ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਤੋਂ ਹਰਫ ਚੀਮਾ ਨੇ ਸਾਂਝਾ ਕੀਤਾ ਵੀਡੀਓ
ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਿਹਾ ਹੈ । ਪਰ ਕਿਸਾਨਾਂ ਦੀਆਂ ਮੰਗਾਂ ਵੱਲ ਸਰਕਾਰ ਕੋਈ ਵੀ ਧਿਆਨ ਨਹੀਂ ਦੇ ਰਹੀ । ਇਸ ਦੇ ਬਾਵਜੂਦ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ ਅਤੇ ਖੇਤੀ ਬਿੱਲਾਂ ਦੇ ਖਿਲਾਫ ਲਗਾਤਾਰ ਅੰਦੋਲਨ ਕਰ ਰਹੇ ਹਨ ।ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਕਿਸਾਨਾਂ ਦੇ ਹੱਕ ‘ਚ ਧਰਨੇ ਪ੍ਰਦਰਸ਼ਨ ‘ਚ ਜੁਟੇ ਹੋਏ ਹਨ। ਗਾਇਕ ਹਰਫ ਚੀਮਾ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ ਕਰ ਰਹੇ ਹਨ ।
ਹੋਰ ਪੜ੍ਹੋ : ਖੇਤੀ ਬਿੱਲਾਂ ਖਿਲਾਫ ਰੁਪਿੰਦਰ ਹਾਂਡਾ ਦੀ ਅਗਵਾਈ ਵਿੱਚ ਪ੍ਰਦਰਸ਼ਨ
ਉਹ ਲਗਾਤਾਰ ਧਰਨੇ ਪ੍ਰਦਰਸ਼ਨ ਤੋਂ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
ਜਿਸ ‘ਚ ਉਹ ਧਰਨੇ ਪ੍ਰਦਰਸ਼ਨ ‘ਚ ਕਿਸਾਨਾਂ ਨੂੰ ਸਮਰਪਿਤ ਆਪਣਾ ਗੀਤ ਗਾ ਕੇ ਸੁਣਾ ਰਹੇ ਹਨ ।ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਇਹ ਗੀਤ ਰਿਲੀਜ਼ ਹੋਇਆ ਸੀ । ਇਸ ਗੀਤ ‘ਚ ਉਨ੍ਹਾਂ ਨੇ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦਿਆਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵੀ ਗੱਲ ਕੀਤੀ ਸੀ ।
View this post on Instagram