ਹਰਭਜਨ ਮਾਨ ਦੀ ਪਤਨੀ ਨੇ ਸਾਂਝਾ ਕੀਤਾ ਵੀਡੀਓ, ਦੁਲਹਨ ਵਾਂਗ ਨਜ਼ਰ ਆਈ ਹਰਮਨ ਮਾਨ

written by Shaminder | September 19, 2022

ਹਰਭਜਨ ਮਾਨ  (Harbhajan Mann) ਦੀ ਪਤਨੀ ਹਰਮਨ ਮਾਨ (Harman Mann) ਨੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਹਰਭਜਨ ਮਾਨ ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਵੱਖ ਵੱਖ ਤਸਵੀਰਾਂ ਨੂੰ ਇੱਕਠਾ ਕਰਕੇ ਇਸ ਵੀਡੀਓ ਨੂੰ ਬਣਾਇਆ ਗਿਆ ਹੈ ਅਤੇ ਦੋਵੇਂ ਕਿਸੇ ਵਿਆਹ ‘ਚ ਮੌਜੂਦ ਨਜ਼ਰ ਆ ਰਹੇ ਹਨ ।

Harbhajan Mann Image Source : Instagram

ਹੋਰ ਪੜ੍ਹੋ : ਇੰਦਰਜੀਤ ਨਿੱਕੂ ਨੂੰ ਨਾਮੀ ਰੀਅਲ ਅਸਟੇਟ ਕੰਪਨੀ ਨੇ ਬਣਾਇਆ ਬ੍ਰਾਂਡ ਅੰਬੈਸਡਰ, ਗਾਇਕ ਨੇ ਵੀਡੀਓ ਸਾਂਝਾ ਕਰ ਕੀਤਾ ਫੈਨਸ ਅਤੇ ਕੰਪਨੀ ਮਾਲਕਾਂ ਦਾ ਧੰਨਵਾਦ

ਇਸ ਤੋਂ ਇਲਾਵਾ ਗਾਇਕ ਦੀ ਪਤਨੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆ ਹਨ । ਜਿਨ੍ਹਾਂ ‘ਚ ਉਹ ਦੁਲਹਨਾਂ ਵਾਂਗ ਸੱਜੀ ਫੱਬੀ ਨਜ਼ਰ ਆ ਰਹੀ ਹੈ ।ਸੋਸ਼ਲ ਮੀਡੀਆ ‘ਤੇ ਦੋਵਾਂ ਦੀਆਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ ।

harbhajan Mann ,, Image Source :Instagram

ਹੋਰ ਪੜ੍ਹੋ :ਪ੍ਰੀਤੀ ਜ਼ਿੰਟਾ ਪਤੀ ਦੇ ਨਾਲ ਹੋਈ ਰੋਮਾਂਟਿਕ, ਵੀਡੀਓ ਵੇਖ ਪ੍ਰਸ਼ੰਸਕਾਂ ਨੇ ਦਿੱਤਾ ਇਸ ਤਰ੍ਹਾਂ ਦਾ ਪ੍ਰਤੀਕਰਮ 

ਹਰਭਜਨ ਮਾਨ ਬੇਸ਼ੱਕ ਇਨ੍ਹੀਂ ਦਿਨੀਂ ਵਿਦੇਸ਼ ‘ਚ ਵੱਖ ਵੱਖ ਥਾਵਾਂ ‘ਤੇ ਆਪਣੇ ਲਾਈਵ ਸ਼ੋਅ ਕਰ ਰਹੇ ਹਨ । ਪਰ ਆਪਣੇ ਪਰਿਵਾਰ ਦੇ ਲਈ ਉਹ ਸਮਾਂ ਕੱਢ ਹੀ ਲੈਂਦੇ ਹਨ । ਪਿਛਲੇ ਦਿਨੀਂ ਵੀ ਗਾਇਕ ਨੇ ਆਪਣੇ ਬ੍ਰਿਸਬੇਨ ਦੌਰੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

Harman Mann Image Source : Instagram

ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਹਨ ਅਤੇ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਆਪਣੇ ਗੀਤਾਂ ਦੇ ਨਾਲ ਉਨ੍ਹਾਂ ਨੇ ਪੂਰੀ ਦੁਨੀਆ ‘ਚ ਖ਼ਾਸ ਜਗ੍ਹਾ ਬਣਾਈ ਹੈ । ਗੀਤਾਂ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮਾਂ ‘ਚ ਵੀ ਸਰਗਰਮ ਹਨ ।

You may also like