ਹਾਰਬੀ ਸੰਘਾ ਆਪਣੇ ਬੇਟੇ ਦੇ ਨਾਲ ਦਿਲਜੀਤ ਦੋਸਾਂਝ ਦੇ ਗੀਤਾਂ ‘ਤੇ ਝੂਮਦੇ ਆਏ ਨਜ਼ਰ, ਵੇਖੋ ਵੀਡੀਓ

written by Shaminder | April 22, 2022

ਅਦਾਕਾਰ ਹਾਰਬੀ ਸੰਘਾ (Harby Sangha) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਹਾਰਬੀ ਸੰਘਾ ਆਪਣੇ ਬੇਟੇ (Son) ਦੇ ਨਾਲ ਨਜ਼ਰ ਆ ਰਹੇ ਹਨ । ਦੋਵਾਂ ਪਿਉ ਪੁੱਤਰ ਦੀ ਜੋੜੀ ਨੇ ਇੱਕੋ ਰੰਗ ਦੀਆਂ ਪੱਗਾਂ ਬੰਨੀਆਂ ਹੋਈਆਂ ਹਨ ਅਤੇ ਦੋਵਾਂ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਵੀ ਪਸੰਦ ਆ ਰਿਹਾ ਹੈ । ਦੋਵੇਂ ਜਣੇ ਦਿਲਜੀਤ ਦੋਸਾਂਝ (Diljit Dosanjh) ਦੇ ਗੀਤ ‘ਗੱਲ ਗੱਭਰੂ ਦੇ ਮੂਡ ‘ਤੇ ਡਿਪੈਂਡ ਬੱਲੀਏ’ ਨੂੰ ਇਨਜੁਆਏ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

harby sangha image From instagram

ਹੋਰ ਪੜ੍ਹੋ : ਹਾਰਬੀ ਸੰਘਾ ਦੇ ਪੁੱਤਰ ਏਕਮ ਸੰਘਾ ਦਾ ਅੱਜ ਹੈ ਜਨਮ ਦਿਨ, ਅਦਾਕਾਰ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਹਾਰਬੀ ਸੰਘਾ ਅਕਸਰ ਆਪਣੇ ਬੱਚਿਆਂ ਦੇ ਨਾਲ ਅਕਸਰ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਉਹਨਾਂ ਨੇ ਪੰਜਾਬੀ ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਬਹੁਤ ਲੰਮਾ ਸੰਘਰਸ਼ ਕੀਤਾ ਹੈ । ਕਦੇ ਸਮਾਂ ਹੁੰਦਾ ਸੀ ਹਾਰਬੀ ਸੰਘਾ ਮਨੋਰੰਜਨ ਜਗਤ ‘ਚ ਆਪਣੀ ਜਗ੍ਹਾ ਬਨਾਉਣ ਦੇ ਲਈ ਆਰਕੈਸਟਰਾ ਵਾਲਿਆਂ ਦੇ ਨਾਲ ਵੀ ਸਟੇਜ ਸਾਂਝੀ ਕਰਦੇ ਹੁੰਦੇ ਸਨ । ਹਾਲਾਂਕਿ ਇਸ ਦੌਰਾਨ ਉਨ੍ਹਾਂ ਨੂੰ ਕਈ ਨਾਕਾਮੀ ਦਾ ਸਾਹਮਣਾ ਵੀ ਕਰਨਾ ਪਿਆ ਸੀ ।

ਹਾਰਬੀ ਸੰਘਾ

ਇਸ ਦੌਰਾਨ ਕਈ ਵਾਰ ਉਨ੍ਹਾਂ ਦਾ ਹੌਸਲਾ ਵੀ ਡਗਮਗਾਇਆ ਸੀ, ਪਰ ਉਨ੍ਹਾਂ ਦੀ ਪਤਨੀ ਨੇ ਹਮੇਸ਼ਾ ਹੀ ਉਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਇਸੇ ਦੀ ਬਦੌਲਤ ਉਹ ਪੰਜਾਬੀ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕਰਨ ‘ਚ ਕਾਮਯਾਬ ਰਹੇ । ਅੱਜ ਉਨ੍ਹਾਂ ਦਾ ਨਾਮ ਕਾਮਯਾਬ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ ਅਤੇ ਹਰ ਤੀਜੀ ਫ਼ਿਲਮ ‘ਚ ਉਹ ਅਦਾਕਾਰੀ ਕਰਦੇ ਨਜ਼ਰ ਆਉਂਦੇ ਹਨ ।

 

View this post on Instagram

 

A post shared by Harby Sangha (@harbysangha)

You may also like