ਹਰਭਜਨ ਸਿੰਘ ਨੇ ਆਪਣੇ ਪੁੱਤਰ ਅਤੇ ਧੀ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਬੱਚਿਆਂ ਨਾਲ ਮਸਤੀ ਕਰਦੇ ਆਏ ਨਜ਼ਰ

Written by  Shaminder   |  July 28th 2022 06:12 PM  |  Updated: July 28th 2022 06:12 PM

ਹਰਭਜਨ ਸਿੰਘ ਨੇ ਆਪਣੇ ਪੁੱਤਰ ਅਤੇ ਧੀ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਬੱਚਿਆਂ ਨਾਲ ਮਸਤੀ ਕਰਦੇ ਆਏ ਨਜ਼ਰ

ਹਰਭਜਨ ਸਿੰਘ (Harbhajan Singh) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਬੇਟੇ ਅਤੇ ਬੇਟੀ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

harbhajan singh and geeta basra ,-min image From instagram

ਹੋਰ ਪੜ੍ਹੋ : ਹਰਭਜਨ ਸਿੰਘ ਨੇ ਆਪਣੀ ਪਤਨੀ ਗੀਤਾ ਬਸਰਾ ਨਾਲ ਰੋਮਾਂਟਿਕ ਵੀਡੀਓ ਕੀਤਾ ਸ਼ੇਅਰ

ਉਨ੍ਹਾਂ ਦੀ ਪਤਨੀ ਗੀਤਾ ਬਸਰਾ ਵੀ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਗੀਤਾ ਬਸਰਾ ਅਤੇ ਹਰਭਜਨ ਸਿੰਘ ਦੀ ਲਵ ਮੈਰਿਜ ਹੋਈ ਹੈ । ਕੁਝ ਸਾਲ ਪਹਿਲਾਂ ਦੋਵਾਂ ਨੇ ਵਿਆਹ ਕਰਵਾਇਆ ਸੀ ।

Geeta basra And Harbhajan Singh

ਹੋਰ ਪੜ੍ਹੋ : ਹਰਭਜਨ ਸਿੰਘ ਨੇ ਆਪਣੀ ਪਤਨੀ ਗੀਤਾ ਬਸਰਾ ਨਾਲ ਰੋਮਾਂਟਿਕ ਵੀਡੀਓ ਕੀਤਾ ਸ਼ੇਅਰ

ਇਸ ਵਿਆਹ ‘ਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਦੋਸਤ ਮਿੱਤਰ ਸ਼ਾਮਿਲ ਹੋਏ ਸਨ । ਵਿਆਹ ਤੋਂ ਪਹਿਲਾਂ ਗੀਤਾ ਬਸਰਾ ਕਈ ਟੀਵੀ ਸੀਰੀਅਲਸ ‘ਚ ਕੰਮ ਕਰਦੀ ਸੀ, ਪਰ ਵਿਆਹ ਤੋਂ ਬਾਅਦ ਉਸ ਨੇ ਮਨੋਰੰਜਨ ਜਗਤ ਤੋਂ ਦੂਰੀ ਬਣਾ ਲਈ ਸੀ ।

ਪਰ ਹੁਣ ਉਹ ਮੁੜ ਤੋਂ ਇੰਡਸਟਰੀ ‘ਚ ਸਰਗਰਮ ਹੋ ਰਹੀ ਹੈ ਅਤੇ ਜਲਦ ਹੀ ਕਈ ਪ੍ਰੋਜੈਕਟਸ ‘ਚ ਕੰਮ ਕਰਦੀ ਹੋਈ ਨਜ਼ਰ ਆਏਗੀ । ਹਰਭਜਨ ਸਿੰਘ ਵੀ ਸਾਊਥ ਦੀਆਂ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਕਿਉਂਕਿ ਹਰਭਜਨ ਸਿੰਘ ਨੇ ਕੁਝ ਸਮਾਂ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਇਸ ਬਾਰੇ ਦੱਸਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network