ਹਾਰਬੀ ਸੰਘਾ ਨੇ ਆਪਣੀ ਜੀਵਨ ਸਾਥਣ ਸਿਮਰਨ ਸੰਘਾ ਨੂੰ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ, ਔਖੇ ਵੇਲੇ ਜਦੋਂ ਹਾਰਬੀ ਹਿੰਮਤ ਹਾਰ ਗਏ ਸੀ ਤਾਂ ਪਤਨੀ ਨੇ ਹੱਲਾਸ਼ੇਰੀ ਦਿੰਦੇ ਹੋਏ ਆਖੀ ਸੀ ਇਹ ਗੱਲ

written by Lajwinder kaur | May 30, 2021

ਪੰਜਾਬੀ ਫ਼ਿਲਮੀ ਜਗਤ ਦੇ ਨਾਮੀ ਐਕਟਰ ਹਾਰਬੀ ਸੰਘਾ ਜਿਨ੍ਹਾਂ ਦੀ ਅਦਾਕਾਰੀ ਹਰ ਕਿਸੇ ਦਾ ਦਿਲ ਜਿੱਤ ਲੈਂਦੀ ਹੈ । ਉਨ੍ਹਾਂ ਦੀਆਂ ਹਾਸੇ ਠੱਠੇ ਨਾਲ ਭਰਪੂਰ ਗੱਲਾਂ ਅਤੇ ਡਾਇਲਾਗਸ ਹਰ ਕਿਸੇ ਦਾ ਦਿਲ ਜਿੱਤ ਲੈਂਦੇ ਹਨ । ਪੰਜਾਬੀ ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਰੋਲ ਨਿਭਾਏ ਹਨ । ਪੰਜਾਬੀ ਐਕਟਰ ਹਾਰਬੀ ਸੰਘਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਅੱਜ ਉਨ੍ਹਾਂ ਦੀ ਲਾਈਫ ਪਾਰਟਨਰ ਦਾ ਬਰਥਡੇਅ ਹੈ।

upcoming movie of actor harby sangha image source- instagram
ਹੋਰ ਪੜ੍ਹੋ : ਹਰਭਜਨ ਮਾਨ ਦੇ ਦਿਲ ਦੇ ਬਹੁਤ ਨੇੜੇ ਹੈ ‘ਜੱਗ ਜਿਉਂਦਿਆਂ ਦੇ ਮੇਲੇ’ ਗੀਤ, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਇਹ ਵੀਡੀਓ
inside image of harby sangh wished happy birthday to his wife ਹਾਰਬੀ ਸੰਘਾ ਨੇ ਆਪਣੀ ਪਤਨੀ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਅੱਜ ਮੇਰੀ ਜੀਵਨ ਸਾਥਣ ਸਿਮਰਨ ਸੰਘਾ ਦਾ ਜਨਮ-ਦਿਨ ਆ ਬੁਗੇ Happy birthday to you 😘🎂🍫 good luck bugga ji 🙏😘’ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਭਾਬੀ ਸਿਮਰਨ ਸੰਘਾ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ।
inside image of famous punjabi actor comedian harby sangha image source- instagram
ਹਾਰਬੀ ਸੰਘਾ ਦੀ ਪਤਨੀ ਹਰ ਮੁਸ਼ਕਿਲ ਸਮੇਂ 'ਚ ਉਨ੍ਹਾਂ ਦੇ ਨਾਲ ਪਹਾੜ ਵਾਂਗ ਨਾਲ ਡੱਟ ਕੇ ਖੜ੍ਹੀ ਰਹੀ । ਹਾਰਬੀ ਸੰਘਾ ਨੇ ਜਿਸ ਸਮੇਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਤਾਂ ਉਨ੍ਹਾਂ ਦੇ ਆਰਥਿਕ ਹਾਲਾਤ ਬਹੁਤੇ ਵਧੀਆ ਨਹੀਂ ਸਨ। ਉਹ ਕਮੇਡੀ ਸ਼ੋਅ ਕਰਨ ਜਾਂਦੇ ਸੀ ਪਰ ਉਸ ਦੇ ਨਾਲ ਘਰ ਦਾ ਖਰਚਾ ਬਹੁਤ ਮੁਸ਼ਕਿਲ ਦੇ ਨਾਲ ਚੱਲਦਾ ਸੀ । ਜਿਸ ਕਰਕੇ ਉਨ੍ਹਾਂ ਨੇ ਕੋਈ ਹੋਰ ਕੰਮ ਕਰਨ ਬਾਰੇ ਸੋਚਿਆ । ਪਰ ਅਜਿਹੇ ਔਖੇ ਵੇਲੇ ਜਦੋਂ ਹਾਰਬੀ ਆਪਣੀ ਹਿੰਮਤ ਹਾਰ ਗਏ ਤਾਂ ਉਨ੍ਹਾਂ ਦੀ ਪਤਨੀ ਨੇ ਹੱਲਾਸ਼ੇਰੀ ਦਿੱਤੀ ਅਤੇ ਐਕਟਿੰਗ ਜਾਰੀ ਰੱਖਣ ਦੀ ਗੱਲ ਆਖੀ । ਜਿਸ ਤੋਂ ਬਾਅਦ ਹਾਰਬੀ ਸੰਘਾ ਇਸੇ ਖੇਤਰ ‘ਚ ਡਟੇ ਰਹੇ,  ਉਨ੍ਹਾਂ ਦੀ ਮੁਲਾਕਾਤ ਗੁਰਪ੍ਰੀਤ ਘੁੱਗੀ ਨਾਲ ਹੋਈ । ਬਸ ਇਸ ਤੋਂ ਬਾਅਦ ਟੀਵੀ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਇਸ ਅਦਾਕਾਰ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਅੱਜ ਉਨ੍ਹਾਂ ਦੀ ਗਿਣਤੀ ਕਾਮਯਾਬ ਅਦਾਕਾਰ ਦੇ ਤੌਰ ‘ਤੇ ਹੁੰਦੀ ਹੈ । ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਉਹ ਨਜ਼ਰ ਆ ਰਹੇ ਨੇ।
punjabi actor harby sangha with his kids image source- instagram

0 Comments
0

You may also like