ਹਰਦੀਪ ਗਰੇਵਾਲ ਲੈ ਕੇ ਆ ਰਹੇ ਨੇ ਨਵੇਂ ਗੀਤ ‘SON of SOIL’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

Written by  Lajwinder kaur   |  July 08th 2020 10:41 AM  |  Updated: July 08th 2020 10:41 AM

ਹਰਦੀਪ ਗਰੇਵਾਲ ਲੈ ਕੇ ਆ ਰਹੇ ਨੇ ਨਵੇਂ ਗੀਤ ‘SON of SOIL’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਪੰਜਾਬੀ ਗਾਇਕ ਹਰਦੀਪ ਗਰੇਵਾਲ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘SON of SOIL-“ਪੁੱਤ ਜ਼ਿਮੀਂਦਾਰ ਦਾ” ਆ ਰਿਹਾ ਹੈ, ਪੂਰਾ ਗੀਤ 14 ਜੁਲਾਈ ਨੂੰ ਰਿਲੀਜ਼ ਹੋਵੇਗਾ’। ਸੋਸ਼ਲ ਮੀਡੀਆ ਉੱਤੇ ਪੋਸਟਰ ਖੂਬ ਸ਼ੇਅਰ ਹੋ ਰਿਹਾ ਹੈ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਹਰਦੀਪ ਗਰੇਵਾਲ ਨੇ ਲਿਖੇ ਨੇ । ਇਸ ਗੀਤ ਨੂੰ ਮਿਊਜ਼ਿਕ ਪਰੂਫ ਨੇ ਦਿੱਤਾ ਹੈ । ਜੇ ਗੱਲ ਕਰੀਏ ਗਾਣੇ ਦੇ ਵੀਡੀਓ ਦੀ ਤਾਂ ਉਹ ਗੈਰੀ ਖਟਰਾਓ ਨੇ ਤਿਆਰ ਕੀਤਾ ਹੈ ।

ਇਸ ਤੋਂ ਪਹਿਲਾਂ ਵੀ ਹਰਦੀਪ ਗਰੇਵਾਲ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਜੁੱਤੀ ਝਾੜ ਕੇ, ਮੋੜ ਸਕਦਾ, ਠੋਕਰ, ਬੁਲੰਦੀਆਂ, ਪੈਸੇ, ਪਲੈਟੀਨਮ, ਖਰੇ ਬੰਦੇ, 40 ਕਿੱਲੇ, ਉਡਾਰੀ, ਵਰਗੇ ਕਈ ਗੀਤਾਂ ਦੇ ਨਾਲ ਹਰਦੀਪ ਗਰੇਵਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network