦੇ ਨਾਲ-ਨਾਲ ਉਹ ਬਤੌਰ ਅਦਾਕਾਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਨੱਬੇ ਦੇ ਦਹਾਕੇ ‘ਚ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ।ਹਰਭਜਨ ਮਾਨ ਦਾ ਪੁੱਤਰ ਅਵਕਾਸ਼ ਮਾਨ ਵੀ ਇੱਕ ਵਧੀਆ ਗਾਇਕ ਹੈ ।ਹੁਣ ਤੱਕ ਅਵਕਾਸ਼ ਮਾਨ ਦੇ ਵੀ ਕਈ ਗੀਤ ਰਿਲੀਜ਼ ਹੋ ਚੁੱਕੇ ਹਨ । ਅਵਕਾਸ਼ ਮਾਨ ਅਕਸਰ ਆਪਣੇ ਪਿਤਾ ਹਰਭਜਨ ਮਾਨ ਦੇ ਨਾਲ ਨਜ਼ਰ ਆਉਂਦਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network