ਦਰਸ਼ਕਾਂ ਨੂੰ ਕਰਨਾ ਪਵੇਗਾ ਹਰਦੀਪ ਗਰੇਵਾਲ ਦੀ ਫ਼ਿਲਮ ‘ਤੁਣਕਾ-ਤੁਣਕਾ’ ਦੇ ਲਈ ਥੋੜ੍ਹਾ ਹੋਰ ਇੰਤਜ਼ਾਰ, ਇਸ ਵਜ੍ਹਾ ਕਰਕੇ ਰਿਲੀਜ਼ ਨੂੰ ਪਾਇਆ ਅੱਗੇ

written by Lajwinder kaur | July 08, 2021

ਪੰਜਾਬੀ ਗਾਇਕ ਹਰਦੀਪ ਗਰੇਵਾਲ ਜੋ ਕਿ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣ ਜਾ ਰਹੇ ਨੇ। ਜੀ ਹਾਂ ਉਹ ‘ਤੁਣਕਾ ਤੁਣਕਾ’ (Tunka Tunka) ਟਾਈਟਲ ਹੇਠ ਬਣੀ ਫ਼ਿਲਮ ਦੇ ਨਾਲ ਆਪਣਾ ਡੈਬਿਊ ਕਰਨ ਜਾ ਰਹੇ ਨੇ। ਉਨ੍ਹਾਂ ਦੀ ਇਹ ਫ਼ਿਲਮ ਚਰਚਾ ‘ਚ ਬਣੀ ਹੋਈ ਹੈ। ਹਾਲ ਹੀ ‘ਚ ਫ਼ਿਲਮ ਦਾ ਟੀਜ਼ਰ ਅਤੇ ਪਹਿਲਾ ਗੀਤ ਰਿਲੀਜ਼ ਹੋਇਆ ਸੀ। ਜਿਸ ਤੋਂ ਬਾਅਦ ਦਰਸ਼ਕ ਦੀ ਉਤਸੁਕਤਾ ਹੋਰ ਵੱਧ ਗਈ ਹੈ।

Hardeep Grewal-Tunka Tunka image source- instagram

ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦੇ ਆਉਣ ਵਾਲੇ ਨਵੇਂ ਗੀਤ ‘Unforgettable 1998 Love Story’ ਦਾ ਟੀਜ਼ਰ ਹੋਇਆ ਰਿਲੀਜ਼, ਪੁਰਾਣੇ ਸਮੇਂ ਦੀ ਲਵ ਸਟੋਰੀ ਛੂਹ ਰਹੀ ਹੈ ਦਰਸ਼ਕਾਂ ਦੇ ਦਿਲਾਂ ਨੂੰ, ਦੇਖੋ ਟੀਜ਼ਰ

ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਨਵੇਂ ਗੀਤ ‘ਤੇਰੇ ਲਾਰੇ’ ਦਾ ਹੋਇਆ ਐਲਾਨ, ਜਾਣੋ ਉਹ ਖ਼ਾਸ ਗੱਲਾਂ ਜੋ ਇਸ ਗੀਤ ਨੂੰ ਬਣਾ ਰਹੀਆਂ ਨੇ ਖ਼ਾਸ

hardeep grewal tunka tunka image source- instagram

ਪਰ ਹੁਣ ਦਰਸ਼ਕਾਂ ਨੂੰ ਕੁਝ ਹੋਰ ਇੰਤਜ਼ਾਰ ਕਰਨਾ ਪਵੇਗਾ। ਹਰਦੀਪ ਗਰੇਵਾਲ ਨੇ ਨਵੀਂ ਪੋਸਟ ਪਾ ਕੇ ਦੱਸਿਆ ਹੈ ਕਿ ਫ਼ਿਲਮ ਦੀ ਰਿਲੀਜ਼ ਨੂੰ ਅੱਗੇ ਪਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਸਿਨੇਮਾ ਘਰ ਅਜੇ ਨਾ ਖੁੱਲਣ ਕਾਰਣ ਆਪਣੀ ਫ਼ਿਲਮ “ਤੁਣਕਾ ਤੁਣਕਾ” ਦੀ ਰਿਲੀਜ਼ ਅੱਗੇ ਪਾ ਦਿੱਤੀ ਗਈ ਹੈ। ਪਰ ਵਾਅਦਾ ਤੁਹਾਡੇ ਨਾਲ ਕਿ ਜਲਦੀ ਆਵਾਂਗੇ ਤੇ ਵੱਡੇ ਪਰਦੇ ‘ਤੇ ਹੀ ਆਵਾਂਗੇ। ਬੱਸ ਸਾਥ ਬਣਾਈ ਰੱਖਿਉ’ । ਪ੍ਰਸ਼ੰਸਕ ਕਮੈਂਟ ਕਰਕੇ ਹਰਦੀਪ ਗਰੇਵਾਲ ਨੂੰ ਆਪਣਾ ਪੂਰਾ ਸਮਰਥਨ ਦੇ ਰਹੇ ਨੇ।

image of hardeep grewal from tunka tunka movie image source- instagram

ਜੀ ਹਾਂ ਠੋਕਰ, ਬੁਲੰਦੀਆਂ, ਆਜਾ ਜ਼ਿੰਦਗੀ ਵਰਗੇ ਮੋਟੀਵੇਸ਼ਨਲ ਗੀਤਾਂ ਦੇ ਨਾਲ ਨੌਜਵਾਨ ਪੀੜੀ ਨੂੰ ਸਹੀ ਰਾਹ ਦਿਖਾਉਣ ਦੀ ਕੋਸ਼ਿਸ ਕਰਨ ਵਾਲੇ ਗਾਇਕ ਹਰਦੀਪ ਗਰੇਵਾਲ ਇਸ ਫ਼ਿਲਮ ਦੇ ਨਾਲ ਵੀ ਪ੍ਰੇਰਣਾ ਦੇਣ ਦੀ ਕੋਸ਼ਿਸ ਕਰਨਗੇ। ਇਸ ਫ਼ਿਲਮ ਦੀ ਲਈ ਉਨ੍ਹਾਂ ਨੇ ਬਹੁਤ ਮਿਹਨਤ ਕੀਤੀ ਹੈ। ਦੱਸ ਦਈਏ ‘ਤੁਣਕਾ ਤੁਣਕਾ’ ਫ਼ਿਲਮ ਸਾਲ 2020 ‘ਚ 7 ਇੰਟਰਨੈਸ਼ਨਲ ਅਵਾਰਡ ਜਿੱਤ ਚੁੱਕੀ ਹੈ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ‘ਚ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ।

 

0 Comments
0

You may also like