ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ਹਾਰਦਿਕ ਪਾਂਡਿਆ ਤੇ ਨਤਾਸ਼ਾ ਦੀ ਇਹ ਨਵੀਂ ਫੋਟੋ

Written by  Lajwinder kaur   |  July 17th 2020 03:10 PM  |  Updated: July 17th 2020 03:10 PM

ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ਹਾਰਦਿਕ ਪਾਂਡਿਆ ਤੇ ਨਤਾਸ਼ਾ ਦੀ ਇਹ ਨਵੀਂ ਫੋਟੋ

ਭਾਰਤੀ ਟੀਮ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਤੇ ਸਰਬੀਆ ਦੀ ਮਾਡਲ ਤੇ ਬਾਲੀਵੁੱਡ ਅਦਾਕਾਰਾ ਨਤਾਸ਼ਾ ਸਟੈਨਕੋਵਿਚ ਜੋ ਕਿ ਬਹੁਤ ਜਲਦ ਮੰਮੀ ਪਾਪਾ ਬਣਨ ਵਾਲੇ ਨੇ । ਬਹੁਤ ਜਲਦ ਪਾਂਡਿਆ ਫੈਮਿਲੀ ਵਿੱਚ ਨੰਨ੍ਹੇ ਮਹਿਮਾਨ ਦੀ ਐਂਟਰੀ ਹੋਣ ਵਾਲੀ ਹੈ । 

ਹੋਰ ਵੇਖੋ: ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਆਉਣ ਵਾਲੀ ਫ਼ਿਲਮ ‘ਪਾਣੀ ‘ਚ ਮਧਾਣੀ’ ਦੀ ਰਿਲੀਜ਼ ਡੇਟ ਤੋਂ ਉੱਠਿਆ ਪਰਦਾ, ਜਾਣੋ ਕਿਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਹਾਰਦਿਕ ਪਾਂਡਿਆ ਅਤੇ ਨਤਾਸ਼ਾ ਦੀ ਇੱਕ ਨਵੀਂ ਫੋਟੋ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ । ਇਸ ਤਸਵੀਰ ‘ਚ ਨਤਾਸ਼ਾ ਹਾਰਦਿਕ ਪਾਂਡਿਆ ਦੀ ਗੋਦੀ ‘ਚ ਸਿਰ ਰੱਖ ਕੇ ਪਈ ਹੋਈ ਨਜ਼ਰ ਆ ਰਹੀ ਹੈ ਤੇ ਨਾਲ ਹੀ ਉਨ੍ਹਾਂ ਦੇ ਪਾਲਤੂ ਡੌਗੀ ਨਜ਼ਰ ਆ ਰਹੇ ਨੇ । ਨਤਾਸ਼ਾ ਆਪਣਾ ਬੇਬੀ ਬੰਪ ਨੂੰ ਸ਼ੋਅ ਕਰਦੇ ਹੋਏ ਦਿਖਾਈ ਦੇ ਰਹੇ ਨੇ ।

ਇਸ ਤਸਵੀਰ ਨੂੰ ਕ੍ਰਿਕੇਟਰ ਹਾਰਦਿਕ ਪਾਂਡਿਆ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕਰਦੇ ਹੋਏ ਲਿਖਿਆ ਹੈ, ਫੈਮਿਲੀ..ਤੇ ਨਾਲ ਹੀ ਹਾਰਟ ਵਾਲਾ ਇਮੋਜ਼ੇ ਵੀ ਪੋਸਟ ਕੀਤਾ ਹੈ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਕੁਝ ਹੀ ਘੰਟਿਆਂ ‘ਚ 8 ਲੱਖ ਤੋਂ ਵੱਧ ਲਾਈਕਸ ਇਸ ਫੋਟੋ ਉੱਤੇ ਆ ਚੁੱਕੇ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network