ਹਰਭਜਨ ਮਾਨ ਦੀ ਪਤਨੀ ਨੇ ਸੂਟ ‘ਚ ਤਸਵੀਰਾਂ ਕੀਤੀਆਂ ਸਾਂਝੀਆਂ, ਕਿਹਾ ਸੂਟ ‘ਚ ਵੱਖਰੀ ਹੀ ਟੌਹਰ ਹੁੰਦੀ
ਹਰਭਜਨ ਮਾਨ ਦੀ ਪਤਨੀ ਨੇ ਸੂਟ ‘ਚ ਤਸਵੀਰਾਂ ਕੀਤੀਆਂ ਸਾਂਝੀਆਂ, ਕਿਹਾ ਸੂਟ ‘ਚ ਵੱਖਰੀ ਹੀ ਟੌਹਰ ਹੁੰਦੀ
ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ (Harman Mann) ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰਾਂ ਵਾਲਾ ਵੀਡੀਓ ਸਾਂਝਾ ਕੀਤਾ ਹੈ ।
image Source : Instagram
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ (Harbhajan Mann) ਵੀ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।ਇਸ ਵੀਡੀਓ ‘ਤੇ ਹਰਮਨ ਮਾਨ ਦੇ ਪਤੀ ਹਰਭਜਨ ਮਾਨ ਨੇ ਵੀ ਰਿਐਕਸ਼ਨ ਦਿੱਤਾ ਹੈ । ਉਨ੍ਹਾਂ ਨੇ ਹਰਮਨ ਨੂੰ ਟੈਗ ਕਰਦੇ ਹੋਏ ਲਿਖਿਆ ‘ਇਹ ਵੀ ਗੱਲ ਯਾਦ ਰੱਖੀਂ, ਤੇਰੇ ਵਾਸਤੇ ਮੈਂ ਜੀਵਾਂ’।
image Source : Instagram
ਹੋਰ ਪੜ੍ਹੋ : ਉਰਫੀ ਜਾਵੇਦ ਦਾ ਨਵਾਂ ਵੀਡੀਓ ਹੋ ਰਿਹਾ ਵਾਇਰਲ, ਲੋਕਾਂ ਨੇ ਕਿਹਾ ਪਹਿਲੇ ਆ ਗਈ ਪੂਰੇ ਕੱਪੜੋਂ ਮੇਂ ਔਰ ਫਿਰ…..
ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦੇ ਰਹਿੰਦੇ ਹਨ ਦਿਲ ਦੇ ਜਜ਼ਬਾਤ
ਹਰਮਨ ਮਾਨ ਵੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹਨ । ਬੀਤੇ ਦਿਨੀਂ ਵੀ ਉਨ੍ਹਾਂ ਨੇ ਆਪਣੀ ਧੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
image Source : Instagram
ਹੋਰ ਪੜ੍ਹੋ : ਲਤਾ ਮੰਗੇਸ਼ਕਰ ਡੈੱਥ ਐਨੀਵਰਸਰੀ : ਜਾਣੋ ਕਿਵੇਂ 9 ਸਾਲ ਦੀ ਉਮਰ ‘ਚ ਪਰਫਾਰਮੈਂਸ ਦੌਰਾਨ ਪਿਤਾ ਦੀ ਗੋਦ ‘ਚ ਸੁੱਤੀ
ਹਰਭਜਨ ਮਾਨ ਦਾ ਪਰਿਵਾਰ
ਹਰਭਜਨ ਮਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਹਰਮਨ ਮਾਨ ਤੋਂ ਇਲਾਵਾ ਉਨ੍ਹਾਂ ਦੇ ਦੋ ਪੁੱਤਰ ਅਤੇ ਇੱਕ ਧੀ ਹੈ । ਹਾਲ ਹੀ ‘ਚ ਉਨ੍ਹਾਂ ਦੀ ਧੀ ਨੇ ਡਿਗਰੀ ਹਾਸਲ ਕੀਤੀ ਹੈ । ਜਦੋਂਕਿ ਵੱਡਾ ਪੁੱਤਰ ਅਵਕਾਸ਼ ਮਾਨ ਪਿਤਾ ਦੇ ਪਾਏ ਪੂਰਨਿਆਂ ‘ਤੇ ਚੱਲਦਾ ਹੋਇਆ ਗਾਇਕੀ ਦੇ ਖੇਤਰ ‘ਚ ਸਰਗਰਮ ਹੈ ।
View this post on Instagram
ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ ਹਰਭਜਨ ਮਾਨ
ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਦੇ ਗੀਤ ਸਰੋਤਿਆਂ ਦੇ ਹਰ ਵਰਗ ਵੱਲੋਂ ਪਸੰਦ ਕੀਤੇ ਜਾਂਦੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
