Advertisment

ਹਰੀਸ਼ ਵਰਮਾ ਆਪਣੇ ਨਵੇਂ ਰੋਮਾਂਟਿਕ ਟਰੈਕ ‘Pehla Pyaar’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

author-image
By Lajwinder kaur
New Update
ਹਰੀਸ਼ ਵਰਮਾ ਆਪਣੇ ਨਵੇਂ ਰੋਮਾਂਟਿਕ ਟਰੈਕ ‘Pehla Pyaar’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
Advertisment
ਪੰਜਾਬੀ ਐਕਟਰ ਹਰੀਸ਼ ਵਰਮਾ ਜੋ ਕਿ ਵਧੀਆ ਗਾਇਕ ਵੀ ਨੇ । ਉਹ ਆਪਣੇ ਨਵੇਂ ਰੋਮਾਂਟਿਕ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਜੀ ਹਾਂ ‘ਪਹਿਲਾ ਪਿਆਰ’ (Pehla Pyaar) ਟਾਈਟਲ ਹੇਠ ਉਹ ਨਵਾਂ ਗੀਤ ਲੈ ਕੇ ਆਏ ਨੇ । ਜਿਸ ਹਰੀਸ਼ ਵਰਮਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।
Advertisment
publive-image  ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਮਨਿੰਦਰ ਕੈਲੇ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਇਸ ਗੀਤ ਨੂੰ ਵਿਦੇਸ਼ ਦੀ ਖ਼ੂਬਸੂਰਤ ਲੋਕੇਸ਼ਨਾਂ ਉੱਤੇ ਸ਼ੂਟ ਕੀਤਾ ਗਿਆ ਹੈ । ਨਾਮੀ ਵੀਡੀਓ ਡਾਇਰੈਕਟਰ ਸੁੱਖ ਸੰਘੇੜਾ ਵੱਲੋਂ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਹਰੀਸ਼ ਵਰਮਾ । ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । publive-image ਜੇ ਗੱਲ ਕਰੀਏ ਹਰੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ । ਇਸ ਤੋਂ ਇਲਾਵਾ ਉਹ ਸਮੇਂ-ਸਮੇਂ ‘ਤੇ ਆਪਣੇ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੁੰਦੇ ਰਹਿੰਦੇ ਨੇ । ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment