
ਅਦਾਕਾਰ ਹਾਰਬੀ ਸੰਘਾ (Harby Sangha) ਆਪਣੀ ਬਿਹਤਰੀਨ ਅਦਾਕਰੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਤੋਂ ਬਿਨ੍ਹਾਂ ਕੋਈ ਵੀ ਫ਼ਿਲਮ ਅਧੂਰੀ ਜਿਹੀ ਲੱਗਦੀ ਹੈ ।ਉਹ ਕਈ ਫ਼ਿਲਮਾਂ ‘ਚ ਨਜਰ ਆ ਚੁੱਕੇ ਹਨ । ਉਂਝ ਤਾਂ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਪਰ ਉਹਨਾਂ ਦੇ ਕਾਮੇਡੀ ਕਿਰਦਾਰਾਂ ਨੂੰ ਜਿਆਦਾ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਨੇ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir sahib) ‘ਚ ਪਰਿਵਾਰ ਸਮੇਤ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ।
ਹੋਰ ਪੜ੍ਹੋ : ਹਾਰਬੀ ਸੰਘਾ ਆਪਣੇ ਬੇਟੇ ਦੇ ਨਾਲ ਦਿਲਜੀਤ ਦੋਸਾਂਝ ਦੇ ਗੀਤਾਂ ‘ਤੇ ਝੂਮਦੇ ਆਏ ਨਜ਼ਰ, ਵੇਖੋ ਵੀਡੀਓ
ਇਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਜਿਸ ‘ਚ ਹਾਰਬੀ ਸੰਘਾ ਤੇ ਉਨ੍ਹਾਂ ਦਾ ਪਰਿਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ‘ਚ ਨਜਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਹਾਰਬੀ ਸੰਘਾ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

ਹੋਰ ਪੜ੍ਹੋ : ਅਦਾਕਾਰ ਜੈਕੀ ਸ਼ਰਾਫ ਨੇ ਲਾਏ ਨਿਹੰਗ ਸਿੰਘ ਦੇ ਪੈਰੀਂ ਹੱਥ, ਵੀਡੀਓ ਹੋ ਰਿਹਾ ਵਾਇਰਲ
ਉਹ ਸੋਸ਼ਲ ਮੀਡੀਆ ‘ਤੇ ਵੀ ਕਾਫੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਹਨ । ਹਾਰਬੀ ਸੰਘਾ ਅਦਾਕਾਰੀ ਦੇ ਖੇਤਰ ਤੋਂ ਪਹਿਲਾਂ ਬਤੌਰ ਕੰਪਾਊਡਰ ਵੀ ਕੰਮ ਕਰ ਚੁੱਕੇ ਹਨ । ਫ਼ਿਲਮਾਂ ‘ਚ ਆਉਣ ਦੇ ਲਈ ਉਨ੍ਹਾਂ ਨੂੰ ਕਾਫੀ ਮਿਹਨਤ ਕਰਨੀ ਪਈ ਅਤੇ ਇਸੇ ਸੰਘਰਸ਼ ਦੀ ਬਦੌਲਤ ਹੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਖੁਦ ਨੂੰ ਸਥਾਪਿਤ ਕੀਤਾ ।

ਉਨ੍ਹਾਂ ਦੇ ਸਫਲ ਕਰੀਅਰ ‘ਚ ਉਨ੍ਹਾਂ ਦੀ ਪਤਨੀ ਦਾ ਵੀ ਵੱਡਾ ਹੱਥ ਹੈ ।ਕਿਉਂਕਿ ਜਦੋਂ ਵੀ ਹਾਰਬੀ ਸੰਘਾ ਹਾਰ ਮੰਨ ਲੈਂਦੇ ਸਨ ਤਾਂ ਉਨ੍ਹਾਂ ਦੀ ਪਤਨੀ ਅਕਸਰ ਉਨ੍ਹਾਂ ਨੂੰ ਹੌਸਲਾ ਦਿੰਦੀ ਸੀ ਅਤੇ ਅੱਗੇ ਵਧਣ ਲਈ ਪ੍ਰੇਰਣਾ ਦਿੰਦੀ ਸੀ ।
View this post on Instagram