ਹਾਰਬੀ ਸੰਘਾ ਨੇ ਆਪਣੇ ਪੁੱਤ ਏਕਮ ਦੇ ਜਨਮਦਿਨ ‘ਤੇ ਸ਼ੇਅਰ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕਾਂ ਤੋਂ ਮੰਗੀਆਂ ਅਸੀਸਾਂ

Written by  Lajwinder kaur   |  November 17th 2020 03:00 PM  |  Updated: November 17th 2020 03:00 PM

ਹਾਰਬੀ ਸੰਘਾ ਨੇ ਆਪਣੇ ਪੁੱਤ ਏਕਮ ਦੇ ਜਨਮਦਿਨ ‘ਤੇ ਸ਼ੇਅਰ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕਾਂ ਤੋਂ ਮੰਗੀਆਂ ਅਸੀਸਾਂ

ਪੰਜਾਬੀ ਫ਼ਿਲਮਾਂ ਦੇ ਕਾਮੇਡੀ ਅਦਾਕਾਰ ਹਾਰਬੀ ਸੰਘਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਅਕਸਰ ਆਪਣੀ ਫ਼ਿਲਮਾਂ ਤੋਂ ਹਾਸੇ ਵਾਲੀਆਂ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਆਪਣੇ ਬੇਟੇ ਦੀ ਤਸਵੀਰ ਸਾਂਝੀ ਕੀਤੀ ਹੈ ।

doorbeen harby sangha  ਹੋਰ ਪੜ੍ਹੋ : ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਆਪਣੇ ਨਵੇਂ ਰੋਮਾਂਟਿਕ ਗੀਤ ‘TERE TON BINA’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ

ਉਨ੍ਹਾਂ ਨੇ ਆਪਣੇ ਬੇਟੇ ਏਕਮ ਦੀ ਫੋਟੋ ਸ਼ੇਅਰ ਕਰਕੇ ਬਰਥਡੇਅ ਵਿਸ਼ ਕੀਤਾ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ –‘ਅੱਜ ਸਾਡੇ ਏਕਮ ਪੁੱਤਰ ਦਾ ਜਨਮ ਦਿਨ ਹੈ । ਦੇਵੋ ਮੁਬਾਰਕਾਂ’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਏਕਮ ਨੂੰ ਬਰਥਡੇਅ ਵਿਸ਼ ਕਰ ਰਹੇ ਨੇ ।

harby sangha pic with son ekam

ਜੇ ਗੱਲ ਕਰੀਏ ਹਾਰਬੀ ਸੰਘਾ ਦੇ ਕੰਮ ਦੀ ਤਾਂ ਉਹ ਹਰ ਦੂਜੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਂਦੇ ਨੇ । ਉਨ੍ਹਾਂ ਦੀਆਂ ਹਾਸੇ ਠੱਠੇ ਨਾਲ ਭਰਪੂਰ ਗੱਲਾਂ ਅਤੇ ਡਾਇਲਾਗਸ ਹਰ ਕਿਸੇ ਦਾ ਦਿਲ ਜਿੱਤ ਲੈਂਦੀਆਂ ਹਨ । ਉਹ ‘ਨਿੱਕਾ ਜ਼ੈਲਦਾਰ-2’, ‘ਜਿੰਦ ਜਾਨ’, ‘ਲਾਵਾਂ ਫੇਰੇ’, ‘ਮੰਜੇ ਬਿਸਤਰੇ-2’, ‘ਝੱਲੇ’ ਵਰਗੀਆਂ ਕਈ ਸੁਪਰ ਹਿੱਟ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਨੇ । ਬਹੁਤ ਜਲਦ ਉਹ ਆਪਣੀ ਆਉਣ ਵਾਲੀਆਂ ਨਵੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਦਿਖਾਈ ਦੇਣਗੇ ।

harby sangha photo


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network