ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਦਾ ਡਾਂਸ ਵੀਡੀਓ ਹੋਇਆ ਵਾਇਰਲ, ਪੰਜਾਬੀ ਗੀਤ ‘ਬਿਜਲੀ ਬਿਜਲੀ’ ‘ਤੇ ਥਿਰਕਦੀ ਆਈ ਨਜ਼ਰ,ਦੇਖੋ ਵੀਡੀਓ

written by Lajwinder kaur | December 09, 2021

ਕ੍ਰਿਕੇਟਰ ਹਰਭਜਨ ਸਿੰਘ ਜੋ ਕਿ ਏਨੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਪੰਜਾਬ ਪਹੁੰਚੇ ਹੋਏ ਨੇ। ਹਰਭਜਨ ਨਾਲ ਬਾਲੀਵੁੱਡ ਅਦਾਕਾਰਾ ਗੀਤਾ ਬਸਰਾ Geeta Basraਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜੀ ਹਾਂ ਉਹ ਗੀਤਾ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਮਜ਼ੇਦਾਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣਾ ਇੱਕ ਕਮਾਲ ਦਾ ਡਾਂਸ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਆਪਣੀ ਦੋਸਤ ਦੇ ਨਾਲ ਪੰਜਾਬੀ ਗੀਤ ਉੱਤੇ ਥਿਰਕਦੀ ਹੋਈ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਗੀਤਾ ਬਸਰਾ ਤੇ ਹਰਭਜਨ ਸਿੰਘ ਆਪਣੇ ਨਵਜੰਮੇ ਪੁੱਤਰ ਤੇ ਧੀ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ

geeta basra and harbhajan singh visits golden temple with newborn baby boy and daughter image source -instagram

ਜੀ ਹਾਂ ਗੀਤਾ ਬਸਰਾ ਨੇ ਇਹ ਵੀਡੀਓ ਕੁਝ ਦਿਨ ਪਹਿਲਾਂ ਹੀ ਆਪਣੀ ਇੰਸਟਾਗ੍ਰਾਮ ਰੀਲ ਉੱਤੇ ਪੋਸਟ ਕੀਤਾ ਹੈ। ਜਿਸ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਹ ਹਾਰਡੀ ਸੰਧੂ ਦੇ ਹਾਲ ਹੀ ਚ ਆਏ ਬਿਜਲੀ ਬਿਜਲੀ ਗੀਤ ਉੱਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਪਸੋਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘Impromptu ਰੀਲ.. ਮੈਨੂੰ ਇਹ ਟਰੈਕ ਪਸੰਦ ਹੈ!’ ਵੱਡੀ ਗਿਣਤੀ ਚ ਲੋਕ ਇਸ ਇੰਸਟਾ ਰੀਲ ਨੂੰ ਦੇਖ ਚੁੱਕੇ ਹਨ।

ਹੋਰ ਪੜ੍ਹੋ : ਭੰਗੜੇ ਨੂੰ ਪਿਆਰ ਕਰਨ ਵਾਲਿਆਂ ਲਈ ਰਿਲੀਜ਼ ਹੋਇਆ ਨਿੰਜਾ ਦਾ ਨਵਾਂ ਗੀਤ ‘Na Puch Ke’, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Geeta and Bhajji-min image source -instagram

ਕ੍ਰਿਕੇਟਰ ਹਰਭਜਨ ਸਿੰਘ ਤੇ ਅਦਾਕਾਰਾ ਗੀਤਾ ਬਸਰਾ ਜੋ ਕਿ ਇਸ ਸਾਲ ਦੂਜੀ ਵਾਰ ਮਾਪੇ ਬਣੇ ਨੇ। ਇਸ ਵਾਰ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਦੇ ਨਾਲ ਨਿਵਾਜਿਆ ਹੈ। ਇਸ ਤੋਂ ਪਹਿਲਾਂ ਦੋਨਾਂ ਦੀ ਇੱਕ ਧੀ ਹਿਨਾਇਆ ਹੀਰ ਹੈ । ਦੱਸ ਦਈਏ ਹਰਭਜਨ ਸਿੰਘ ਅਤੇ ਗੀਤਾ ਬਸਰਾ ਦੀ ਲਵ ਮੈਰਿਜ ਸੀ। ਵਿਆਹ ਤੋਂ ਪਹਿਲਾਂ ਗੀਤਾ ਬਸਰਾ ਬਾਲੀਵੁੱਡ ਜਗਤ ‘ਚ ਕਾਫੀ ਸਰਗਰਮ ਸੀ, ਪਰ ਵਿਆਹ ਤੋਂ ਬਾਅਦ ਉਨ੍ਹਾਂ ਨੇ ਐਕਟਿੰਗ ਤੋਂ ਦੂਰੀ ਬਣਾ ਲਈ ਸੀ । ਪਰ ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉੱਧਰ ਭੱਜੀ ਵੀ ਕ੍ਰਿਕੇਟ ਦੇ ਮੈਦਾਨ ਉੱਤੇ ਕਮੈਂਟਰੀ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ। ਇਸ ਤੋਂ ਇਲਾਵਾ ਉਹ ਫ਼ਿਲਮ ‘ਚ ਵੀ ਨਜ਼ਰ ਆਉਣਗੇ।

 

 

View this post on Instagram

 

A post shared by Geeta Basra (@geetabasra)

You may also like