'ਕਿਸਾਨੀ ਸੰਘਰਸ਼ ਨੂੰ ਸਮਰਪਿਤ ਇੱਕ ਕੋਸ਼ਿਸ਼ ‘Itihaas’'-ਹਰਦੀਪ ਗਰੇਵਾਲ

written by Lajwinder kaur | December 14, 2020

ਪੰਜਾਬੀ ਗਾਇਕ ਹਰਦੀਪ ਗਰੇਵਾਲ ਆਪਣੇ ਨਵੇਂ ਕਿਸਾਨੀ ਗੀਤ ਇਤਿਹਾਸ (Itihaas) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਇਸ ਗੀਤ ‘ਚ ਉਨ੍ਹਾਂ ਨੇ ਕਿਸਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਬੁਲੰਦ ਹੌਸਲਾ ਨੂੰ ਬਿਆਨ ਕੀਤਾ ਹੈ । hardeep grewal pic ਹੋਰ ਪੜ੍ਹੋ : ਗਿੱਪੀ ਗਰੇਵਾਲ ਵੀ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਪ੍ਰਦਰਸ਼ਨ 'ਚ, ਖਾਲਸਾ ਏਡ ਦੇ ਨਾਲ ਮਿਲ ਕੇ ਲੋਕਾਂ ਦੀ ਸੇਵਾ ਕਰਦੇ ਆਏ ਨਜ਼ਰ
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਉਹ ਖੁਦ ਹਰਦੀਪ ਗਰੇਵਾਲ ਨੇ ਹੀ ਲਿਖੇ ਤੇ ਮਿਊਜ਼ਿਕ Jazz Dee ਨੇ ਦਿੱਤਾ ਹੈ । ਵੀਡੀਓ ‘ਚ ਕਿਸਾਨਾਂ ਦੇ ਪ੍ਰਦਰਸ਼ਨ ਦੇ ਦ੍ਰਿਸ਼ ਦੇਖਣ ਨੂੰ ਮਿਲ ਰਹੇ ਨੇ । ਇਸ ਗੀਤ ਨੂੰ ਹਰਦੀਪ ਗਰੇਵਾਲ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । inside pic of hardeep grewal new song ਕਿਸਾਨਾਂ ਦਾ ਪ੍ਰਦਰਸ਼ਨ 19ਵੇਂ ਦਿਨ ‘ਚ ਪਹੁੰਚ ਗਿਆ ਹੈ । ਪੰਜਾਬੀ ਗਾਇਕ ਕਿਸਾਨਾਂ ਦੇ ਹੌਸਲਾ ਅਫਜਾਈ ਕਰਦੇ ਹੋਏ ਕਿਸਾਨੀ ਗੀਤ ਲੈ ਕੇ ਆ ਰਹੇ ਨੇ । ਬੱਬੂ ਮਾਨ, ਕੰਵਰ ਗਰੇਵਾਲ, ਹਰਫ ਚੀਮਾ, ਹਰਭਜਨ ਮਾਨ, ਮਨਮੋਹਨ ਵਾਰਿਸ, ਕਮਲ ਹੀਰ ਤੇ ਕਈ ਹੋਰ ਗਾਇਕ ਕਿਸਾਨੀ ਗੀਤ ਗਾ ਚੁੱਕੇ ਨੇ।kisan andolan

0 Comments
0

You may also like